22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮੁੱਖ ਮੰਤਰੀ ਮਾਨ ਵਲੋਂ ਮਾਵਾਂ-ਧੀਆਂ ਨੂੰ ਮਾਣ ਭੱਤਾ ਦੇਣ ਦਾ ਉਪਰਾਲਾ ਸ਼ਲਾਘਾਯੋਗ ਕਦਮ-ਐਰੀ/ਕਾਲੀ/ਦੀਨੂੰ

Ad Position 21
No active advertisement
ਅਜੀਤ ਡੈਸਕ 19-04-2026
ਸਾਹਨੇਵਾਲ, 18 ਅਪ੍ਰੈਲ (ਹਨੀ ਚਾਠਲੀ)-ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਵਾਂ ਧੀਆਂ ਨੂੰ ਮਾਣ ਭੱਤਾ ਦੇਣ ਦਾ ਜੋ ਉਪਰਾਲਾ ਸ਼ੁਰੂ ਕੀਤਾ ਹੈ, ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਪ੍ਰਧਾਨ ਕੁਲਦੀਪ ਐਰੀ, ਸਾਹਨੇਵਾਲ ਵਾਰਡ ਨੰਬਰ 5 ਤੋਂ ਆਪ ਦੇ ਇੰਚਾਰਜ ਧਰਮਿੰਦਰ ਕੁਮਾਰ ਕਾਲੀ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਦੀਪਕ ਦੀਨੂੰ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਨੂੰ ਇੱਕ ਇੱਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ, 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ, ਮੁਹੱਲਾ ਕਲੀਨਿਕ ਦੀਆਂ ਸਹੂਲਤਾਂ ਲਈ ਕਾਰਜ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀ ਹਰ ਅÏਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਅÏਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਦੇਣ ਦਾ ਜੋ ਵਾਅਦਾ ਕੀਤਾ ਸੀ, ਉਹ ਵਾਅਦਾ ਵੀ ਜਲਦ ਪੂਰਾ ਕੀਤਾ ਜਾ ਰਿਹਾ ਹੈ | ਇਸ ਯੋਜਨਾ ਦੀ ਰਜਿਸਟਰੇਸ਼ਨ ਵੀ ਜਲਦੀ ਹੀ ਸ਼ੁਰੂ ਹੋ ਰਹੀ ਹੈ, ਜਿਸ ਨੂੰ ਲੈ ਕੇ ਸੂਬੇ ਭਰ ਦੀਆਂ ਅÏਰਤਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ | ਐਰੀ, ਕਾਲੀ ਅਤੇ ਦੀਨੂੰ ਨੇ ਕਿਹਾ ਕਿ 2027 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਇਕ ਵਾਰ ਫਿਰ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋਏ ਪਏ ਹਨ |
Ad Position 22
No active advertisement
ਪਿਛਲੀ ਖ਼ਬਰ ਬਿਰਧ ਆਸ਼ਰਮ ਬੁਲੇ੍ਹਪੁਰ ਵਿਖੇ ਪਹੁੰਚ ਕੇ ਬਜ਼ੁਰਗਾਂ ਅਤੇ ਸਟਾਫ਼ ਮੈਂਬਰਾਂ ਨੂੰ ਹੀਿਲੰਗ ਦਿੱਤੀ ਅਗਲੀ ਖ਼ਬਰ ਰੋਟਰੀ ਕਲੱਬ ਖੰਨਾ ਵਲੋਂ ਐਮ. ਜੀ. ਸੀ. ਏ. ਐਸ. ਸਕੂਲ ਵਿਖੇ ਦਿੱਤਾ ਗਿਆ ਹੈਡ ਵਾਸ਼ਰ
Ad Position 24