ਦੋਰਾਹਾ, 16 ਅਪ੍ਰੈਲ (ਮਨਜੀਤ ਸਿੰਘ ਗਿੱਲ)-ਇਤਿਹਾਸਕ ਗੁਰਦੁਆਰਾ ਦੇਗਸਰ ਕਟਾਣਾ ਸਾਹਿਬ ਵਿਖੇ ਖਾਲਸੇ ਦਾ ਸਾਜਨਾ ਦਿਵਸ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਪੰਥ ਪ੍ਰਸਿੱਧ ਢਾਡੀ ਤੇ ਰਾਗੀ ਜਥਿਆਂ ਨੇ ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਢਾਡੀ ਵਾਰਾਂ ਤੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਇਤਿਹਾਸ ਦੁਆਰਾ ਨਿਹਾਲ ਕੀਤਾ | ਇਸ ਮੌਕੇ ਪੰਜ ਪਿਆਰਿਆਂ ਵੱਲੋਂ ਖੰਡੇ ਬਾਟੇ ਦੇ ਅੰਮਿ੍ਤ ਤਿਆਰ ਕੀਤਾ ਗਿਆ, ਜਿਸ ਨੰੂ ਛਕ ਕੇ 218 ਪ੍ਰਾਣੀ ਗੁਰੂ ਵਾਲੇ ਬਣੇ ਜਿਹਨਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਹਰਪਾਲ ਸਿੰਘ ਜੱਲਾ ਤੇ ਯੂਥ ਆਗੂ ਨਵਤੇਜ ਸਿੰਘ ਖੱਟੜਾ ਨੇ ਵਧਾਈ ਦਿੰਦਿਆਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ ਹੈ | ਮੈਨੇਜਰ ਕੇਹਰ ਸਿੰਘ ਮਗਰ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਵਿਸ਼ਾਲ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ |ਇਸ ਮੌਕੇ ਬਾਬਾ ਲਖਵੀਰ ਸਿੰਘ ਕਾਰ ਸੇਵਾ ਵਾਲੇ ਜਗਤਾਰ ਸਿੰਘ, ਸਰਬਜੀਤ ਸਿੰਘ, ਮਲਕੀਤ ਸਿੰਘ ਮੁਕਤਸਰ ਸਾਹਿਬ, ਗੁਰਜੋਤ ਸਿੰਘ ਮੱਲ੍ਹੀ, ਮੋਹਨ ਸਿੰਘ, ਪਰਮਿੰਦਰ ਸਿੰਘ, ਗੁਰਦੀਪ ਸਿੰਘ ਪੰਧੇਰਖੇੜੀ, ਦਲਮਿੰਦਰ ਸਿੰਘ, ਪਿ੍ਤਪਾਲ ਸਿੰਘ, ਪਰਮਜੀਤ ਸਿੰਘ, ਸਤਵੀਰ ਸਿੰਘ, ਕਰਨਵੀਰ ਸਿੰਘ, ਗੁਰਪ੍ਰੀਤ ਸਿੰਘ, ਲਖਵੀਰ ਸਿੰਘ ਪਾਲਮਾਜਰਾ, ਭਾਈ ਲਵਜੀਤ ਸਿੰਘ, ਭਾਈ ਰਘਬੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ |