15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਬ-ਇੰਸਪੈਕਟਰ ਕਰਮਜੀਤ ਸਿੰਘ ਪੁਲਿਸ ਚੌਕੀ ਕੰਗਣਵਾਲ ਦੇ ਇੰਚਾਰਜ ਬਣੇ

Ad Position 21
No active advertisement
ਅਜੀਤ ਡੈਸਕ 18-04-2026
ਢੰਡਾਰੀ ਕਲਾਂ/ਲੁਧਿਆਣਾ, 17 ਅਪ੍ਰੈਲ (ਜਸਵੀਰ ਸਿੰਘ ਬੰਗਾ)-ਥਾਣਾ ਡੇਹਲੋਂ ਵਿਖੇ ਲੰਮਾ ਸਮਾਂ ਵਿਭਾਗ ਵਲੋਂ ਸੇਵਾ ਨਿਭਾਉਣ ਵਾਲੇ ਸਬ-ਇੰਸਪੈਕਟਰ ਕਰਮਜੀਤ ਸਿੰਘ ਨੂੰ ਕੰਗਣਵਾਲ ਚੌਂਕੀ ਇੰਚਾਰਜ ਲਗਾਇਆ ਗਿਆ ਹੈ | ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਸਾਹਨੇਵਾਲ ਅਧੀਨ ਪੈਂਦੀ ਚੌਂਕੀ ਕੰਗਣਵਾਲ ਦਾ ਅਹੁਦਾ ਸੰਭਾਲਣ ਤੋਂ ਬਾਅਦ ਕਰਮਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੌਂਕੀ ਅੰਦਰ ਆਉਣ ਵਾਲੇ ਸਮੂਹ ਮੋਹਤਵਰ ਲੋਕਾਂ ਨੂੰ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਅਮਨ-ਕਾਨੂੰਨ ਸਥਿਤੀ ਕਾਇਮ ਰੱਖਣ ਲਈ ਨਸ਼ਾ ਤਸਕਰਾਂ ਸਮੇਤ ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ | ਚੌਂਕੀ ਇੰਚਾਰਜ ਕਰਮਜੀਤ ਸਿੰਘ ਨੇ ਨਸ਼ਾ ਤਸਕਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਇਲਾਕੇ ਅੰਦਰ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਖੰਨਾ ਦੇ ਮੀਟ ਮਾਰਕੀਟ ਇਲਾਕੇ ਨੂੰ ਨਸ਼ਾ ਮੁਕਤ ਮਾਡਲ ਬਣਾ ਰਹੀ ਹੈ ਖੰਨਾ ਪੁਲਿਸ ਅਗਲੀ ਖ਼ਬਰ 'ਐਮੀਨੈਂਸ ਅਪੋਰਚਿਊਨਿਟੀ ਐਸੋਸੀਏਸ਼ਨ' ਵਲੋਂ ਸਰਕਾਰੀ ਸਕੂਲ ਨਸਰਾਲੀ ਨੂੰ ਕਿਤਾਬਾਂ ਭੇਂਟ
Ad Position 24