ਸਾਹਨੇਵਾਲ, 16 ਅਪ੍ਰੈਲ (ਹਨੀ ਚਾਠਲੀ)-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਸਬੰਧੀ ਸਕੂਲ 'ਚ ਸਮਾਗਮ ਕਰਵਾਇਆ ਗਿਆ ਸਕੂਲ ਦੇ ਪਿ੍ੰਸੀਪਲ ਮਨਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਦੇ ਸੰਬੰਧ ਵਿਚ ਸਕੂਲ ਦੇ ਵਿਦਿਆਰਥੀਆਂ ਦੇ ਕਵਿਤਾਵਾਂ ਅਤੇ ਭਾਸ਼ਣ ਸਬੰਧੀ ਮੁਕਾਬਲੇ ਕਰਵਾਏ ਗਏ ਮੁਕਾਬਲੇ ਵਿਚ ਅੱਵਲ ਆਉਣ ਵਾਲੇ ਸਕੂਲੀ ਵਿਦਿਆਰਥੀਆਂ ਨੰੂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |