14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੋਲਡ ਸਟਾਰ ਸਕੂਲ ਬੀਜਾ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 18-04-2026
ਬੀਜਾ, 17 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ) ਇਲਾਕੇ ਦੀ ਨਾਮਵਰ ਸੰਸਥਾ ਗੋਲਡ ਸਟਾਰ ਪਬਲਿਕ ਹਾਈ ਸਕੂਲ ਬੀਜਾ ਦਾ ਅੱਠਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰਾਂ ਇਸ ਸਾਲ ਵੀ 100% ਆਇਆ ਹੈ | ਸਕੂਲ ਦੇ ਪਿ੍ੰਸੀਪਲ ਲਖਬੀਰ ਕੌਰ ਕੁਲਾਰ ਨੇ ਦੱਸਿਆ ਕਿ ਪਰਲੀਨ ਕੌਰ ਪੁੱਤਰੀ ਹਰਜਿੰਦਰ ਸਿੰਘ ਕੋਟ ਸੇਖੋਂ ਨੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਸਿਮਰਨ ਕੌਰ ਪੁੱਤਰੀ ਮਨਪ੍ਰੀਤ ਸਿੰਘ ਮੰਡਿਆਲਾ ਕਲਾਂ ਨੇ ਸਕੂਲ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ ਇਸੇ ਤਰਾਂ ਨਵਨੀਤ ਕੌਰ ਪੁੱਤਰੀ ਕਮਲਜੀਤ ਸਿੰਘ ਮਾਜਰੀ ਸਕੂਲ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਬਾਕੀ ਵਿਦਿਆਰਥੀ ਵੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ | ਅੱਜ ਸਕੂਲ ਵਿਚ ਇੰਨਾਂ ਵਿਦਿਆਰਥੀਆਂ ਨੂੰ ਸਮੂਹ ਸਕੂਲ ਸਟਾਫ਼ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਸਟਾਫ਼ ਅਤੇ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ | ਇਸ ਮੌਕੇ ਗੁਰਦੀਪ ਸਿੰਘ ਕੁਲਾਰ, ਗੁਰਜੀਤ ਸਿੰਘ ਕੁਲਾਰ, ਜਤਿੰਦਰਪਾਲ ਸਿੰਘ, ਰੁਪਿੰਦਰ ਸਿੰਘ, ਮਨਜੀਤ ਸਿੰਘ, ਕੁਲਬੀਰ ਕੌਰ, ਕੁਲਦੀਪ ਕੌਰ, ਸੁਖਵਿੰਦਰ ਕੌਰ,ਸੀਮਾ ਸ਼ਰਮਾ, ਅਮਰਪਾਲ ਕੌਰ, ਕਰਮਜੀਤ ਕੌਰ, ਕਮਲਜੀਤ ਕੌਰ, ਨੀਰਜ ਕੌਰ, ਕੁਲਵੀਰ ਕੌਰ, ਕਿਰਨਜੋਤ ਕੌਰ, ਮਨਪ੍ਰੀਤ ਕੌਰ,ਦਲਵੀਰ ਕੌਰ, ਇਕਬਾਲ ਕੌਰ, ਰਾਜਵੀਰ ਕੌਰ,ਪ੍ਰਭਜੋਤ ਕੌਰ, ਰਮਨਦੀਪ ਕੌਰ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਟਰੈਫ਼ਿਕ ਪੁਲਿਸ ਨੇ ਹੂਟਰ ਮਾਰਦੀ ਗੱਡੀ ਨੂੰ ਕੀਤਾ ਕਾਬੂ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸੜਕਾਂ ਦਾ ਕੰਮ ਜੰਗੀ ਪੱਧਰ 'ਤੇ- ਵਿਧਾਇਕ ਗਿਆਸਪੁਰਾ
Ad Position 24