05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਦੋਰਾਹਾ ਵਿਖੇ ਅਕਾਲੀ ਦਲ ਨੇ ਮਨਾਇਆ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਤੇ ਵਿਸਾਖੀ ਇੰਜ. ਬੋਪਾਰਾਏ, ਮਦਨੀਪੁਰ, ਸਹਾਰਨਮਾਜਰਾ ਸਮੇਤ ਅਨੇਕਾਂ ਆਗੂ ਪੁੱਜੇ

Ad Position 21
No active advertisement
ਅਜੀਤ ਡੈਸਕ 16-04-2026
ਦੋਰਾਹਾ, 15 ਅਪ੍ਰੈਲ (ਮਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਵੱਲੋਂ ਦੋਰਾਹਾ ਦੇ ਰਾਮਗੜ੍ਹੀਆ ਭਵਨ ਵਿੱਚ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਤੇ ਵਿਸਾਖੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਹਿਰ ਨਿਵਾਸੀ ਅਤੇ ਵੱਖ ਵੱਖ ਵਾਰਡਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਬੋਲਦਿਆਂ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਦੱਬੇ ਕੁਚਲੇ ਦੇ ਗਰੀਬ ਵਰਗਾਂ ਦਾ ਮੁਦਈ ਹੀ ਰਿਹਾ ਹੈ ਅਤੇ ਉਨ੍ਹਾਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕੀਤਾ | ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਅਸਲ ਮਾਨਿਆ ਵਿੱਚ ਰਾਖੀ ਅਤੇ ਸੰਵਿਧਾਨ ਮੁਤਾਬਿਕ ਲੋਕਾਂ ਨੂੰ ਇਨਸਾਫ਼ ਦੇਣ ਦਾ ਕੰਮ ਵੀ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਹੀ ਕੀਤਾ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜ ਜਗਦੇਵ ਸਿੰਘ ਬੋਪਾਰਾਏ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਰਘਬੀਰ ਸਿੰਘ ਸਹਾਰਨਮਾਜਰਾ ਨੇ ਕਿਹਾ ਕਿ ਬਾਬਾ ਸਾਹਿਬ ਸਮੁੱਚੀ ਮਨੁੱਖਤਾ ਦੇ ਸਾਂਝੇ ਦਾਰਸ਼ਨਿਕ ਸਨ, ਜਿਨ੍ਹਾਂ ਨੇ ਸੰਵਿਧਾਨ ਵਿੱਚ ਸਾਰੇ ਵਰਗਾਂ ਨੂੰ ਬਰਾਬਰ ਅਧਿਕਾਰ ਦਿੱਤੇ, ਕਾਨੂੰਨ ਅਨੁਸਾਰ ਹੱਕ ਮਿਲਣ ਦੇ ਰਾਹ ਪੱਧਰੇ ਕੀਤੇ ਅਤੇ ਅੱਜ ਉਨ੍ਹਾਂ ਦੀ ਬਦੌਲਤ ਹੀ ਪੰਜਾਬ ਦੇ ਹੀ ਨਹੀਂ ਸਗੋਂ ਹਿੰਦੁਸਤਾਨ ਦੇ ਲੋਕ ਆਜ਼ਾਦੀ ਦਾ ਨਿੱਘ ਮਾਣ ਰਹੇ ਨੇ | ਉਨ੍ਹਾਂ ਕਿਹਾ ਕਿ ਹਰ ਘਰ ਵਿੱਚ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ ਜਾਣਾ ਚਾਹੀਦਾ ਹੈ | ਮਹਿਲਾ ਅਕਾਲੀ ਆਗੂ ਨੀਤੂ ਸਿੰਘ ਤੇ ਪ੍ਰਧਾਨ ਜਸਪ੍ਰੀਤ ਕੌਰ ਅੜੈ੍ਹਚਾਂ ਨੇ ਵੀ ਡਾਕਟਰ ਅੰਬੇਡਕਰ ਜੀ ਨੂੰ ਦੱਬੇ ਕੁਚਲੇ ਲੋਕਾਂ ਦਾ ਮਹਾਨ ਰਹਿਬਰ ਕਰਾਰ ਦਿੱਤਾ ਤੇ ਕਿਹਾ ਕਿ ਜਿਸ ਸਮਾਜਿਕ ਬਰਾਬਰਤਾ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਦੀ ਸਾਜਨਾ ਕਰਕੇ ਦਿੱਤਾ ਸੀ ਉਸ ਨੂੰ ਸਮੁੱਚਤਾ ਵਿੱਚ ਸਮਝਣ ਦੀ ਲੋੜ ਹੈ | ਇਹ ਪੰਜਾਬ ਦਾ ਸਭਿਆਚਾਰ ਹੈ | ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ ਨੇ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਡਕਰ ਨੇ ਵੀ ਸਾਰੇ ਲੋਕਾਂ ਨੂੰ ਬਰਾਬਰ ਹੱਕ ਦਿੱਤੇ ਹਰ ਵਰਗ ਨੂੰ ਇਨਸਾਫ਼ ਦਿੱਤਾ ਅਤੇ ਅੱਜ ਭਾਰਤ ਦਾ ਕਾਨੂੰਨ ਉਨ੍ਹਾਂ ਦੀ ਬਦੌਲਤ ਹੀ ਲੋਕਾਂ ਨੂੰ ਇਨਸਾਫ਼ ਦੇ ਰਿਹਾ ਇਸ ਮੌਕੇ ਹਾਜ਼ਰ ਹੋਣ ਵਾਲਿਆਂ ਵਿੱਚ ਅਵਤਾਰ ਸਿੰਘ ਧਮੋਟ, ਮਨਦੀਪ ਸਿੰਘ ਵਿੱਕੀ, ਐਡਵੋਕੇਟ ਮਨਦੀਪ ਸਿੰਘ, ਰਾਜੂ ਦੀਵਾਨਾ, ਜੀਵਨ ਸਿੰਘ ਰਾਜਗੜ੍ਹ, ਅਮਨਦੀਪ ਕੌਰ ਘੁਡਾਣੀ, ਰਛਪਾਲ ਕੌਰ, ਰਵੀ ਗਿਦੜੀ, ਕਰਮਜੀਤ ਰਾਣਾ ਸੁੱਖੀ, ਜਸਵਿੰਦਰ ਕੌਰ, ਮਨਜੀਤ ਸਿੰਘ ਬੀਜਾ, ਸਤਵਿੰਦਰ ਸਿੰਘ, ਹਰਵਿੰਦਰ ਸਿੰਘ, ਦਲਜੀਤ ਸਿੰਘ ਤੇ ਸੁਰਿੰਦਰ ਕੌਰ ਆਦਿ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਪਾਇਲ 'ਚ ਖ਼ਾਲਸਾ ਸਾਜਨਾ ਦਿਵਸ ਮੌਕੇ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਮਿਸ਼ਨ ਵੈੱਲਫੇਅਰ ਸੁਸਾਇਟੀ ਵਲੋਂ ਬਾਬਾ ਸਾਹਿਬ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਰੀਬ ਬੱਚਿਆਂ...
Ad Position 24