03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਨਨਕਾਣਾ ਸਾਹਿਬ ਪਬਲਿਕ ਸਕੂਲ ਬੁੱਢੇਵਾਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 17-04-2026
ਕੁਹਾੜਾ,16 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਸੀ. ਬੀ. ਐੱਸ. ਈ. ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁੱਢੇਵਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਪ੍ਰੀਖਿਆ ਵਿਚ ਕੁੱਲ 85 ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਸਾਰੇ ਹੀ ਵਿਦਿਆਰਥੀ ਵਧੀਆ ਅੰਕਾਂ ਨਾਲ ਪਾਸ ਹੋਏ | ਇਨ੍ਹਾਂ ਵਿਦਿਆਰਥੀਆਂ ਵਿਚੋਂ ਕਾਜਲ ਸਪੁੱਤਰੀ ਰਿਸ਼ੀ ਕੇਸ਼ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਦੀਕਸ਼ਾ ਸਪੁੱਤਰੀ ਅੰਮਿ੍ਤਪਾਲ ਸਿੰਘ ਅਤੇ ਏਕਨੂਰ ਸਪੁੱਤਰੀ ਸੁਰਿੰਦਰ ਸਿੰਘ ਨੇ 95.2 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਅਰਮਾਨਦੀਪ ਸਿੰਘ ਗਰੇਵਾਲ ਸਪੁੱਤਰ ਪਮਨਦੀਪ ਸਿੰਘ ਗਰੇਵਾਲ ਨੇ 93.6 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਕੁੱਲ 85 ਵਿਦਿਆਰਥੀਆਂ ਵਿਚੋਂ 11 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅਤੇ 20 ਦੇ ਕਰੀਬ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ 90 ਫ਼ੀਸਦੀ ਦੇ ਵਿਚਕਾਰ ਅੰਕ ਪ੍ਰਾਪਤ ਕਰ ਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਪਿ੍ੰਸੀਪਲ ਸ਼੍ਰੀਮਤੀ ਅਮਰਦੀਪ ਕੌਰ ਗਿੱਲ ਨੇ ਸ਼ਾਨਦਾਰ ਤੀਜੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਬੱਚਿਆਂ ਦੀ ਇਸ ਕਾਮਯਾਬੀ ਦਾ ਸਿਹਰਾ ਉਨ੍ਹਾਂ ਦੀ ਮਿਹਨਤ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਮਾਪਿਆਂ ਦੇ ਸਿਰ ਜਾਂਦਾ ਹੈ | ਉਨ੍ਹਾਂ ਬੱਚਿਆਂ ਨੂੰ ਭਵਿੱਖ ਵਿਚ ਇਸੇ ਤਰ੍ਹਾਂ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਨਾ ਦਿੱਤੀ ਅਤੇ ਸ਼ੁਭਕਾਮਨਾ ਦਿੱਤੀਆਂ |
ਇਸ ਸ ਮੌਕੇ ਨਨਕਾਣਾ ਸਾਹਿਬ ਕਮੇਟੀ ਬੁੱਢੇਵਾਲ ਦੇ ਸੈਕਟਰੀ ਰਾਜਵੰਤ ਸਿੰਘ ਗਿੱਲ, ਦਵਿੰਦਰ ਸਿੰਘ ਗਰੇਵਾਲ, ਕੁਲਦੀਪ ਸਿੰਘ ਵਲੋਂ ਵਿਦਿਆਰਥੀਆਂ ਤੇ ਮਾਪਿਆਂ ਨੂੰ ਮੁਬਾਰਕਾਂ ਦਿੱਤੀਆਂ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਬੋਰਡ ਨਤੀਜਿਆਂ 'ਚ ਜ਼ਿਲ੍ਹਾ ਪੱਧਰ 'ਤੇ ਮੱਲਾਂ ਮਾਰੀਆਂ ਅਗਲੀ ਖ਼ਬਰ ਸੀ. ਬੀ. ਐੈੱਸ. ਈ. ਦਸਵੀਂ ਦੇ ਨਤੀਜਿਆਂ ਵਿਚ ਓਰੀਐਂਟ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24