15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੀ. ਬੀ. ਐੱਸ. ਈ. ਵਲੋਂ ਘੋਸ਼ਿਤ ਦਸਵੀਂ ਦੇ ਨਤੀਜਿਆਂ 'ਚ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ

Ad Position 21
No active advertisement
ਅਜੀਤ ਡੈਸਕ 18-04-2026
ਸਮਰਾਲਾ, 17 ਅਪ੍ਰੈਲ (ਕੁਲਵਿੰਦਰ ਸਿੰਘ)-ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਸਮਰਾਲਾ ਨੇ ਸੈਸ਼ਨ 2025-26 ਦੌਰਾਨ ਸੀ. ਬੀ. ਐੱਸ. ਈ. ਵਲੋਂ ਘੋਸ਼ਿਤ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫ਼ੀਸਦੀ ਨਤੀਜਾ ਹਾਸਲ ਕੀਤਾ ਹੈ | ਸਕੂਲ ਦੇ ਸਾਰੇ ਵਿਦਿਆਰਥੀਆਂ ਦਾ ਪਾਸ ਹੋਣਾ ਨਾ ਸਿਰਫ਼ ਸਕੂਲ ਲਈ ਗੌਰਵ ਦੀ ਗੱਲ ਹੈ, ਸਗੋਂ ਇਹ ਮਿਹਨਤ, ਅਨੁਸ਼ਾਸਨ ਅਤੇ ਉੱਚ ਸਿੱਖਿਆ ਮਿਆਰ ਦੀ ਸ਼ਾਨਦਾਰ ਮਿਸਾਲ ਵੀ ਹੈ | ਬੀਤੇ ਦਿਨੀਂ ਸੀ. ਬੀ. ਐੱਸ. ਈ. ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸਕੂਲ ਦੀ ਹੋਣਹਾਰ ਵਿਦਿਆਰਥਣ ਗੁਰਅਰਿਪਤ ਕੌਰ ਨੇ 97.8 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਸਕੂਲ ਦੇ ਵਿਦਿਆਰਥੀ ਗੁਰਵੀਰ ਸਿੰਘ ਨੇ 94.8, ਗੁਰਕੀਰਤ ਕੌਰ ਅਤੇ ਏਕਮਜੋਤ ਕੌਰ ਨੇ 94.4, ਪ੍ਰਭਲੀਨ ਕੌਰ ਨੇ 92.2 ਅਤੇ ਪ੍ਰੀਤਿਸ਼ਟਾ ਨੇ 91.4 ਫ਼ੀਸਦੀ ਅੰਕ ਹਾਸਲ ਕਰ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸ਼ੁੱਭ ਮੌਕੇ ਸਕੂਲ ਪਿ੍ੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਆਪਣੀ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਨੇ ਸਮੂਹ ਸਟਾਫ਼ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਉੱਚੀਆਂ ਕਾਮਯਾਬੀਆਂ ਹਾਸਲ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਨੂੰ ਸਿੱਖਿਆ ਦੇ ਖੇਤਰ ਵਿਚ ਇੱਕ ਵੱਖਰੀ ਪਹਿਚਾਣ ਦਿਵਾਉਂਦਾ ਹੈ | ਸਕੂਲ ਚੇਅਰਪਰਸਨ ਕੁਲਵਿੰਦਰ ਕੌਰ ਬੈਨੀਪਾਲ, ਸਕੂਲ ਪ੍ਰੈਜੀਡੈਂਟ ਅਨਿਲ ਵਰਮਾ ਅਤੇ ਮੈਨੇਜਰ ਰਮਨਦੀਪ ਸਿੰਘ ਨੇ ਵੀ ਇਸ ਉਪਲਬਧੀ ਲਈ ਪਿ੍ੰਸੀਪਲ, ਸਮੂਹ ਸਟਾਫ਼ ਅਤੇ ਮਾਪਿਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਕਾਇਮ ਰੱਖਣ ਲਈ ਯਤਨਸ਼ੀਲ ਰਹਿਣ ਦਾ ਪੂਰਨ ਭਰੋਸਾ ਦਿਵਾਇਆ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਹਰਮਨ ਸੋਹੀ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਖੰਨਾ ਦਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਗੁੜ ਤੇ ਸ਼ੱਕਰ ਦੇ ਸੈਂਪਲ ਲੈ ਕੇ ਟੈਸਟ ਲਈ ਫੂਡ ਲੈਬ ਭੇਜੇ- ਡਾ. ਜਤਿੰਦਰ ਭਾਟੀਆ
Ad Position 24