ਡੇਹਲੋਂ, 17 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸ਼ੰਕਰ ਵਿਖੇ ਵਿਸਾਖੀ ਅਤੇ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਭਗਤ ਰਵਿਦਾਸ ਵਿਖੇ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਸੰਪ੍ਰਦਾਇ ਰਾੜਾ ਸਾਹਿਬ ਵਾਲੇ ਸੰਤ ਬਾਬਾ ਰਣਜੋਧ ਸਿੰਘ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ | ਸੰਗਤਾਂ ਨਾਲ ਵਿਚਾਰਾਂ ਕਰਦਿਆਂ ਬਾਬਾ ਰਣਜੋਧ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਨੇ ਖਾਲਸੇ ਪੰਥ ਦੀ ਸਾਜਨਾ ਕਰ ਕੇ ਦੁਨੀਆਂ ਤੋਂ ਇਕ ਵੱਖਰੀ ਕੌਮ ਸਾਜੀ ਸੀ | ਉਨ੍ਹਾਂ ਸੰਗਤਾਂ ਨੂੰ ਗੁਰੂ ਲੜ ਲੱਗਣ ਦੀ ਵੀ ਅਪੀਲ ਕੀਤੀ | ਇਸ ਮੌਕੇ 'ਤੇ ਹੈੱਡ ਗ੍ਰੰਥੀ ਹਰਜਿੰਦਰ ਸਿੰਘ, ਖ਼ਜ਼ਾਨਚੀ ਬਰਿੰਦਰਪਾਲ ਸਿੰਘ ਸ਼ੰਕਰ, ਸੁਰਜੀਤ ਸਿੰਘ, ਸੰਤਰਾਮ ਸਿੰਘ, ਸੁਖਜਿੰਦਰ ਸਿੰਘ ਆਲਮਗੀਰ ਅਤੇ ਹੋਰ ਪ੍ਰਬੰਧਕ ਹਾਜ਼ਰ ਸਨ |