ਕਣਕ ਦੇ ਮੰਡੀਕਰਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿਆਂਗੇ-ਵਿਧਾਇਕ ਗਿਆਸਪੁਰਾ
ਅਜੀਤ ਡੈਸਕ
18-04-2026
ਦੋਰਾਹਾ, 17 ਅਪ੍ਰੈਲ (ਮਨਜੀਤ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਕਣਕ ਦੇ ਮੰਡੀਕਰਨ ਨੂੰ ਸੁਚਾਰੂ ਰੂਪ ਵਿਚ ਚਲਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਕਣਕ ਦੇ ਮੰਡੀਕਰਨ ਦੌਰਾਨ ਕਿਸਾਨਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋਰਾਹਾ ਦੀ ਅਨਾਜ ਮੰਡੀ ਵਿਚ ਕਣਕ ਦੀ ਸਰਕਾਰੀ ਖ਼ਰੀਦ ਦਾ ਰਸਮੀ ਉਦਘਾਟਨ ਕਰਨ ਸਮੇਂ ਕਿਸਾਨਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਜੇਕਰ ਮੰਡੀਕਰਨ ਦੌਰਾਨ ਉਨ੍ਹਾਂ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀ ਜਾਵੇ ਜਿਸ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀ ਵਿੱਚ ਸਾਫ਼ ਸੁਥਰੀ ਜਿਨਸ ਲਿਆਂਦੀ ਜਾਵੇ ਤਾਂ ਕਿ ਸਮੇਂ ਸਿਰ ਕਣਕ ਦੀ ਖ਼ਰੀਦ ਹੋ ਸਕੇ | ਵਿਕੀ ਜਿਨਸ ਦੀ ਅਦਾਇਗੀ ਸਮੇਂ ਸਿਰ ਯਕੀਨੀ ਬਣਾਈ ਗਈ ਹੈ ਅਤੇ ਲਿਫ਼ਟਿੰਗ ਵਿੱਚ ਦੇਰੀ ਨਹੀਂ ਹੋਣ ਦਿੱਤੀ ਜਾਵੇਗੀ | ਉਨ੍ਹਾਂ ਇਸ ਸਮੇਂ ਮੁੰਡੀ ਟਰੇਡਿੰਗ ਕੰਪਨੀ ਦੀ ਆੜ੍ਹਤ ਤੇ ਕਿਸਾਨ ਦੀ ਢੇਰੀ ਦੀ ਬੋਲੀ ਲਗਾ ਕੇ ਸਰਕਾਰੀ ਖ਼ਰੀਦ ਦਾ ਰਸਮੀ ਉਦਘਾਟਨ ਕੀਤਾ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ, ਆੜ੍ਹਤੀ ਐਸੋਸੀਏਸ਼ਨ ਦੇ ਉਪ ਪ੍ਰਧਾਨ ਏ ਪੀ ਜੱਲ੍ਹਾ, ਆੜ੍ਹਤੀ ਐਸੋਸੀਏਸ਼ਨ ਦੋਰਾਹਾ ਦੇ ਪ੍ਰਧਾਨ ਰਜਿੰਦਰ ਸਿੰਘ ਗੁਨੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਸੈਕਟਰੀ ਪ੍ਰਭਜੋਤ ਸਿੰਘ, ਪਨਗਰੇਨ ਇੰਸਪੈਕਟਰ ਜਸਵਿੰਦਰ ਸਿੰਘ ਪੰਧੇਰ, ਵੇਅਰ ਹਾਊਸ ਇੰਸਪੈਕਟਰ ਮਾਨ, ਮੰਡੀ ਬੋਰਡ ਡਾਇਰੈਕਟਰ ਸੁਖਵਿੰਦਰ ਸਿੰਘ ਨੋਨਾ, ਆੜ੍ਹਤੀ ਸੁਰਜੀਤ ਸਿੰਘ ਮੁੰਡੀ ਕੱਦੋਂ ਵਾਲੇ, ਰਘਵੀਰ ਸਿੰਘ ਕੱਦੋਂ, ਜਗਵਿੰਦਰ ਸਿੰਘ ਝੱਜ, ਪ੍ਰੇਮ ਸਿੰਘ ਰਾਮਪੁਰ, ਹਰਿੰਦਰ ਸਿੰਘ ਬਰਮਾਲੀਪੁਰ, ਬ੍ਰਹਮਦੇਵ ਕਾਲਾ, ਜਰਨੈਲ ਸਿੰਘ ਕੱਦੋਂ, ਨਰਿੰਦਰ ਐਂਗਰਿਸ, ਇੰਸਪੈਕਟਰ ਬਲਵੀਰ ਸਿੰਘ, ਲੇਖਾਕਾਰ ਹਰਪ੍ਰੀਤ ਸਿੰਘ, ਜੁਗਿੰਦਰ ਸਿੰਘ, ਬਲਦੇਵ ਸਿੰਘ ਘੁਡਾਣੀ ਅਤੇ ਸੁਨੀਲ ਕੁਮਾਰ ਤੋਂ ਇਲਾਵਾ ਕਿਸਾਨ ਤੇ ਮੰਡੀ ਵਿੱਚ ਕਰਨ ਵਾਲੇ ਮਜ਼ਦੂਰ ਸਨ |