03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੀ. ਬੀ. ਐੈੱਸ. ਈ. ਦਸਵੀਂ ਦੇ ਨਤੀਜਿਆਂ ਵਿਚ ਓਰੀਐਂਟ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 17-04-2026
ਮਾਛੀਵਾੜਾ ਸਾਹਿਬ, 16 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਸੀ. ਬੀ. ਐੈੱਸ. ਈ. ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 'ਚ ਓਰੀਐਂਟ ਇੰਟਰਨੈਸ਼ਨਲ ਸਕੂਲ ਅਤੇ ਸਪੋਰਟਸ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਵਿਦਿਆਰਥਣ ਰੀਆ ਨੇ 97 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਸਕੂਲ 'ਚੋਂ ਪਹਿਲਾ, ਹਰਜੋਤ ਕੌਰ ਨੇ 94 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਦੂਜਾ ਅਤੇ ਹਰਪ੍ਰੀਤ ਸਿੰਘ ਨੇ 92.2 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਡਾਇਰੈਕਟਰ ਰਜਤ ਸ਼ਰਮਾ ਨੇ ਕਿਹਾ ਅਸੀਂ ਆਪਣੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਹੁਤ ਖ਼ੁਸ਼ ਹਾਂ | ਉਨ੍ਹਾਂ ਇਹ ਸਫਲਤਾ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਸਟਾਫ਼ ਮੈਂਬਰਾਂ ਦੀ ਅਗਵਾਈ ਅਤੇ ਮਾਪਿਆਂ ਦੇ ਨਿਰੰਤਰ ਸਮਰਥਨ ਦਾ ਨਤੀਜਾ ਹੈ | ਸਕੂਲ ਪਿ੍ੰਸੀਪਲ ਨੇ ਸਟਾਫ਼ ਮੈਂਬਰਾਂ ਦੀ ਸ਼ਲਾਘਾ ਕੀਤੀ ਅਤੇ ਬੱਚਿਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਆ |
Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਬੁੱਢੇਵਾਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸੀ. ਬੀ. ਐੈੱਸ. ਈ. ਦਸਵੀਂ ਦੇ ਨਤੀਜੇ ਵਿਚੋਂ 97.5 ਫ਼ੀਸਦੀ ਲੈ ਕੇ ਹਰਸ਼ਪ੍ਰੀਤ ਸਿੰਘ ਵਲੋਂ ਗੁਰੂ ਹਰਿਕਿ੍ਸ਼ਨ ਪਬਲਿਕ ਸਕ...
Ad Position 24