02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਵਿਧਾਇਕ ਗੱਜਣਮਾਜਰਾ ਨੇ ਅਨਾਜ ਮੰਡੀ ਅਹਿਮਦਗੜ੍ਹ ਵਿਖੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

Ad Position 21
No active advertisement
ਅਜੀਤ ਡੈਸਕ 17-04-2026
ਅਹਿਮਦਗੜ੍ਹ, 16 ਅਪ੍ਰੈਲ (ਰਵਿੰਦਰ ਪੁਰੀ)-ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵਲੋਂ ਅਨਾਜ ਮੰਡੀ ਅਹਿਮਦਗੜ੍ਹ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਦੀ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕਰਵਾਈ ਗਈ | ਉਨ੍ਹਾਂ ਮੰਡੀ ਵਿਚ ਪਹੁੰਚ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ, ਖ਼ਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੰਡੀ ਵਿਚ ਆਉਣ ਵਾਲੇ ਹਰ ਇਕ ਕਿਸਾਨ ਨੂੰ ਸੁਵਿਧਾਜਨਕ ਮਾਹੌਲ ਪ੍ਰਦਾਨ ਕੀਤਾ ਜਾਵੇ | ਉਨ੍ਹਾਂ ਤਸੱਲੀ ਪ੍ਰਗਟ ਕਰਦੇ ਕਿਹਾ ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਯਕੀਨੀ ਬਣਾਈ ਜਾ ਰਹੀ ਹੈ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਖ਼ਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਲਈ ਆਨਲਾਈਨ ਪ੍ਰਣਾਲੀਆਂ ਨੂੰ ਲਾਗੂ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਭੁਗਤਾਨ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਨਿਰਧਾਰਿਤ ਸਮੇਂ ਅੰਦਰ ਹੋਵੇਗਾ | ਪ੍ਰੋਫੈਸਰ ਗੱਜਣਮਾਜਰਾ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਣਕ ਦੀ ਤੁਰੰਤ ਤੁਲਾਈ ਸਮੇਂ-ਸਿਰ ਲਿਫ਼ਟਿੰਗ ਅਤੇ ਭੁਗਤਾਨ ਪ੍ਰਕਿਰਿਆ ਵਿਚ ਕੋਈ ਦੇਰੀ ਨਾ ਕੀਤੀ ਜਾਏ | ਇਸ ਮੌਕੇ ਮਾਰਕੀਟ ਕਮੇਟੀ ਸਕੱਤਰ ਵਰਿੰਦਰ ਸਿੰਘ,ਚੇਅਰਮੈਨ ਕਮਲਜੀਤ ਸਿੰਘ ਉੱਭੀ, ਨਗਰ ਕੌਂਸਲ ਪ੍ਰਧਾਨ ਵਿਕਾਸ ਕਿ੍ਸ਼ਨ ਵਿੱਕੀ ਸ਼ਰਮਾ, ਆੜ੍ਹਤੀ ਪ੍ਰਧਾਨ ਮਨੋਜ ਸ਼ਰਮਾ, ਟਰੱਕ ਯੂਨੀਅਨ ਪ੍ਰਧਾਨ ਮਨਿੰਦਰ ਪਾਲ ਸਿੰਘ, ਡਾ. ਅਸ਼ਵਨੀ ਬਾਗੜੀਆ, ਰੋਮੀ ਢੰਡ, ਕੁਲਦੀਪ ਸਿੰਘ ਭੁਰਥਲਾ, ਕੁਲਦੀਪ ਸਿੰਘ ਛੰਨਾ, ਬਿੱਲੂ ਮਾਜਰੀ, ਸਾਬਕਾ ਚੇਅਰਮੈਨ ਨਰੇਸ਼ ਭੁੱਟਾ, ਆਤਮਾ ਭੁੱਟਾ, ਸਰਬਜੀਤ ਸਿੰਘ ਸੱਬੀ ਛਪਾਰ, ਬਲਦੇਵ ਮਲੋਦੀਏ, ਪਾਲੀ ਛੰਨਾ, ਗੁਰਸੇਵਕ ਬਾਬਾ, ਗੁਰਵਿੰਦਰ ਸਿੰਘ ਗੋਰਖਾ, ਸੰਜੇ ਮਿੱਤਲ ਪਿੰਟਾ, ਅਮਨਦੀਪ ਸਿੰਘ ਸਹਾਰਨਮਾਜਰਾ, ਜਗਤਾਰ ਸਿੰਘ ਚੀਮਾ, ਸੋਨੰੂ ਸੋਲੰਕੀ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਕਾਨੂੰਨ ਵਿਚ ਸੋਧ ਦਾ ਕੀਤਾ ਸਵਾਗਤ-ਬਾਬਾ ਲਾਭ ਸਿੰਘ... ਅਗਲੀ ਖ਼ਬਰ ਗੁ. ਕਰਮਸਰ ਰਾੜਾ ਸਾਹਿਬ ਵਿਖੇ ਪ੍ਰਧਾਨ ਗਿੱਲ ਬੇਰਕਲਾਂ ਸਾਥੀਆਂ ਸਮੇਤ ਹੋਏ ਨਤਮਸਤਕ
Ad Position 24