ਸਮਰਾਲਾ, 18 ਅਪ੍ਰੈਲ (ਗੋਪਾਲ ਸੋਫਤ)-ਸਥਾਨਕ ਸੈਂਟੀਨਲ ਇੰਟਰਨੈਸ਼ਨਲ ਸਕੂਲ ਨੇ ਸੀ. ਬੀ. ਐੱਸ. ਈ. ਦਸਵੀਂ ਜਮਾਤ ਦੇ ਨਤੀਜਿਆਂ ਵਿਚ ਇਸ ਸਾਲ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 100 ਪ੍ਰਤੀਸ਼ਤ ਨਤੀਜਾ ਹਾਸਲ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਡਾ. ਪੂਨਮ ਸ਼ਰਮਾ ਅਨੁਸਾਰ ਮਨਵੀਰ ਸਿੰਘ ਨੇ 93.2 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਜਦਕਿ ਰਿਆਨਵੀਰ ਸਿੰਘ ਨੇ 90 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਅਤੇ ਮਨਸੀਰਤ ਕੌਰ ਨੇ 88.2 ਪ੍ਰਤੀਸ਼ਤ ਨਾਲ ਤੀਜਾ ਸਥਾਨ ਹਾਸਲ ਕੀਤਾ | ਇਸ ਤਰ੍ਹਾਂ ਹੋਰ ਵੀ ਸਾਰੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚੋਂ ਉੱਚ ਅੰਕ ਪ੍ਰਾਪਤ ਕਰ ਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਦਾ ਨਾਲ ਰੌਸ਼ਨ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਡਾ. ਪੂਨਮ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਨੇ ਮਿਹਨਤ ਲਗਨ ਅਤੇ ਅਨੁਸ਼ਾਸਨ ਨਾਲ ਉੱਚ ਅੰਕ ਪ੍ਰਾਪਤ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੇ ਅਧਿਆਪਕਾਂ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਕਠਿਨ ਮਿਹਨਤ ਅਤੇ ਅਧਿਆਪਕਾਂ ਦੀ ਸਮਰਪਣ ਭਾਵਨਾ ਦਾ ਨਤੀਜਾ ਹੈ | ਡਾ. ਪੂਨਮ ਸ਼ਰਮਾ ਨੇ ਕਿਹਾ ਕਿ ਵਧੀਆ ਅੰਕ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਜਾਵੇਗਾ ਅਤੇ ਭਵਿੱਖ ਵਿਚ ਸਕੂਲ ਦੇ ਹੋਰ ਵੀ ਵਧੀਆ ਨਤੀਜੇ ਆਉਣਗੇ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ |