ਕੁਹਾੜਾ, 16 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੀ ਮਾਰਕੀਟ ਕਮੇਟੀ ਅਧੀਨ ਪੈਂਦੀਆਂ ਅਨਾਜ ਮੰਡੀ ਜੰਡਿਆਲੀ, ਲੱਖੋਵਾਲ, ਟਿੱਬਾ ਅਤੇ ਕਟਾਣੀ ਖ਼ੁਰਦ ਅਨਾਜ ਮੰਡੀਆਂ ਵਿਚ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਵਲੋਂ ਵਿਸ਼ੇਸ਼ ਤੌਰ 'ਤੇ ਜਾਇਜ਼ਾ ਲਿਆ ਗਿਆ ਅਤੇ ਕਣਕ ਖ਼ਰੀਦ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਉਨ੍ਹਾਂ ਨਾਲ ਬਲਾਕ ਸੰਮਤੀ ਕੂੰਮਕਲਾਂ ਬਲਾਕ ਦੇ ਵਾਈਸ ਚੇਅਰਮੈਨ ਦੇ ਪਤੀ ਸੰਨੀ ਕਟਾਣੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਮੌਕੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਮੰਡੀਆਂ ਵਿਚ ਪਿਆ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਨਾਲ ਬਚਨ ਵੱਧ ਹੈ | ਚੇਅਰਮੈਨ ਰਾਜੀ ਸਾਹਨੇਵਾਲ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖ਼ਰੀਦ ਕੇ ਉਸ ਦੀ ਲਿਫ਼ਟਿੰਗ ਨੂੰ ਯਕੀਨੀ ਬਣਾਇਆ ਜਾਵੇਗਾ | ਇਸ ਮੌਕੇ ਰਾਜਕੁਮਾਰ ਵਰਮਾ, ਸੌਰਵ ਕੁਮਾਰ, ਅਮਨ ਕਟਾਣੀ, ਸੁਪਰਵਾਈਜ਼ਰ, ਗੁਰਸਿਮਰਨ ਸਿੰਘ, ਸ਼ਮਸ਼ੇਰ ਸਿੰਘ ਕਟਾਣੀ, ਆਕਾਸ਼ਦੀਪ ਸਿੰਘ, ਸੁਖਬੀਰ ਸਿੰਘ ਗਰੇਵਾਲ ਲੇਖਾਕਾਰ ਆਦਿ ਹਾਜ਼ਰ ਸਨ |