15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕਿਸਾਨਾਂ ਨੂੰ ਕਣਕ ਵੇਚਣ ਸਮੇਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ-ਸਿਮਕ

Ad Position 21
No active advertisement
ਅਜੀਤ ਡੈਸਕ 18-04-2026
ਡੇਹਲੋਂ, 17 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਕਣਕ ਦੇ ਖਰੀਦ ਪ੍ਰਬੰਧਾਂ ਸੰਬੰਧੀ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਅਧੀਨ ਪੈਂਦੇ ਖ਼ਰੀਦ ਕੇਂਦਰ ਗੋਪਾਲਪੁਰ (ਡੇਹਲੋਂ) ਦਾ ਦੌਰਾ ਕਰਨ ਸਮੇਂ ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਸੰਬੰਧੀ ਪੁਖ਼ਤਾ ਪ੍ਰਬੰਧ ਨਾ ਕਰਵਾਏ ਜਾਣ ਦੇ ਦੋਸ਼ ਲਗਾਏ | ਹਲਕਾ ਇੰਚਾਰਜ ਸਿਮਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ ਹੇਠ ਵੱਖ-ਵੱਖ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ, ਜਿਸ ਤੋਂ ਪਤਾ ਲੱਗਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਸਿਰਫ਼ ਬਿਆਨਬਾਜ਼ੀ ਕਰ ਕੇ ਲੋਕਾਂ ਦਾ ਢਿੱਡ ਭਰਨ ਦੀ ਕੋਸ਼ਿਸ਼ ਵਿੱਚ ਲੱਗੀ ਹੋਈ ਹੈ | ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਦਾਣਾ ਮੰਡੀਆਂ 'ਚ ਕਿਸਾਨਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨ ਕਈ ਦਿਨਾਂ ਤੋਂ ਮੰਡੀਆਂ ਵਿਚ ਖੱਜਲ-ਖੁਆਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਅੰਦਰ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਗਈ ਅਤੇ ਸਮੇਂ ਸਿਰ ਕਿਸਾਨ ਦੀ ਫ਼ਸਲ ਚੁੱਕੀ ਜਾਂਦੀ ਰਹੀ | ਉਨ੍ਹਾਂ ਨਾਲ ਸਰਕਲ ਘਵੱਦੀ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਸਰਕਲ ਡੇਹਲੋਂ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ, ਸਾਬਕਾ ਚੇਅਰਮੈਨ ਹਰਬੰਸ ਸਿੰਘ ਗੋਪਾਲਪੁਰ, ਪਰਮਦੀਪ ਸਿੰਘ ਦੀਪਾ ਸਮੇਤ ਵਲੋਂ ਵੀ ਕਿਸਾਨਾਂ ਨਾਲ ਮੁਲਾਕਾਤ ਕਰ ਕੇ ਮੰਡੀਆਂ ਅੰਦਰ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਗੱਲਬਾਤ ਕੀਤੀ | ਇਸ ਮੌਕੇ ਸੋਨੀ ਪੰਡਿਤ, ਨਰੇਸ਼ ਕੁਮਾਰ ਆੜ੍ਹਤੀ, ਗੁਲਸ਼ਨ ਕੁਮਾਰ ਆੜ੍ਹਤੀ, ਰਛਪਾਲ ਸਿੰਘ ਡੇਹਲੋਂ, ਚਮਕੌਰ ਸਿੰਘ ਡੇਹਲੋਂ, ਜਸ਼ਨਦੀਪ ਸਿੰਘ, ਪਵਨਦੀਪ ਸਿੰਘ ਅਜੇ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ (ਸੀ. ਬੀ. ਐੱਸ. ਈ.) ਪ੍ਰੀਖਿਆ ਦਸਵੀਂ ਦਾ ਨਤੀਜਾ ਰਿਹਾ ਸ਼... ਅਗਲੀ ਖ਼ਬਰ ਖੰਨਾ ਦੇ ਮੀਟ ਮਾਰਕੀਟ ਇਲਾਕੇ ਨੂੰ ਨਸ਼ਾ ਮੁਕਤ ਮਾਡਲ ਬਣਾ ਰਹੀ ਹੈ ਖੰਨਾ ਪੁਲਿਸ
Ad Position 24