ਮਲੌਦ, 18 ਅਪ੍ਰੈਲ (ਸਹਾਰਨ ਮਾਜਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇ. ਹਰਪਾਲ ਸਿੰਘ ਜੱਲ੍ਹਾ ਦੇ ਚਚੇਰੇ ਭਰਾ ਕੈਪਟਨ ਰਾਜਵੀਰ ਸਿੰਘ (78) ਜੱਲ੍ਹਾ ਦਾ ਕੁੱਝ ਸਮਾਂ ਬਿਮਾਰ ਰਹਿਣ ਪਿੱਛੋਂ ਦਿਹਾਂਤ ਹੋ ਗਿਆ | ਜੱਥੇ. ਜੱਲ੍ਹਾ ਨੇ ਦੱਸਿਆ ਕਿ ਕੈਪਟਨ ਰਾਜਵੀਰ ਸਿੰਘ ਨੇ ਹਮੇਸ਼ਾ ਚੜ੍ਹਦੀ ਕਲਾ ਵਿਚ ਰਹਿ ਕੇ ਜ਼ਿੰਦਗੀ ਦੇ ਪੰਧ ਨੂੰ ਅੱਗੇ ਤੋਰਿਆ | ਉਹ ਪੁਰਾਣੇ ਸਾਬਕਾ ਫ਼ੌਜੀਆਂ ਦੀਆਂ ਮੁਸ਼ਕਲਾਂ ਵਿਚ ਡਟ ਕੇ ਸਾਥ ਨਿਭਾਉਂਦੇ ਰਹੇ | ਗੁਰੂ ਘਰ ਨਾਲ ਅਥਾਹ ਪਿਆਰ ਸਤਿਕਾਰ ਰੱਖਦੇ ਸਨ | ਉਨ੍ਹਾਂ ਦੇ ਦਿਹਾਂਤ ਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਹਰਮਿੰਦਰ ਸਿੰਘ ਜਰਗ, ਚੇਅਰਮੈਨ ਅਮਰੀਕ ਸਿੰਘ ਰੋੜੀਆਂ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ, ਮਾਲਵਾ ਕਲੱਬ ਦੇ ਪ੍ਰਧਾਨ ਇੰਜ. ਹਰਮਿੰਦਰ ਸਿੰਘ ਸਹਾਰਨ ਮਾਜਰਾ, ਯੂਥ ਵਿੰਗ ਦੇ ਕੌਮੀ ਬੁਲਾਰੇ ਜਗਦੀਪ ਸਿੰਘ ਲਹਿਲ, ਕੌਮੀ ਜਨਰਲ ਸਕੱਤਰ ਸੁਖਵਿੰਦਰ ਸਿੰਘ ਦੌਲਤਪੁਰ, ਜਥੇ. ਦਵਿੰਦਰ ਸਿੰਘ ਟਿੰਬਰਵਾਲ ਸਮੇਤ ਵੱਡੀ ਗਿਣਤੀ ਵਿਚ ਸਨੇਹੀਆਂ ਵਲੋਂ ਉਨ੍ਹਾਂ ਦੇ ਸਪੁੱਤਰ ਬਿਕਰਮਜੀਤ ਸਿੰਘ ਅਤੇ ਗੁਰਮੁਖ ਸਿੰਘ ਅਤੇ ਜੱਲ੍ਹਾ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ |