23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਖੇਤੀਬਾੜੀ ਵਿਭਾਗ ਵਲੋਂ ਜੱਸੜ ਵਿਖੇ ਕਿਸਾਨ ਸਿਖਲਾਈ ਕੈਂਪਕਣਕ ਦੇ ਨਾੜ ਨੂੰ ਖੇਤ ਵਿਚ ਹੀ ਵਾਹ ਕੇ ਖੇਤ ਦੀ ਉਪਜਾਊ ਸ਼ਕਤੀ ਵਧਾਈ ਜਾਵੇ-ਡਾ. ਗੁਰਮੀਤ ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 19-04-2026
ਡੇਹਲੋਂ, 18 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਗਗਨਦੀਪ ਕੌਰ ਦੀ ਅਗਵਾਈ ਹੇਠ ਬਲਾਕ ਡੇਹਲੋਂ ਦੇ ਸਰਕਲ ਟਿੱਬਾ ਵਲੋਂ ਪਿੰਡ ਜੱਸੜ ਅਤੇ ਘਵੱਦੀ ਵਿਖੇ ਸੀ. ਆਰ. ਐੱਮ. ਸਕੀਮ ਦੇ ਆਈ. ਈ. ਸੀ. ਕੰਪੋਨੈਂਟ ਅਧੀਨ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਮੌਜੂਦ ਕਿਸਾਨਾਂ ਵਲੋਂ ਸਹਿਕਾਰੀ ਕੋਆਪਰੇਟਿਵ-ਸੋਸਾਇਟੀ ਨਵੇਂ ਚੁਣੇ ਪ੍ਰਧਾਨ ਧਰਮਜੀਤ ਸਿੰਘ ਨੂੰ ਸਨਮਾਨ ਭੇਂਟ ਕੀਤਾ ਗਿਆ | ਕੈਂਪ ਦੌਰਾਨ ਡਾ. ਗੁਰਮੀਤ ਧਾਲੀਵਾਲ ਖੇਤੀਬਾੜੀ ਵਿਸਥਾਰ ਅਫ਼ਸਰ ਟਿੱਬਾ ਵਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸੰਬੰਧੀ ਪ੍ਰੇਰਿਤ ਕੀਤਾ ਗਿਆ ਅਤੇ ਨਾੜ ਨੂੰ ਖੇਤ ਵਿਚ ਹੀ ਵਾਹ ਕੇ ਖੇਤ ਦੀ ਉਪਜਾਊ ਸ਼ਕਤੀ ਵਧਾਉਣ ਲਈ ਜਾਗਰੂਕ ਕੀਤਾ | ਇਸ ਮੌਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਐਗਰੀ ਮਸ਼ੀਨਰੀ ਪੋਰਟਲ 'ਤੇ 1 ਅਪ੍ਰੈਲ ਤੋ ਲੈ ਕੇ 24 ਅਪ੍ਰੈਲ ਤੱਕ ਮਸ਼ੀਨਾਂ ਸਬਸਿਡੀ 'ਤੇ ਅਪਲਾਈ ਕਰਨ ਲਈ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ | ਕਿਸਾਨਾਂ ਨੂੰ ਫ਼ਸਲਾਂ ਵਿਚ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਬੇਲੋੜੇ ਕੀਟਨਾਸ਼ਕਾਂ ਦੀ ਵਰਤੋਂ ਤੋਂ ਗੁਰੇਜ਼ ਕਰਨ ਦੀ ਹਦਾਇਤ ਕੀਤੀ ਗਈ | ਉਨਾਂ ਵਲੋਂ ਕਿਸਾਨਾਂ ਨੂੰ ਸੀ. ਡੀ. ਪੀ. ਸਕੀਮ ਅਧੀਨ ਝੋਨੇ ਦੇ ਬਦਲ ਵਜੋਂ ਫ਼ਸਲ ਵਿਭਿੰਨਤਾ ਲਈ ਸਾਉਣੀ ਦੌਰਾਨ ਪਕਾਵੀਂ ਮੱਕੀ ਬੀਜਣ ਲਈ ਪ੍ਰੇਰਿਤ ਕੀਤਾ ਗਿਆ | ਇਸ ਸਮੇਂ ਜਸਵਿੰਦਰ ਕੌਰ ਖੇਤੀਬਾੜੀ ਸਬ-ਇੰਸਪੈਕਟਰ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਰਾਬਤਾ ਕਾਇਮ ਰੱਖਣ ਦੇ ਨਾਲ ਵੱਧ ਤੋਂ ਵੱਧ ਸਕੀਮਾਂ ਦਾ ਲਾਭ ਲੈਣ ਲਈ ਅਪੀਲ ਕੀਤੀ | ਇਸ ਸਮੇਂ ਸਾਬਕਾ ਸਰਪੰਚ ਤੇਜਿੰਦਰ ਸਿੰਘ ਲਾਡੀ ਜੱਸੜ, ਲਵਪ੍ਰੀਤ ਸਿੰਘ ਸੈਕਟਰੀ ਜੱਸੜ, ਸੋਸਾਇਟੀ ਪ੍ਰਧਾਨ ਸਹਿਕਾਰੀ ਸਭਾ ਧਰਮਜੀਤ ਸਿੰਘ, ਸੁਰਜੀਤ ਕੌਰ ਕਮੇਟੀ ਮੈਂਬਰ, ਸਰਪੰਚ ਸਤਬੀਰ ਸਿੰਘ ਲਾਲੀ ਪੱਦੀ, ਲਖਵਿੰਦਰ ਸਿੰਘ ਮੀਤ ਪ੍ਰਧਾਨ ਪੱਦੀ, ਸੁਖਵਿੰਦਰ ਸਿੰਘ, ਕਿਰਪਾਲ ਸਿੰਘ ਭਗਵਾਨਪੁਰਾ ਅਤੇ ਹੋਰ ਅਗਾਂਹਵਧੂ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟੈੈੱਟ ਪੇਪਰ ਦਾ ਪ੍ਰੀਖਿਆ ਕੇਂਦਰ ਚੰਡੀਗੜ੍ਹ ਬਣਾਏ ਜਾਣ 'ਤੇ ਅਧਿਆਪਕ ਵਰਗ ਵਿਚ ਰੋਸ-ਬਲਾਕ ਆਗੂ ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਦੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ
Ad Position 24