21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਅਣਐਲਾਨੇ ਬਿਜਲੀ ਕੱਟਾਂ ਨੇ 'ਆਪ' ਸਰਕਾਰ ਦੇ ਦਾਅਵਿਆਂ ਦੀ ਖੋਲ੍ਹੀ ਪੋਲ-ਐਡਵੋਕੇਟ ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 19-04-2026
ਕੁਹਾੜਾ, 18 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਵਿਧਾਨ ਹਲਕਾ ਸਾਹਨੇਵਾਲ ਵਿੱਚ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਉਣ ਦੇ ਦਾਅਵਿਆਂ ਤੇ ਸਵਾਲੀਆ ਚਿੰਨ੍ਹ ਖੜਾ ਕਰ ਦਿੱਤਾ ਹੈ | ਉਪਰੋਕਤ ਵਿਚਾਰ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸੰਭਾਵੀ ਉਮੀਦਵਾਰ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਵਲੋਂ ਕੀਤਾ ਗਿਆ | ਐਡਵੋਕੇਟ ਧਾਲੀਵਾਲ ਨੇ ਕਿਹਾ ਕਿ ਹਲਕਾ ਸਾਹਨੇਵਾਲ ਦੇ ਵੱਖ ਵੱਖ ਪਿੰਡਾਂ ਅਤੇ ਇਲਾਕਿਆਂ ਵਿਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਨੇ ਜਿੱਥੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ ਦੇ ਨਾਲ ਹੀ ਆਪ ਸਰਕਾਰ ਦੇ ਦਾਅਵਿਆਂ ਦੀ ਪੋਲ ਵੀ ਖ਼ੋਲ ਕੇ ਰੱਖ ਦਿੱਤੀ ਹੈ | ਉਨ੍ਹਾਂ ਕਿਹਾ ਕਿ ਬਿਜਲੀ ਦੇ ਕੱਟਾਂ ਅਤੇ ਦਿਨੋਂ ਦਿਨ ਵੱਧ ਰਹੀ ਗਰਮੀ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਸਰਕਾਰ ਦਾ ਇਸ ਮਸਲੇ ਵੱਲ ਕੋਈ ਧਿਆਨ ਨਹੀਂ | ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਕੱਟ ਏਸੇ ਤਰ੍ਹਾਂ ਹੀ ਜਾਰੀ ਰਹੇ ਤਾਂ ਸਮੁੱਚੀ ਕਾਂਗਰਸ ਪਾਰਟੀ ਵਲੋਂ ਬਿਜਲੀ ਘਰਾਂ ਦਾ ਘਿਰਾਓ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਵੱਧ ਰਹੀ ਗਰਮੀ ਅਤੇ ਲੋਕਾਂ ਦੀ ਪਰੇਸ਼ਾਨੀ ਨੂੰ ਮੁੱਖ ਰੱਖਦੇ ਹੋਏ ਲੱਗ ਰਹੇ ਬਿਜਲੀ ਦੇ ਕੱਟਾਂ ਦਾ ਕੋਈ ਠੋਸ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਪਰੇਸ਼ਾਨੀ ਨਾ ਝੱਲਣੀ ਪਵੇ |

Ad Position 22
No active advertisement
ਪਿਛਲੀ ਖ਼ਬਰ ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ 100 ਪ੍ਰਤੀਸ਼ਤ ਅਗਲੀ ਖ਼ਬਰ ਕੰਨਿਆ ਸਕੂਲ ਸਿਆੜ੍ਹ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ
Ad Position 24