04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਹਲਕਾ ਗਿੱਲ ਵਿਧਾਇਕ ਸੰਗੋਵਾਲ ਵਲੋਂ 'ਆਪ' ਕਨਵੀਨਰ ਕੇਜਰੀਵਾਲ ਨਾਲ ਅਹਿਮ ਮੁਲਾਕਾਤ

Ad Position 21
No active advertisement
ਅਜੀਤ ਡੈਸਕ 17-04-2026
ਚੋਣ ਵਾਅਦੇ ਪੂਰੇ ਕਰਨ ਸਮੇਤ ਯੁੱਧ ਨਸ਼ਿਆਂ ਵਿਰੁੱਧ, ਭਿ੍ਸ਼ਟਾਚਾਰ ਨੂੰ ਨੱਥ ਪਾਉਣਾ ਸਮੇਤ ਪ੍ਰਾਪਤੀਆਂ ਤੇ ਹਲਕਾ ਗਿੱਲ ਦੇ ਵਿਕਾਸ ਸੰਬੰਧੀ ਹੋਈ ਵਿਸ਼ੇਸ਼-ਚਰਚਾ
ਡੇਹਲੋਂ, 16 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਅਹਿਮ ਮੁਲਾਕਾਤ ਕਰਦਿਆਂ ਜਿੱਥੇ ਪਾਰਟੀ ਦੀ ਮਜ਼ਬੂਤੀ ਸੰਬੰਧੀ ਚਰਚਾ ਕੀਤੀ | ਉਸ ਦੇ ਨਾਲ ਹੀ ਆਪ ਸਰਕਾਰ ਵਲੋਂ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਸਮੇਤ ਸਮੂਹ ਵਰਗਾਂ ਲਈ ਲਿਆਂਦੀਆਂ ਸੈਂਕੜੇ ਭਲਾਈ ਸਕੀਮਾਂ ਸੰਬੰਧੀ ਵਿਸ਼ੇਸ਼ ਚਰਚਾ ਕਰਨ ਦਾ ਪ੍ਰਗਟਾਵਾ ਕੀਤਾ ਹੈ | ਇਸ ਮੁਲਾਕਾਤ ਸੰਬੰਧੀ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਦੱਸਿਆ ਕਿ ਆਪ ਕਨਵੀਨਰ ਕੇਜਰੀਵਾਲ ਨਾਲ ਸੁਖਾਵੇਂ ਮਾਹੌਲ ਦੌਰਾਨ ਹਲਕਾ ਗਿੱਲ ਦੇ ਵਿਕਾਸ ਸੰਬੰਧੀ ਵਿਸ਼ੇਸ਼ ਚਰਚਾ ਕੀਤੀ ਗਈ ਹੈ ਤਾਂ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਮੁੜ ਪਾਰਟੀ ਦੀ ਸਰਕਾਰ ਬਣਾਉਣ ਲਈ ਹਲਕਾ ਗਿੱਲ ਨਿਵਾਸੀਆਂ ਦਾ ਅਹਿਮ ਯੋਗਦਾਨ ਪੈ ਸਕੇ | ਉਨਾਂ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਚੋਣਾਂ ਦੌਰਾਨ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰ ਕੇ ਆਪਣਾ ਬਣਦਾ ਫ਼ਰਜ਼ ਨਿਭਾਇਆ ਹੈ | ਉਸ ਦੇ ਨਾਲ ਹੀ ਸੂਬੇ ਦੇ ਹਰ ਵਰਗ ਲਈ ਬਣਦੀਆਂ ਸਹੂਲਤਾਂ ਪ੍ਰਦਾਨ ਕਰ ਕੇ ਆਪ ਸਰਕਾਰ ਨੇ ਦਰਸਾ ਦਿੱਤਾ ਹੈ ਕਿ ਸੂਬੇ ਦੀ ਭਲਾਈ ਹਿਤ ਆਪ ਸਰਕਾਰ ਨੇ ਪਹਿਲੀਆਂ ਸਾਰੀਆਂ ਸਰਕਾਰਾਂ ਦੇ ਕੰਮਾਂ ਨੂੰ ਪਛਾੜਦਿਆਂ 4 ਸਾਲਾਂ ਦੇ ਰਾਜ ਅੰਦਰ ਹੀ ਵਧੇਰੇ ਲੋਕ ਹਿਤਾਂ ਸੰਬੰਧੀ ਕੰਮ ਕਰਨ ਦਾ ਰਿਕਾਰਡ ਬਣਾਇਆ ਹੈ | ਵਿਧਾਇਕ ਸੰਗੋਵਾਲ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਸੰਬੰਧੀ 'ਅਜੀਤ' ਨਾਲ ਵਿਸ਼ੇਸ਼ ਗੱਲ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਅÏਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦੇ ਵਾਅਦੇ ਨੂੰ ਇਸ ਬਜਟ ਇਜਲਾਸ ਦੌਰਾਨ ਪੂਰਾ ਕਰ ਕੇ ਜਿੱਥੇ ਆਪਣਾ ਆਖ਼ਰੀ ਚੋਣ ਵਾਅਦਾ ਪੂਰਾ ਕੀਤਾ ਹੈ, ਉਸ ਦੇ ਨਾਲ ਹੀ ਮੁੜ ਸਰਕਾਰ ਬਣਾਉਣ ਦੀ ਨੀਂਹ ਵੀ ਰੱਖ ਦਿੱਤੀ ਹੈ | ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਸ਼ਲਾਘਾਯੋਗ ਕੰਮਾਂ ਤੋਂ ਭਾਵੇਂ ਸਾਰੇ ਵਰਗਾਂ ਦੇ ਲੋਕ ਖ਼ੁਸ਼ ਹਨ | ਪਰ ਵਿਰੋਧੀ ਪਾਰਟੀ ਹੁਣ ਬੇਤੁਕੀਆਂ ਗੱਲਾਂ ਕਰ ਕੇ ਲੋਕਾਂ ਨੂੰ ਸਰਕਾਰ ਖ਼ਿਲਾਫ਼ ਭੜਕਾਉਣ ਦੇ ਯਤਨਾਂ ਵਿਚ ਲੱਗੀਆਂ ਹੋਈਆਂ ਹਨ | ਜਦਕਿ ਸੂਬੇ ਦੇ ਸੂਝਵਾਨ ਲੋਕ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਮੁੜ ਆਪ ਸਰਕਾਰ ਲਿਆਉਣ ਲਈ ਕਾਹਲੇ ਹਨ | ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਜਿੱਥੇ ਸੂਬੇ ਦੀਆਂ ਮਹਿਲਾਵਾਂ ਲਈ ਇਕ ਹਜ਼ਾਰ ਦੇਣ ਦਾ ਵਾਅਦਾ ਪੂਰਾ ਕੀਤਾ ਹੈ | ਉਸ ਦੇ ਨਾਲ ਹੀ 4 ਸਾਲਾਂ ਦੇ ਕਾਰਜਕਾਲ ਦੌਰਾਨ ਸਾਰੇ ਵਰਗਾਂ ਲਈ ਸਹੂਲਤਾਂ ਲਿਆਂਦੀਆਂ ਹਨ, ਜਿਨਾਂ ਵਿਚ ਆਧੁਨਿਕ ਸਿੱਖਿਆ ਨੀਤੀ, ਖੇਡ ਗਰਾਊਾਡ ਬਣਾਉਣੇ, ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ, ਸਿਹਤ ਸਹੂਲਤਾਂ ਪ੍ਰਦਾਨ ਕਰਨਾ, ਉਦਯੋਗਿਕ ਅਤੇ ਕਾਰੋਬਾਰ ਨੀਤੀ, ਸੜਕਾਂ ਦੇ ਕੰਮਾਂ ਸਮੇਤ ਸੈਂਕੜੇ ਸਕੀਮਾਂ ਪ੍ਰਮੁੱਖ ਹਨ | ਇਸ ਸਮੇਂ ਜ਼ਿਲ•ਾ ਪ੍ਰੀਸ਼ਦ ਮੈਂਬਰ ਬਲਰਾਜ ਸਿੰਘ ਸੋਨੂੰ ਗਿੱਲ, ਡੇਹਲੋਂ ਸੰਮਤੀ ਚੇਅਰਮੈਨ ਸਾਹਿਬਜੀਤ ਸਿੰਘ ਸਾਬੀ ਜਰਖੜ, ਸੰਮਤੀ ਮੈਂਬਰ ਦਵਿੰਦਰਪਾਲ ਸਿੰਘ ਲਾਡੀ ਸੰਗੋਵਾਲ, ਅਮਰਿੰਦਰ ਸਿੰਘ ਬੁਲਾਰਾ, ਬਲਾਕ ਪ੍ਰਧਾਨ ਗੁਰਿੰਦਰਜੀਤ ਸਿੰਘ ਗੋਲਡੀ ਸਰਪੰਚ ਮਹਿਮੂਦਪੁਰਾ ਸਮੇਤ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਚੀਮਾ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਧਾਨ ਪ੍ਰੋ. ਚੀਮਾ ਨੇ ਕਈ ਨੇਤਾ ਕੀਤੇ ਭਾਜਪਾ ਵਿਚ ਸ਼ਾਮ... ਅਗਲੀ ਖ਼ਬਰ ਰਾੜਾ ਸਾਹਿਬ ਵਿਖੇ ਸਰਕਾਰੀ ਟਿਊਬਵੈੱਲ ਲਾਗੇ ਖਾਲੀ ਪਈ ਇਮਾਰਤ ਤੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ ਨੇ ਚਲਾ...
Ad Position 24