03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਨਨਕਾਣਾ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਬੋਰਡ ਨਤੀਜਿਆਂ 'ਚ ਜ਼ਿਲ੍ਹਾ ਪੱਧਰ 'ਤੇ ਮੱਲਾਂ ਮਾਰੀਆਂ

Ad Position 21
No active advertisement
ਅਜੀਤ ਡੈਸਕ 17-04-2026
ਈਸੜੂ, 16 ਅਪ੍ਰੈਲ (ਬਲਵਿੰਦਰ ਸਿੰਘ)-ਸੀ. ਬੀ. ਐਸ. ਈ ਨਵੀਂ ਦਿੱਲੀ ਵੱਲੋਂ ਦਸਵੀਂ ਬੋਰਡ ਦੀ ਜਮਾਤ ਦੇ ਨਤੀਜੇ ਐਲਾਨੇ ਗਏ, ਜਿਸ ਵਿੱਚ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਅਤੇ ਰਾਜ ਪੱਧਰ 'ਤੇ ਮੱਲ੍ਹਾਂ ਮਾਰੀਆਂ | ਅੱਜ ਸਵੇਰ ਤੋਂ ਹੀ ਸਕੂਲ ਵਿੱਚ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਰਿਹਾ | ਸਕੂਲ ਦੀ ਹੋਣਹਾਰ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ 99.8% ਅੰਕ ਪ੍ਰਾਪਤ ਕਰਕੇ ਲੁਧਿਆਣਾ ਜ਼ਿਲੇ੍ਹ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਵਿਦਿਆਰਥਣ ਜੈਸਿਕਾ ਬਾਵਾ 96.8% ਅਤੇ ਸਨੇਹਜੋਤ ਸਿੰਘ ਨੇ 94% ਅੰਕ ਪ੍ਰਾਪਤ ਕਰਕੇ ਇਲਾਕੇ ਵਿੱਚ ਸਕੂਲ , ਅਧਿਆਪਕਾਂ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ | ਇਸ ਤੋਂ ਇਲਾਵਾ ਅੱਠ ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਉੱਪਰ ਅੰਕ ਪ੍ਰਾਪਤ ਕੀਤੇ | ਪਿ੍ੰਸੀਪਲ ਨੇਹਾ ਢੱਲ ਨੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ, ਅਧਿਆਪਕਾਂ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਵਧਾਈਆਂ ਦਿੰਦਿਆਂ ਆਖਿਆ ਕਿ ਨਨਕਾਣਾ ਸਾਹਿਬ ਸਕੂਲ ਈਸੜੂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ | ਉਨ੍ਹਾਂ ਬੱਚਿਆਂ ਨੂੰ ਭਵਿੱਖ ਵਿੱਚ ਚੰਗੇ ਇਨਸਾਨ ਬਣਨ, ਮਿਹਨਤ ਕਰਨ ਅਤੇ ਵਧੀਆ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਲੁਧਿਆਣਾ ਦੇ ਡਾਇਰੈਕਟਰ ਇਕਬਾਲ ਸਿੰਘ ਅਤੇ ਸਮੂਹ ਕਮੇਟੀ ਮੈਂਬਰਾਂ ਗੁਰਮੀਤ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ ਬੈਨੀਪਾਲ, ਰਣਜੀਤ ਸਿੰਘ ਬੈਨੀਪਾਲ ਅਤੇ ਰਵਿੰਦਰ ਸਿੰਘ ਬੈਨੀਪਾਲ ਨੇ ਪਿ੍ੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਟੈਗੋਰ ਗਲੋਬਲ ਦੇ 10ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਅਗਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਬੁੱਢੇਵਾਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24