22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸਰਕਾਰੀ ਮਿਡਲ ਸਕੂਲ ਬੂਥਗੜ੍ਹ ਜੱਟਾਂ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 19-04-2026
ਮਾਛੀਵਾੜਾ ਸਾਹਿਬ, 18 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਇਲਾਕੇ ਦੀ ਨਾਮਵਰ ਸੰਸਥਾ ਸਰਕਾਰੀ ਮਿਡਲ ਸਕੂਲ ਬੂਥਗੜ੍ਹ ਜੱਟਾਂ ਦਾ ਅੱਠਵੀਂ ਜਮਾਤ ਦਾ ਨਤੀਜਾ ਇਸ ਸਾਲ ਵੀ 100 ਫ਼ੀਸਦੀ ਰਿਹਾ | ਸਕੂਲ ਇੰਚਾਰਜ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਕੂਲ ਵਿਦਿਆਰਥਣ ਸੀਰਤ ਨੇ ਪਹਿਲਾ, ਕੋਮਲ ਨੇ ਦੂਜਾ ਅਤੇ ਆਰਤੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਰਪੰਚ ਮਨਜੋਤ ਸਿੰਘ ਮਾਂਗਟ, ਐੈੱਸ. ਐੈੱਮ. ਸੀ. ਚੇਅਰਮੈਨ ਬਲਵੰਤ ਰਾਮ, ਦਵਿੰਦਰਜੀਤ ਕੌਰ (ਇੰਚਾਰਜ ਸਰਕਾਰੀ ਹਾਈ ਸਕੂਲ ਜੌਨੇਵਾਲ), ਹਰਜਿੰਦਰ ਸਿੰਘ ਖੰਨਾ (ਸਾਇੰਸ ਮਾਸਟਰ), ਹਰਨੇਕ ਸਿੰਘ ਮਾਂਗਟ, ਨਿਰਮਲ ਸਿੰਘ ਅਤੇ ਕੁਲਦੀਪ ਸਿੰਘ ਉਚੇਚੇ ਤੌਰ 'ਤੇ ਸਕੂਲ ਪਹੁੰਚੇ ਅਤੇ ਵਿਦਿਆਰਥੀਆਂ ਨੂੰ ਮੈਡਲ ਭੇਂਟ ਕੀਤੇ | ਪਹੁੰਚੇ ਮਹਿਮਾਨਾਂ ਵਲੋਂ ਸਕੂਲ ਨੂੰ ਮੁਬਾਰਕਬਾਦ ਦਿੰਦਿਆਂ ਸਕੂਲ ਇੰਚਾਰਜ ਹਰਪ੍ਰੀਤ ਸਿੰਘ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਗੁ. ਮੰਜੀ ਸਾਹਿਬ ਕੋਟਾਂ ਵਿਖੇ ਸਮਾਜ ਸੇਵੀ ਐਨ. ਆਰ. ਆਈ. ਹਰਮਿੰਦਰ ਸਿੰਘ ਨੂੰ ਸੰਗਤਾਂ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਬਿਰਧ ਆਸ਼ਰਮ ਬੁਲੇ੍ਹਪੁਰ ਵਿਖੇ ਪਹੁੰਚ ਕੇ ਬਜ਼ੁਰਗਾਂ ਅਤੇ ਸਟਾਫ਼ ਮੈਂਬਰਾਂ ਨੂੰ ਹੀਿਲੰਗ ਦਿੱਤੀ
Ad Position 24