03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੁੱਡਅਰਥ ਕਾਨਵੈਂਟ ਸਕੂਲ ਸਿਆੜ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 17-04-2026
ਡੇਹਲੋਂ, 16 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਸੀ. ਬੀ. ਐੱਸ. ਈ. ਨਵੀਂ ਦਿੱਲੀ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਗੁੱਡਅਰਥ ਕਾਨਵੈਂਟ ਸਕੂਲ ਸਿਆੜ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਜਾਣਕਾਰੀ ਦਿੰਦਿਆਂ ਸਕੂਲ ਪਿੰ੍ਰਸੀਪਲ ਨਵੀਨ ਬਾਂਸਲ ਨੇ ਦੱਸਿਆ ਕਿ ਪ੍ਰਭਜੋਤ ਕੌਰ ਸੋਮਲ ਨੇ 93.4 ਫ਼ੀਸਦੀ, ਹਰਸ਼ਦੀਪ ਸਿੰਘ ਨੇ 90 ਫ਼ੀਸਦੀ ਅਤੇ ਪ੍ਰਭਨੂਰ ਪੰਧੇਰ ਨੇ 87.6 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ | ਕੇਵਲ ਇੱਕ ਵਿਦਿਆਰਥੀ ਨੂੰ ਛੱਡ ਕੇ ਬਾਕੀ ਸਾਰੇ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਹਿਲੇ ਦਰਜੇ ਵਿਚ ਪਾਸ ਕੀਤੀ | ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਸਕੂਲ ਕਮੇਟੀ ਦੇ ਚੇਅਰਮੈਨ ਪ੍ਰੋ. ਅਮਰਜੀਤ ਸਿੰਘ ਸਿੱਧੂ ਅਤੇ ਵਾਈਸ ਚੇਅਰਮੈਨ ਪ੍ਰੋ. ਗੁਰਮੁਖ ਸਿੰਘ ਗੋਮੀ ਨੇ ਸਮੂਹ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਇਨ੍ਹਾਂ ਸ਼ਾਨਦਾਰ ਨਤੀਜਿਆਂ ਦਾ ਸਿਹਰਾ ਸਕੂਲ ਦੇ ਪਿ੍ੰਸੀਪਲ ਨਵੀਨ ਬਾਂਸਲ ਅਤੇ ਦਸਵੀਂ ਜਮਾਤ ਨੂੰ ਪੜ੍ਹਾਉਣ ਵਾਲੇ ਮਿਹਨਤੀ ਅਧਿਆਪਕਾਂ ਨੂੰ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਏ. ਐਸ. ਮਾਡਰਨ ਸਕੂਲ ਦਾ 10ਵੀਂ ਸੀ. ਬੀ. ਐਸ. ਈ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਟੈਗੋਰ ਗਲੋਬਲ ਦੇ 10ਵੀਂ ਜਮਾਤ ਦੇ ਸ਼ਾਨਦਾਰ ਨਤੀਜੇ
Ad Position 24