ਪਾਇਲ, 17 ਅਪ੍ਰੈਲ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਇਲਾਕੇ ਦੀ ਉੱਚ ਪੱਧਰੀ ਸਿੱਖਿਆ ਸੰਸਥਾ ਆਕਸਫੋਰਡ ਸੀਨੀਅਰ ਸਕੂਲ ਪਾਇਲ ਬੋਰਡ ਦੇ ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਨਿਰੰਤਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਜ਼ਿਕਰਯੋਗ ਹੈ ਕਿ ਕੁੱਲ 62 ਵਿਦਿਆਰਥੀਆਂ ਵਿਚੋਂ 37 ਵਿਦਿਆਰਥੀਆਂ ਨੇ ਸ਼ਾਨਦਾਰ 70 ਪ੍ਰਤੀਸ਼ਤ ਤੋਂ ਵੱਧ, 21 ਵਿਦਿਆਰਥੀਆਂ ਨੇ ਸ਼ਾਨਦਾਰ 80 ਪ੍ਰਤੀਸ਼ਤ ਤੋਂ ਵੱਧ ਤੇ 14 ਵਿਦਿਆਰਥੀਆਂ ਨੇ ਸ਼ਾਨਦਾਰ 85 ਤੋਂ ਵੱਧ ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਸਾਰੇ ਸਕੂਲ ਅਤੇ ਅਪਣੇ ਮਾਪਿਆ ਦਾ ਮਾਣ ਵਧਾਇਆ | ਸਕੂਲ ਦੇ ਹੋਣਹਾਰ ਵਿਦਿਆਰਥੀਆਂ ਵਿੱਚ ਸੀਰਤਜੋਤ ਕੌਰ ਨੇ ਸ਼ਾਨਦਾਰ 94 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਸਕੂਲ ਵਿੱਚੋਂ ਪਹਿਲਾਂ ਸਥਾਨ ਹਾਸਿਲ ਕੀਤਾ ਓਥੇ ਹਿਮਾਂਸੀ ਧਾਮੀ ਅਤੇ ਸੁਖਮਨਪ੍ਰੀਤ ਕੌਰ ਨੇ ਕਰਮਵਾਰ 93.4 ਅਤੇ 93.2 ਦੇ ਸ਼ਾਨਦਾਰ ਅੰਕ ਪ੍ਰਤੀਸ਼ਤ ਹਾਸਿਲ ਕੀਤੇ ਲਵਲੀਨ ਕੌਰ ਨੇ 90 ਪ੍ਰਤੀਸ਼ਤ ਅੰਕ ਹਾਸਿਲ ਕੀਤੇ ਅਤੇ ਸੰਦੀਪ ਕੌਰ ਨੇ ਆਈ ਟੀ ਵਿੱਚ ਪੂਰੇ 100 ਨੰਬਰ ਲੈ ਕੇ ਅਪਣੇ ਸਕੂਲ, ਮਾਪਿਆਂ ਅਤੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ | ਵਿਦਿਆਰਥੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਸਦਕਾ ਸਕੂਲ ਦੇ ਕਾਰਜਕਾਰੀ ਪ੍ਰਧਾਨ, ਕਿਰਨਪ੍ਰੀਤ ਸਿੰਘ ਧਾਲੀਵਾਲ, ਪਿ੍ੰਸੀਪਲ ਵਿਜੇ ਕਪੂਰ, ਅਕਾਦਮਿਕ ਡੀਨ ਅਸ਼ੋਕ ਗੁਪਤਾ, ਮੈਨੇਜਰ ਸੁਰਜੀਤ ਸਿੰਘ ਗਿੱਲ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਦਾ ਭਰਪੂਰ ਸਵਾਗਤ ਕੀਤਾ ਅਤੇ ਇਸ ਵੱਡੀ ਉਪਲਬਧੀ ਦਾ ਸਿਹਰਾ ਵਿਦਿਆਰਥੀਆਂ ਤੇ ਤਜਰਬੇਕਾਰ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਮਾਪਿਆ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਿਆ ਹੈ |