14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ - ਚੇਅਰਮੈਨ ਗਿੱਲ

Ad Position 21
No active advertisement
ਅਜੀਤ ਡੈਸਕ 18-04-2026
ਈਸੜੂ, 17 ਅਪ੍ਰੈਲ (ਬਲਵਿੰਦਰ ਸਿੰਘ)-ਚੇਅਰਮੈਨ ਜਗਤਾਰ ਸਿੰਘ ਗਿੱਲ ਨੇ ਅੱਜ ਦਾਣਾ ਮੰਡੀ ਈਸੜੂ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਕਣਕ ਦਾ ਇਕ ਇਕ ਦਾਣਾ ਚੁੱਕਣ ਲਈ ਪੰਜਾਬ ਸਰਕਾਰ ਵਚਨਬੱਧ ਹੈ, ਤੇ ਕਿਸੇ ਵੀ ਕਿਸਾਨ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਇਸ ਮੌਕੇ ਉਨ੍ਹਾਂ ਕਿਸਾਨ ਜਸਵਿੰਦਰ ਸਿੰਘ ਨਿਜ਼ਾਮਪੁਰ ਦੀ ਕਣਕ ਦੀ ਬੋਲੀ ਕਰਵਾਕੇ ਖ਼ਰੀਦ ਸ਼ੁਰੂ ਕਰਵਾਈ ਤੇ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਉਨ੍ਹਾਂ ਨਾਲ ਸਰਪੰਚ ਜਤਿੰਦਰਜੋਤ ਸਿੰਘ ਜੋਤੀ, ਬਲਾਕ ਪ੍ਰਧਾਨ ਸੁਰਿੰਦਰ ਸਿੰਘ ਕੋਠੇ, ਮਲਾਗਰ ਖਾਨ ਨਸਰਾਲੀ, ਸੈਕਟਰੀ ਕਮਲਦੀਪ ਸਿੰਘ ਮਾਨ, ਆਕਸ਼ਨ ਰਿਕਾਰਡਰ ਚੰਦਨਦੀਪ, ਆੜ੍ਹਤੀ ਭੁਪਿੰਦਰ ਸਿੰਘ, ਪੰਚ ਮਨਦੀਪ ਸਿੰਘ, ਸਾਬਕਾ ਐਮ.ਸੀ., ਗੁਰਮੇਲ ਸਿੰਘ ਕਾਲਾ, ਦਵਿੰਦਰ ਸਿੰਘ ਸਲਾਣਾ, ਤਜਿੰਦਰ ਸਿੰਘ, ਹਰਪ੍ਰੀਤ ਸਿੰਘ ਈਸੜੂ, ਸਵਰਨ ਸਿੰਘ ਈਸੜੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸੜਕਾਂ ਦਾ ਕੰਮ ਜੰਗੀ ਪੱਧਰ 'ਤੇ- ਵਿਧਾਇਕ ਗਿਆਸਪੁਰਾ ਅਗਲੀ ਖ਼ਬਰ ਆਕਸਫੋਰਡ ਸੀਨੀਅਰ ਸਕੂਲ ਦਾ ਸੀ. ਬੀ ਐਸ. ਈ ਦਸਵੀਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ
Ad Position 24