01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੁ. ਸ੍ਰੀ ਚੋਲਾ ਸਾਹਿਬ ਘੁਡਾਣੀ ਕਲਾਂ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 17-04-2026
ਰਾੜਾ ਸਾਹਿਬ, 16 ਅਪ੍ਰੈਲ (ਸੁਖਵੀਰ ਸਿੰਘ ਚਣਕੋਈਆਂ)-ਗੁ. ਸ਼੍ਰੀ ਚੋਲ੍ਹਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਦੇ ਸੁਚੱਜੇ ਪ੍ਰਬੰਧਾਂ ਹੇਠ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਵਿੱਚ ਭਾਈ ਹਰਪ੍ਰੀਤ ਸਿੰਘ ਦੇ ਕੀਰਤਨੀ ਜਥੇ ਵਲੋਂ ਸ਼ਬਦ ਕੀਰਤਨ ਵਿਖਿਆਨ ਰਾਹੀਂ ਸੰਗਤਾਂ ਨੂੰ ਖਾਲਸਾ ਪੰਥ ਦੀ ਸਾਜਨਾ ਬਾਰੇ ਵਿਸਥਾਰ ਨਾਲ ਦੱਸਿਆ ਗਿਆ | ਸਮਾਗਮ ਵਿੱਚ ਪ੍ਰੀਤ ਸੰਦਲ ਮਕਸੂਦੜਾ ਦੇ ਕਵੀਸ਼ਰੀ ਜਥੇ ਵਲੋਂ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਸਮੇਂ ਮੁੱਖ ਗ੍ਰੰਥੀ ਭਾਈ ਅਮਰੀਕ ਸਿੰਘ ਵਲੋਂ ਸਮਾਗਮ ਦੀ ਸਮਾਪਤੀ ਸਮੇਂ ਅਰਦਾਸ ਕੀਤੀ ਗਈ | ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ ਅਤੇ ਆਪਣ ਪਰਿਵਾਰਾਂ ਦੀ ਸੁੱਖ ਸਾਂਤੀ ਲਈ ਅਰਦਾਸ ਬੇਨਤੀ ਕੀਤੀ | ਗੁ. ਸਾਹਿਬ ਦੇ ਮੈਨੇਜਰ ਗੁਰਜੀਤ ਸਿੰਘ ਰਾਜੇਵਾਲ ਵਲੋਂ ਪੁੱਜੀਆਂ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਵਿਸਾਖੀ ਦੀ ਵਧਾਈ ਦਿੱਤੀ ਗਈ |
ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ, ਚੇਅਰਮੈਨ ਅਵਤਾਰ ਸਿੰਘ ਬੋਪਾਰਾਏ, ਪ੍ਰਧਾਨ ਰਾਜਵੀਰ ਸਿੰਘ, ਮਨਜੀਤ ਸਿੰਘ, ਭਜਨ ਸਿੰਘ, ਨਵਜੋਤ ਸਿੰਘ, ਗੁਰਜੰਟ ਸਿੰਘ, ਮੇਜਰ ਸਿੰਘ, ਮਨਪ੍ਰੀਤ ਸਿੰਘ, ਸਤਵੀਰ ਸਿੰਘ, ਜਸਕਰਨਦੀਪ ਸਿੰਘ, ਬਲਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ |
Ad Position 22
No active advertisement
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਸੰਬੰਧੀ ਕਰਵਾਇਆ ਸਮਾਗਮ ਅਗਲੀ ਖ਼ਬਰ ਝਾੜ ਸਾਹਿਬ ਕਾਲਜ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੌਦਿਆਂ ਦੀ ਪ੍ਰਦਰਸ਼ਨੀ ਲਗਾਈ
Ad Position 24