ਖੰਨਾ, 17 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਦਾ ਮੀਟ ਮਾਰਕੀਟ ਇਲਾਕਾ, ਜੋ ਇੱਕ ਸਮੇਂ ਨਸ਼ਾ ਤਸਕਰੀ ਦਾ ਹਾਟ ਸਪਾਟ ਮੰਨਿਆ ਜਾਂਦਾ ਸੀ, ਹੁਣ ਇੱਕ ਸਕਾਰਾਤਮਿਕ ਬਦਲਾਅ ਦੀ ਮਿਸਾਲ ਬਣਦਾ ਜਾ ਰਿਹਾ ਹੈ | ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਹੇਠ ਇਸ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਨੇ ਲੋਕਾਂ ਵਿਚ ਨਵੀਂ ਉਮੀਦ ਜਗਾਈ ਹੈ | ਇਸ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿਚ ਖੰਨਾ ਦੇ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਦੀ ਸੋਚ ਅਤੇ ਵਚਨਬੱਧਤਾ ਖ਼ਾਸ ਤੌਰ 'ਤੇ ਕਾਬਿਲ-ਏ-ਤਾਰੀਫ ਹੈ | ਖੰਨਾ ਦੇ ਐੱਸ. ਡੀ. ਐੱਮ. ਸਵਾਤੀ ਟਿਵਾਣਾ ਵੀ ਇਸ ਵਿਚ ਭਰਪੂਰ ਰੋਲ ਅਦਾ ਕਰ ਰਹੇ ਹਨ | ਪਿਛਲੇ ਮਹੀਨਿਆਂ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਇਸ ਇਲਾਕੇ ਨੂੰ ਨਸ਼ਾ ਮੁਕਤ ਕਰਨ ਲਈ ਗੋਦ ਲੈਣ ਦਾ ਐਲਾਨ ਕੀਤਾ ਗਿਆ ਸੀ | ਇਸ ਐਲਾਨ ਤੋਂ ਬਾਅਦ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮਿਲ ਕੇ ਲਗਾਤਾਰ ਇੱਥੇ ਸੁਧਾਰ ਲਈ ਕਦਮ ਚੁੱਕਣੇ ਸ਼ੁਰੂ ਕੀਤੇ ਹਨ | ਨਤੀਜੇ ਵਜੋਂ ਇਲਾਕੇ ਦੀ ਨੁਹਾਰ ਤੇਜ਼ੀ ਨਾਲ ਬਦਲਦੀ ਨਜ਼ਰ ਆ ਰਹੀ ਹੈ | ਇਸ ਬਦਲਾਅ ਦੀ ਲੜੀ ਵਿਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਅਤੇ ਐੱਸ. ਡੀ. ਐੱਮ. ਸਵਾਤੀ ਟਿਵਾਣਾ ਵਲੋਂ ਇੱਥੋਂ ਦੀਆਂ ਅÏਰਤਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਪਹਿਲੇ ਪੜਾਅ ਵਿਚ ਇੱਕ ਦਰਜਨ ਤੋਂ ਵੱਧ ਅÏਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ ਤਾਂ ਜੋ ਉਹ ਆਪਣੇ ਪੈਰਾਂ 'ਤੇ ਖੜੀਆਂ ਹੋ ਸਕਣ ਅਤੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਨੂੰ ਮਜ਼ਬੂਤ ਕਰ ਸਕਣ | ਆਉਣ ਵਾਲੇ ਦਿਨਾਂ ਵਿਚ ਇਨ੍ਹਾਂ ਅÏਰਤਾਂ ਨੂੰ ਮੁਫ਼ਤ ਸਿਲਾਈ ਟਰੇਨਿੰਗ ਦੇ ਕੇ ਹੁਨਰਮੰਦ ਬਣਾਇਆ ਜਾਵੇਗਾ | ਇਹ ਉਪਰਾਲਾ ਨਾ ਸਿਰਫ਼ ਅÏਰਤਾਂ ਨੂੰ ਆਤਮਨਿਰਭਰ ਬਣਾਉਣ ਵੱਲ ਇੱਕ ਵੱਡਾ ਕਦਮ ਹੈ, ਸਗੋਂ ਸਮਾਜ ਵਿਚ ਨਸ਼ੇ ਦੇ ਖ਼ਿਲਾਫ਼ ਜਾਗਰੂਕਤਾ ਫੈਲਾਉਣ ਵਿਚ ਵੀ ਮਦਦਗਾਰ ਸਾਬਤ ਹੋ ਰਿਹਾ ਹੈ | ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਇਕੱਠੇ ਹੋ ਕੇ ਇਸ ਇਲਾਕੇ ਦੀ ਤਸਵੀਰ ਬਦਲਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਨਸ਼ੇ 'ਤੇ ਕਾਫੀ ਹੱਦ ਤੱਕ ਕਾਬੂ ਪਾਇਆ ਜਾ ਚੁੱਕਾ ਹੈ ਅਤੇ ਹੁਣ ਮੁੱਖ ਧਿਆਨ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ 'ਤੇ ਕੇਂਦਰਿਤ ਹੈ |