ਸਾਹਨੇਵਾਲ, 17 ਅਪ੍ਰੈਲ (ਅਮਰਜੀਤ ਸਿੰਘ ਸਿੰਘ ਮੰਗਲੀ)-ਪੁਲਿਸ ਕਮਿਸ਼ਨਰ ਆਈ. ਪੀ. ਐੱਸ. ਸਵਪਨ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੁਧਿਆਣਾ ਜ਼ਿਲ੍ਹੇ ਵਿਚ ਨਸ਼ਾ ਕਰਨ ਵਾਲੇ ਅਤੇ ਵੇਚਣ ਵਾਲੇ ਵਿਅਕਤੀਆਂ ਨੂੰ ਕਾਬੂ ਕਰਨ ਦੀ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਾਹਨੇਵਾਲ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਮਜਾਰਾ ਪਿੰਡ ਦੇ ਕੱਟ ਨਜ਼ਦੀਕ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ | ਪੁਲਿਸ ਅਨੁਸਾਰ ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਚੰਦਨ ਨਾਲ ਵਾਸੀ ਪਿੰਡ ਬਰਵਾਲਾ ਦੇ ਰੂਪ ਵਿੱਚ ਹੋਈ ਥਾਣਾ ਸਾਹਨੇਵਾਲ ਦੇ ਹੌਲਦਾਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਹ ਇਲਾਕੇ ਵਿਚ ਗਸ਼ਤ ਕਰ ਰਹੇ ਸੀ ਤਾਂ ਮਜਾਰਾ ਦੇ ਨਜ਼ਦੀਕ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ | ਉਨ੍ਹਾਂ ਵਲੋਂ ਤੇਜ਼ੀ ਨਾਲ ਉਸ ਨੂੰ ਕਾਬੂ ਕਰ ਕੇ ਤਲਾਸ਼ੀ ਕੀਤੀ ਗਈ ਜਿਸ ਦੀ ਜੇਬ ਵਿਚੋਂ ਦਸ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਉਨ੍ਹਾਂ ਵਲੋਂ ਦੋਸ਼ੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਪੇਸ਼ ਅਦਾਲਤ ਕੀਤਾ ਗਿਆ |