02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੁ. ਕਰਮਸਰ ਰਾੜਾ ਸਾਹਿਬ ਵਿਖੇ ਪ੍ਰਧਾਨ ਗਿੱਲ ਬੇਰਕਲਾਂ ਸਾਥੀਆਂ ਸਮੇਤ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 17-04-2026
ਰਾੜਾ ਸਾਹਿਬ, 16 ਅਪ੍ਰੈਲ (ਸੁਖਵੀਰ ਸਿੰਘ ਚਣਕੋਈਆਂ)-ਬਲਾਕ ਕਾਂਗਰਸ ਮਲੋਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਗੁ. ਕਰਮਸਰ ਰਾੜਾ ਸਾਹਿਬ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ | ਜਿਨ੍ਹਾਂ ਸ਼੍ਰੀ ਦਰਬਾਰ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੰੁਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਗਿੱਲ ਬੇਰਕਲਾਂ ਨੇ ਮੱਥਾ ਟੇਕਣ ਉਪਰੰਤ ਆਪਣੇ ਸਾਥੀ ਅਵਤਾਰ ਸਿੰਘ ਤਾਰੀ ਰਾਮਗੜ੍ਹ ਸਰਦਾਰਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬਲਵੰਤ ਰਾਮ ਪੱਪੂ ਮਾਡਲ ਟਾਊਨ ਸੀਨੀਅਰ ਮੀਤ ਪ੍ਰਧਾਨ, ਨਿਰਭੈ ਸਿੰਘ ਗਿੱਲ ਬੇਰਕਲਾਂ ਜਰਨਲ ਸਕੱਤਰ ਅਤੇ ਬੂਟਾ ਸਿੰਘ ਰਾਮਗੜ੍ਹ ਸਰਦਾਰਾ ਸਕੱਤਰ ਸਮੇਤ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸਰਬੱਤ ਦੇ ਭਲੇ ਅਤੇ ਕਿਸਾਨ ਵਰਗ ਦੀ ਪੁੱਤਾ ਵਾਂਗ ਪਾਲੀ ਫ਼ਸਲ ਲਈ ਵੀ ਅਰਦਾਸ ਕੀਤੀ ਕਿ ਪ੍ਰਮਾਤਮਾ ਆਪਣੀ ਮੇਹਰ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਫ਼ਸਲ ਉਤੇ ਕੁਦਰਤੀ ਮਾਰ ਨਾ ਪਵੇ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੱਜਣਮਾਜਰਾ ਨੇ ਅਨਾਜ ਮੰਡੀ ਅਹਿਮਦਗੜ੍ਹ ਵਿਖੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ ਅਗਲੀ ਖ਼ਬਰ ਬਸਪਾ ਨੇ ਬਾਬਰਪੁਰ 'ਚ ਬਾਬਾ ਸਾਹਿਬ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ
Ad Position 24