ਕੁਹਾੜਾ, 18 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਥਾਣਾ ਜਮਾਲਪੁਰ ਦੀ ਪੁਲਿਸ ਵਲੋਂ 5 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਿਸ ਦੀ ਪਹਿਚਾਣ ਮੋਹਿਤ ਭਾਰਦਵਾਜ ਪੁੱਤਰ ਡਿੰਪਲ ਕੁਮਾਰ ਵਾਸੀ ਮਕਾਨ ਨੰਬਰ 102 ਗਲੀ ਨੰਬਰ 2, ਗੁਰੂ ਨਾਨਕ ਨਗਰ 33 ਫੁੱਟਾ ਰੋਡ ਲੁਧਿਆਣਾ ਵਜੋਂ ਹੋਈ | ਸਹਾਇਕ ਥਾਣੇਦਾਰ ਲਖਬੀਰ ਸਿੰਘ ਅਨੁਸਾਰ ਉਹ ਪੁਲਿਸ ਪਾਰਟੀ ਸਮੇਤ ਪਿੰਡ ਬੁੱਢੇਵਾਲ ਤੋਂ ਕੱਚਾ ਰਸਤਾ 100 ਫੁੱਟਾ ਰੋਡ 'ਤੇ ਗਸ਼ਤ ਕਰ ਰਹੇ ਸਨ ਕਿ ਹਰਸ਼ ਕੰਟੇਨਰ ਯਾਰਡ ਦੀ ਬੈਕ ਸਾਈਡ 'ਤੇ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ | ਜਿਸ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਚੈੈੱਕ ਕੀਤਾ ਤਾਂ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ ਅਤੇ ਉਹ ਮੋਟਰਸਾਈਕਲ ਸਬੰਧੀ ਵੀ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ | ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਮੋਟਰਸਾਈਕਲ 'ਤੇ ਲੱਗਾ ਨੰਬਰ ਵੀ ਜਾਅਲੀ ਹੈ | ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |