15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਭਗਤ ਪੂਰਨ ਸਿੰਘ ਮੈਡੀਕਲ ਕਾਲਜ ਬਣਾਉਣ ਸੰਬੰਧੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 18-04-2026
ਜੌੜੇਪੁਲ ਜਰਗ, 17 ਅਪ੍ਰੈਲ (ਪਾਲਾ ਰਾਜੇਵਾਲੀਆ)-ਭਗਤ ਪੂਰਨ ਸਿੰਘ ਬਾਨੀ ਪਿੰਗਲਵਾੜਾ ਅੰਮਿ੍ਤਸਰ ਦੇ ਜੱਦੀ ਪਿੰਡ ਰਾਜੇਵਾਲ (ਰੋਹਣੋਂ) ਵਿਖੇ ਭਗਤ ਪੂਰਨ ਸਿੰਘ ਯਾਦਗਾਰੀ ਸਮਾਰਕ ਵਿਖੇ ਅੱਜ ਪਿੰਗਲਵਾੜਾ ਅੰਮਿ੍ਤਸਰ ਦੇ ਸੰਚਾਲਨ ਡਾ. ਬੀਬੀ ਇੰਦਰਜੀਤ ਕੌਰ ਵਲੋਂ ਟਰੱਸਟੀ ਮੈਂਬਰ ਹਰਜੀਤ ਸਿੰਘ ਅਰੋੜਾ ਉਚੇਚੇ ਆਏ ਅਤੇ ਉਨਾਂ ਪਿੰਡ ਦੇ ਪਤਵੰਤਿਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਤਕਰੀਬਨ ਦੋ ਘੰਟੇ ਚੱਲੀ ਮੀਟਿੰਗ ਦੌਰਾਨ ਭਗਤ ਜੀ ਦੀ ਯਾਦ ਵਿਚ ਹਸਪਤਾਲ ਅਤੇ ਮੈਡੀਕਲ ਕਾਲਜ ਬਣਾਉਣ ਲਈ ਅਹਿਮ ਵਿਚਾਰ ਵਟਾਂਦਰਾ ਕੀਤਾ ਗਿਆ | ਹਰਜੀਤ ਸਿੰਘ ਅਰੋੜਾ ਨੇ ਕਿਹਾ ਕਿ ਭਗਤ ਜੀ ਦੀ ਇਸ ਯਾਦ ਨੂੰ ਅਮਲੀ ਰੂਪ ਦੇਣ ਲਈ ਅਹਿਮ ਵਿਚਾਰਾਂ ਹੋਈਆਂ ਅਤੇ ਪਿੰਡ ਵਾਸੀ ਜੇਕਰ 27-28 ਏਕੜ ਥਾਂ ਦੇਣ ਦਾ ਪ੍ਰਬੰਧ ਕਰਨਗੇ ਤਾਂ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਿਲ ਕੇ ਮੈਡੀਕਲ ਕਾਲਜ ਬਣਾਉਣ ਲਈ ਹਰ ਤਰਾਂ ਦੀ ਕੋਸ਼ਿਸ਼ ਕਰਨਗੇ | ਪਿੰਡ ਦੇ ਪਤਵੰਤਿਆਂ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਵੀਰ ਸਿੰਘ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਤਿੰਨ ਵਰੇ• ਪਹਿਲਾਂ ਪਿੰਡ ਰਾਜੇਵਾਲ 'ਚ ਇਕ ਸਮਾਗਮ ਦੌਰਾਨ ਗੱਲਬਾਤ ਕੀਤੀ ਸੀ ਅਤੇ ਉਨਾਂ ਬਹੁਤ ਹੀ ਚੰਗਾ ਹੁੰਗਾਰਾ ਭਰਿਆ ਸੀ ਅਤੇ ਭਗਤ ਜੀ ਦੀ ਯਾਦ 'ਚ ਮੈਡੀਕਲ ਕਾਲਜ ਬਣਾਉਣ ਲਈ ਪੂਰਾ ਉਤਸ਼ਾਹ ਦਿਖਾਇਆ ਸੀ | ਇਸ ਮੌਕੇ ਭਗਤ ਪੂਰਨ ਸਿੰਘ ਸਮਾਰਕ ਵਿਖੇ ਸ਼ੈੱਡ ਪਾਉਣ ਦੀ ਕਾਰਜ ਦੀ ਆਰੰਭਤਾ ਲਈ ਵੀ ਵਿਚਾਰ ਵਟਾਂਦਰਾ ਹੋਇਆ | ਇਸ ਮੌਕੇ ਪਿੰਡ ਦੇ ਪ੍ਰਮੁੱਖ ਵਿਅਕਤੀਆਂ 'ਚੋਂ ਕਰਨੈਲ ਸਿੰਘ, ਬਲਵੀਰ ਸਿੰਘ, ਸਿੰਕਦਰ ਸਿੰਘ, ਅਜਮੇਰ ਸਿੰਘ, ਸਵਰਨ ਸਿੰਘ, ਭਗਵੰਤ ਸਿੰਘ, ਸਾਬਕ ਸਰਪੰਚ ਸੁਦਾਗਰ ਸਿੰਘ, ਬਹਾਦਰ ਸਿੰਘ, ਹਰਦਮ ਸਿੰਘ, ਤਰਲੋਚਨ ਸਿੰਘ ਅਤੇ ਕੁਲਵੰਤ ਸਿੰਘ ਉਰਫ਼ ਕੰਤੂ ਸਮੇਤ ਹੋਰ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਕੈਂਬਰਿਜ ਮਾਡਰਨ ਸੈਕੰਡਰੀ ਸਕੂਲ ਮਲੌਦ ਵਿਖੇ ਦਸਤਾਰ ਮੁਕਾਬਲੇ ਕਰਵਾਏ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੂੰ ਪਿੰਡ ਬੇਗੋਵਾਲ ਵਿਚ ਵੱਡਾ ਹੁਲਾਰਾ, ਗੁੱਜਰ ਬਰਾਦਰੀ ਅਤੇ ਪਿੰਡ ਵਾਸੀ ਵੱਡੀ ਗਿਣਤੀ 'ਚ 'ਆਪ' ਵਿਚ ਹ...
Ad Position 24