03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪੈਰਾਗੌਨ ਸਕੂਲ ਨੰਗਲ ਵਿਖੇ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 17-04-2026
ਡੇਹਲੋਂ, 16 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਦੇ ਦਸਵੀਂ ਕਲਾਸ ਦੇ ਨਤੀਜੇ ਸ਼ਾਨਦਾਰ ਰਹੇ ਹਨ | ਸਕੂਲ ਪ੍ਰਬੰਧਕਾਂ ਅਨੁਸਾਰ ਵਿਦਿਆਰਥੀ ਗੁਰਬਖ਼ਸ਼ ਸਿੰਘ ਨੇ 98.8 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਜਿਆਨਪ੍ਰੀਤ ਕੌਰ ਗਿੱਲ ਨੇ 97.8 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਏਕਮਜੋਤ ਕੌਰ ਨੇ 95.2 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ ਵੀਰਅਨੂਪ ਨੇ 94.4 ਫ਼ੀਸਦੀ, ਜਸਮੀਤ ਕੌਰ ਨੇ 94.2 ਫ਼ੀਸਦੀ, ਕਰਨਜੋਤ ਸਿੰਘ ਨੇ 93.8 ਫ਼ੀਸਦੀ, ਏਕਮਪ੍ਰੀਤ ਕੌਰ ਨੇ 92.6 ਫ਼ੀਸਦੀ, ਅਰਮਾਨਦੀਪ ਕੌਰ ਨੇ 91.4 ਫ਼ੀਸਦੀ ਅਤੇ ਰਕਸ਼ਿਤ 90 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਮੈਨੇਜਮੈਂਟ ਵਲੋਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਗੁਰਬਖ਼ਸ਼ ਨੂੰ ਦੁਬਈ ਦਾ ਟੂਰ ਸਪਾਂਸਰ ਕੀਤਾ ਗਿਆ ਹੈ | ਸਕੂਲ ਚੇਅਰਪਰਸਨ ਸੁਮਨ ਸੋਫਤ ਅਤੇ ਪਿ੍ੰਸੀਪਲ ਮਨਜੀਤ ਕੌਰ ਸਿੱਧੂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼ਾਨਦਾਰ ਨਤੀਜੇ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਅਤੇ ਮਿਹਨਤੀ ਅਧਿਆਪਕਾਂ ਦੇ ਸਿਰ ਬੱਝਦਾ ਹੈ |
Ad Position 22
No active advertisement
ਪਿਛਲੀ ਖ਼ਬਰ ਰਾਧਾ ਵਾਟਿਕਾ ਸਕੂਲ ਦਸਵੀਂ ਦਾ ਨਤੀਜਾ ਸ਼ਤ-ਪ੍ਰਤੀਸ਼ਤ ਰਿਹਾ ਗੁਰਲੀਨ ਕੌਰ ਪਹਿਲੇ ਸਥਾਨ 'ਤੇ ਅਗਲੀ ਖ਼ਬਰ ਗੁਰੂ ਨਾਨਕ ਮਾਡਲ ਸਕੂਲ ਦੋਰਾਹਾ ਸੀ. ਬੀ. ਐਸ. ਈ. ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24