15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਨਨਕਾਣਾ ਸਾਹਿਬ ਸਕੂਲ ਈਸੜੂ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 18-04-2026
ਈਸੜੂ, 17 ਅਪ੍ਰੈਲ (ਬਲਵਿੰਦਰ ਸਿੰਘ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਪਿਆਰ , ਸਤਿਕਾਰ ਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਇਸ ਮੌਕੇ ਨਵੇਂ ਅਕਾਦਮਿਕ ਵਰ੍ਹੇ ਦੇ ਆਗਾਜ਼ ਸਮੇਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ | ਨਨਕਾਣਵੀਆਂ ਨੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ਼ਬਦ ਗਾਇਨ ,ਧਾਰਮਿਕ ਗੀਤ , ਕੋਰੀਓਗ੍ਰਾਫੀ ਆਦਿ ਪੇਸ਼ ਕੀਤੀਆਂ | ਇਸ ਮੌਕੇ ਵਿਦਿਆਰਥੀਆਂ ਦੇ ਦੁਮਾਲਾ ਅਤੇ ਦਸਤਾਰ ਮੁਕਾਬਲੇ ਵੀ ਕਰਵਾਏ ਗਏ | ਪਿ੍ੰਸੀਪਲ ਨੇਹਾ ਢੱਲ ਨੇ ਵਿਦਿਆਰਥੀਆਂ ਨੂੰ ਗੁਰਸਿੱਖੀ ਨਾਲ ਜੁੜਨ ਅਤੇ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਕਮੇਟੀ ਮੈਂਬਰਾਂ ਗੁਰਮੀਤ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ ਬੈਨੀਪਾਲ, ਰਵਿੰਦਰ ਸਿੰਘ ਬੈਨੀਪਾਲ ਅਤੇ ਦਲਜੀਤ ਸਿੰਘ ਬੈਨੀਪਾਲ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਵਲੋਂ ਕਿਸਾਨਾਂ ਨੂੰ ਵੱਡੀ ਰਾਹਤ, ਵਿਸ਼ੇਸ਼ ਟੀਮ ਦਾ ਦੌਰਾ ਰਿਹਾ ਸਫ਼ਲ-ਕਣਕ ਦੇ ਇਕ-ਇਕ ਦਾਣੇ ਦਾ ਪਵੇਗਾ ਮੁੱਲ ਅਗਲੀ ਖ਼ਬਰ ਮਲੌਦ ਦਾਣਾ ਮੰਡੀ 'ਚ ਵਿਧਾਇਕ ਗਿਆਸਪੁਰਾ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ
Ad Position 24