21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਰਾਹੌਣ ਅਨਾਜ ਮੰਡੀ ਵਿਚ ਕਣਕ ਦੀਆਂ ਬੋਰੀਆਂ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ <br/>

Ad Position 21
No active advertisement
ਅਜੀਤ ਡੈਸਕ 19-04-2026
ਖੰਨਾ, 18 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਰਾਹੌਣ ਅਨਾਜ ਮੰਡੀ ਵਿੱਚ ਅੱਜ ਅਚਾਨਕ ਕਣਕ ਦੀਆਂ ਬੋਰੀਆਂ ਨੂੰ ਅੱਗ ਲੱਗਣ ਨਾਲ ਹਫ਼ੜਾ ਦਫ਼ੜੀ ਮਚ ਗਈ | ਮੰਡੀ ਵਿੱਚ ਇਸ ਸਮੇਂ ਵੱਡੀ ਮਾਤਰਾ ਵਿੱਚ ਫ਼ਸਲ ਪਈ ਹੈ, ਜਿਸ ਕਰਕੇ ਅੱਗ ਫੈਲਣ ਦਾ ਖ਼ਤਰਾ ਹੋਰ ਵੀ ਵੱਧ ਗਿਆ ਸੀ | ਘਟਨਾ ਤੋਂ ਬਾਅਦ ਆੜਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੇ ਤੁਰੰਤ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ | ਇਸ ਦੇ ਨਾਲ ਹੀ ਫਾਇਰ ਬਿ੍ਗੇਡ ਨੂੰ ਵੀ ਸੂਚਨਾ ਦਿੱਤੀ ਗਈ | ਸਮੇਂ ਸਿਰ ਸਭ ਦੇ ਯਤਨਾਂ ਨਾਲ ਅੱਗ 'ਤੇ ਕਾਬੂ ਪਾ ਲਿਆ ਗਿਆ, ਜਿਸ ਨਾਲ ਵੱਡੇ ਨੁਕਸਾਨ ਤੋਂ ਬਚਾਅ ਹੋ ਗਿਆ | ਕਰਨਵੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰ ਦੀ ਆੜ੍ਹਤ ਦੀ ਦੁਕਾਨ ਦੀ ਦੇਖਭਾਲ ਕਰਦੇ ਹਨ | ਉਨ੍ਹਾਂ ਕਿਹਾ ਕਿ ਅੱਜ ਅਚਾਨਕ ਫੜ ਵਿੱਚ ਪਈਆਂ ਬੋਰੀਆਂ ਨੂੰ ਅੱਗ ਲੱਗ ਗਈ ਸੀ, ਜਿਸਨੂੰ ਮੌਕੇ 'ਤੇ ਮੌਜੂਦ ਮਜ਼ਦੂਰਾਂ ਨੇ ਤੁਰੰਤ ਬੁਝਾਉਣਾ ਸ਼ੁਰੂ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਉੱਥੇ ਕਰੀਬ 25 ਤੋਂ 30 ਹਜ਼ਾਰ ਕਣਕ ਦੀਆਂ ਬੋਰੀਆਂ ਪਈਆਂ ਹਨ, ਜਿਨ੍ਹਾਂ ਵਿਚੋਂ ਲਗਭਗ ਇੱਕ ਹਜ਼ਾਰ ਬੋਰੀਆਂ ਅੱਗ ਦੀ ਚਪੇਟ ਵਿੱਚ ਆਈਆਂ | ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਫਾਇਰ ਬਿ੍ਗੇਡ ਕਰਮੀ ਨੰਨੂ ਸ਼ਰਮਾ ਨੇ ਦੱਸਿਆ ਕਿ ਖ਼ਦਸ਼ਾ ਹੈ ਕਿ ਬੋਰੀਆਂ ਤੇ ਕਿਸੇ ਕੈਮੀਕਲ ਦਾ ਅਸਰ ਹੋ ਸਕਦਾ ਹੈ, ਜਿਸ ਕਰਕੇ ਤੇਜ਼ ਧੁੱਪ ਵਿੱਚ ਅੱਗ ਲੱਗ ਗਈ | ਉਨ੍ਹਾਂ ਕਿਹਾ ਕਿ ਵੱਖ-ਵੱਖ ਥਾਵਾਂ ਤੇ ਲੱਗੀ ਅੱਗ ਨੂੰ ਪੂਰੀ ਤਰ੍ਹਾਂ ਕਾਬੂ ਕਰ ਲਿਆ ਗਿਆ ਹੈ | ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ | ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਚਾਹੁੰਦੇ ਹਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਬੀ ਜੇ ਪੀ ਦਾ ਸਮਝੌਤਾ ਹੋਵੇ-ਕੁਲਵਿੰਦਰ ਲਵਲੀ <b... ਅਗਲੀ ਖ਼ਬਰ ਪੀ. ਏ. ਪੀ. ਅਤੇ ਟੀ. ਸੀ. ਐਲ. ਸੀ. ਸਰਕਲ ਖੰਨਾ ਦੇ ਮੈਂਬਰ ਮੰਗਾਂ ਮਨਵਾਉਣ ਲਈ ਸੂਬਾਈ ਧਰਨੇ ਤੇ ਰੋਸ ਮਾਰਚ ਵਿਚ ਹੋਏ ਸ਼...
Ad Position 24