04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਜੰਡਿਆਲੀ 'ਚ ਇਕੋ ਰਾਤ ਦੋ ਗੁਰੂ ਘਰਾਂ 'ਚ ਚੋਰਾਂ ਚੋਰੀ

Ad Position 21
No active advertisement
ਅਜੀਤ ਡੈਸਕ 17-04-2026
ਕੁਹਾੜਾ, 16 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਥਾਣਾ ਫੋਕਲ ਪੁਆਇੰਟ ਦੇ ਅਧੀਨ ਪੈਂਦੇ ਜੰਡਿਆਲੀ ਵਿਚ ਚੋਰ ਗਿਰੋਹ ਪੂਰੀ ਤਰ੍ਹਾਂ ਨਾਲ ਸਰਗਰਮ ਨਜ਼ਰ ਆ ਰਿਹਾ ਹੈ | ਜਿਨ੍ਹਾਂ ਵਲੋਂ ਬੀਤੀ ਰਾਤ ਬੇਖ਼ੌਫ ਹੋ ਕੇ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾਉਂਦਿਆਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ | ਅਣਪਛਾਤੇ ਚੋਰਾਂ ਨੇ ਰਾਤ ਕਰੀਬ 1.30 ਤੋਂ 2 ਵਜੇ ਦੇ ਦਰਮਿਆਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅਤੇ ਗੁਰਦੁਆਰਾ ਸ਼੍ਰੀ ਸੱਚਖੰਡ ਸਾਹਿਬ ਵਿਚ ਦਾਖਲ ਹੋ ਕੇ ਗੋਲਕਾਂ ਵਿਚੋਂ ਲਗਭਗ 30 ਤੋਂ 35 ਹਜ਼ਾਰ ਰੁਪਏ ਨਕਦ ਚੋਰੀ ਕਰ ਲਏ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਦੇਵ ਸਿੰਘ ਨੇ ਦੱਸਿਆ ਕਿ ਘਟਨਾ ਦਾ ਪਤਾ ਉਸ ਵੇਲੇ ਲੱਗਾ ਜਦੋਂ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਉਹ ਪਾਠ ਕਰਨ ਲਈ ਪਹੁੰਚੇ ਅਤੇ ਜਦੋਂ ਗੋਲਕ ਟੁੱਟਿਆ ਦੇਖਦੇ ਹੀ ਉਨ੍ਹਾਂ ਨੇ ਤੁਰੰਤ ਅਨਾਉਂਸਮੈਂਟ ਕਰ ਕੇ ਪਿੰਡ ਵਾਸੀਆਂ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਥੋੜ੍ਹੇ ਸਮੇਂ ਵਿਚ ਹੀ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋ ਗਏ | ਇਸੇ ਤਰ੍ਹਾਂ ਗੁਰਦੁਆਰਾ ਸ਼੍ਰੀ ਸੱਚਖੰਡ ਸਾਹਿਬ ਦੇ ਗ੍ਰੰਥੀ ਭਾਈ ਹਰਦਿਆਲ ਸਿੰਘ ਵਲੋਂ ਵੀ ਚੋਰੀ ਦੀ ਜਾਣਕਾਰੀ ਪਿੰਡ ਵਾਸੀਆਂ ਨੂੰ ਦਿੱਤੀ ਗਈ | ਦੋਹਾਂ ਘਟਨਾਵਾਂ ਨੇ ਇਲਾਕੇ ਵਿਚ ਚਿੰਤਾ ਅਤੇ ਰੋਸ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਸੂਚਨਾ ਮਿਲਣ ਤੇ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਵਲੋਂ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਗਿੱਲ ਨੇ ਮੰਤਰੀ 'ਤੇ ਲਗਾਏ ਧੱਕੇਸ਼ਾਹੀ ਤੇ ਸਰਪੰਚੀ ਸਮੇਂ ਪੈਸੇ ਮੰਗਣ ਦੇ ਦੋਸ਼ ਅਗਲੀ ਖ਼ਬਰ ਹਰਮਿੰਦਰ ਸਿੰਘ ਚੀਮਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨ: ਸੈਕਟਰੀ ਨਿਯੁਕਤ
Ad Position 24