01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ 'ਚ ਯਾਦਗਾਰੀ ਗਰੈਜੂਏਸ਼ਨ ਸੈਰਾਮਨੀ ਸਮਾਗਮ

Ad Position 21
No active advertisement
ਅਜੀਤ ਡੈਸਕ 17-04-2026
ਸਮਰਾਲਾ, 16 ਅਪ੍ਰੈਲ (ਗੋਪਾਲ ਸੋਫਤ)-ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਵਿਖੇ ਯੂ. ਕੇ. ਜੀ. ਦੇ ਵਿਦਿਆਰਥੀਆਂ ਲਈ ਗਰੈਜੂਏਸ਼ਨ ਸੈਰਾਮਨੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਕਰਨਵੀਰ ਸਿੰਘ ਢਿੱਲੋਂ ਦਾ ਫੁੱਲਾਂ ਦੇ ਗੁਲਦਸਤੇ ਭੇਂਟ ਕਰ ਕੇ ਸਵਾਗਤ ਕੀਤਾ ਗਿਆ | ਬੱਚਿਆਂ ਦੁਆਰਾ ਸਮਾਰੋਹ ਨੂੰ ਚਾਰ ਚੰਨ ਲਾਉਣ ਲਈ ਆਏ ਮਹਿਮਾਨਾਂ ਦੇ ਸਵਾਗਤ ਵਿਚ ਵੈੱਲਕਮ ਡਾਂਸ, ਕੋਰੀਓਗ੍ਰਾਫੀ, ਪੰਜਾਬੀ ਡਾਂਸ ਆਦਿ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ ਗਿਆ | ਨੰਨੇ-ਮੁੰਨੇ ਬੱਚਿਆਂ ਰਾਹੀਂ ਆਪਣੀ ਪ੍ਰਤਿਭਾ ਅਤੇ ਮਿਹਨਤ ਰਾਹੀਂ ਪ੍ਰੀ-ਪ੍ਰਾਇਮਰੀ ਦਾ ਸਫ਼ਰ ਪੂਰਾ ਕਰ ਕੇ ਪ੍ਰਾਇਮਰੀ ਵਿਚ ਦਾਖਲ ਹੋ ਰਹੇ ਬੱਚਿਆਂ ਨੂੰ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਦਰਸਾਉਂਦੇ ਵੱਖ-ਵੱਖ ਤਰ੍ਹਾਂ ਦੇ ਖ਼ਿਤਾਬਾਂ ਦੇ ਨਾਲ ਨਿਵਾਜਿਆ ਗਿਆ ਤੇ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ | ਬੱਚਿਆਂ ਨੇ ਆਪਣੇ ਪਿਆਰੇ ਬੋਲਾਂ ਰਾਹੀਂ ਸਕੂਲ ਵਿਚ ਬਿਤਾਏ ਆਪਣੇ ਪਿਆਰੇ ਪਲਾਂ ਅਤੇ ਸਕੂਲ ਬਾਰੇ ਆਪਣੀਆਂ ਭਾਵਨਾਵਾਂ ਨੂੰ ਆਪਣੇ ਵਿਚਾਰਾਂ ਰਾਹੀਂ ਪ੍ਰਗਟ ਕੀਤਾ | ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ | ਇਸ ਮੌਕੇ ਮੁੱਖ ਮਹਿਮਾਨ ਕਰਨਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਸਕੂਲ ਨੇ ਸਮਰਾਲਾ ਵਰਗੇ ਇਲਾਕੇ ਵਿਚ ਵੱਡੇ ਵੱਡੇ ਮਹਾਨਗਰਾਂ ਦੇ ਪੱਧਰ ਦੀ ਸਿੱਖਿਆ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਵਿਚ ਸ਼ਲਾਘਾਯੋਗ ਨਾਮ ਖਟਿਆ ਹੈ | ਇਸ ਲਈ ਇਹ ਸਮਾਰੋਹ ਵਿਦਿਆਰਥੀਆਂ ਅਤੇ ਮਾਪਿਆਂ ਲਈ ਯਾਦਗਾਰੀ ਹੋ ਨਿਬੜਿਆ ਹੈ | ਸਮਾਗਮ ਦੇ ਅੰਤ ਵਿਚ ਵਿਦਿਆਰਥੀਆਂ ਨੂੰ ਸਕੂਲ ਪਿ੍ੰਸੀਪਲ ਅਤੇ ਮੁੱਖ ਮਹਿਮਾਨ ਵਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਖੰਨਾ ਦੀਆਂ ਵਿਦਿਆਰਥਣਾਂ ਨੇ ਰਾਜ ਸੀਨੀਅਰ ਰੱਗਬੀ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ
Ad Position 24