01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ, ਚੰਨੀ ਬਣੇ ਮੁੱਖ ਮਹਿਮਾਨ

Ad Position 21
No active advertisement
ਅਜੀਤ ਡੈਸਕ 17-04-2026
ਖੰਨਾ, 16 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਭਾਰਤੀ ਅੰਬੇਡਕਰ ਮਿਸ਼ਨ ਖੰਨਾ ਵਲੋਂ ਭਾਰਤ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇਕ ਪ੍ਰੋਗਰਾਮ ਕਰਵਾਇਆ ਗਿਆ | ਖੰਨਾ ਵਿਖੇ ਬਾਬਾ ਸਾਹਿਬ ਦੇ ਬੁੱਤ 'ਤੇ ਫੁੱਲਾਂ ਦੇ ਹਾਰ ਪਹਿਨਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਇਕਬਾਲ ਸਿੰਘ ਚੰਨੀ ਬੁਲਾਰਾ ਪੰਜਾਬ ਭਾਜਪਾ ਨੇ ਆਪਣੇ ਸੰਬੋਧਨ 'ਚ ਬਾਬਾ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲਣ ਦੋ ਪ੍ਰੇਰਨਾ ਦਿੱਤੀ | ਚੰਨੀ ਨੇ ਕਿਹਾ ਕੇ ਆਬਾਦੀ ਸਾਹਿਬ ਨੇ ਭਾਰਤ ਦਾ ਸੰਵਿਧਾਨ ਲਿਖਣ 'ਚ ਬਹੁਤ ਵੱਡਾ ਯੋਗਦਾਨ ਪਾਇਆ | ਇਹਨਾਂ ਵੱਲੋ ਲਿਖਿਆ ਗਿਆ ਸਵਿੰਧਾਨ ਅੱਜ ਭਾਰਤ ਦੀ ਤਰੱਕੀ, ਵਿਕਾਸ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ 'ਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ | ਇਸ ਮੌਕੇ 'ਤੇ ਸੰਸਥਾ ਵੱਲੋਂ ਰਾਜੀਵ ਕੁਮਾਰ, ਰਿੰਕੂ ਸਹੋਤਾ ਸੰਜੀਵ ਭਗਣੀਆਂ ਅਤੇ ਮਿੰਨੀ ਕੋਹਰਾ ਵੱਲੋ ਇਕਬਾਲ ਸਿੰਘ ਚੰਨੀ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗੋਗੋਂ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਅਗਲੀ ਖ਼ਬਰ ਡੀ. ਪੀ. ਐੈੱਸ. ਜੂਨੀਅਰ ਮਾਛੀਵਾੜਾ ਵਿਖੇ ਵਿਸਾਖੀ ਦਿਹਾੜਾ ਮਨਾਇਆ
Ad Position 24