27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਭਾ. ਕਿ. ਯੂ. ਲੱਖੋਵਾਲ ਨੇ ਬਿਜਲੀ ਦੇ ਲੱਗ ਰਹੇ ਕੱਟਾਂ ਸੰਬੰਧੀ ਉਪ ਮੰਡਲ ਅਫ਼ਸਰ ਕੁਹਾੜਾ ਨੂੰ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 20-04-2026
ਕੁਹਾੜਾ, 19 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਗਿਆਨ ਸਿੰਘ ਮੰਡ ਦੀ ਅਗਵਾਈ ਹੇਠ ਯੂਨੀਅਨ ਦੇ ਮੈਂਬਰਾਂ ਵਲੋਂ ਪਿੰਡਾਂ ਵਿਚ ਬਿਜਲੀ ਦੇ ਲੱਗ ਰਹੇ ਅਣਐਲਾਨੇ ਕੱਟਾਂ ਦੇ ਸਬੰਧ ਵਿਚ ਉਪ ਮੰਡਲ ਅਫ਼ਸਰ ਕੁਹਾੜਾ ਗੁਣਦੀਪ ਸਿੰਘ ਮੜੀਆ ਨੂੰ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਬਿਜਲੀ ਦੇ ਲੱਗ ਰਹੇ ਅਣਐਲਾਨੇ ਕੱਟਾਂ ਕਾਰਨ ਲੋਕਾਂ ਨੂੰ ਬੜੀ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਪਰੋਂ ਦਿਨੋਂ ਦਿਨ ਵੱਧ ਰਹੇ ਤਾਪਮਾਨ ਕਾਰਨ ਲੋਕ ਗਰਮੀ ਨਾਲ ਬੇਹਾਲ ਹੋਏ ਪਏ ਹਨ | ਉਨ੍ਹਾਂ ਮੰਗ ਕੀਤੀ ਕਿ ਲੋਕਾਂ ਦੀ ਪਰੇਸ਼ਾਨੀ ਨੂੰ ਦੇਖਦੇ ਹੋਏ ਬਿਜਲੀ ਦੇ ਕੱਟਾਂ ਦੀ ਸਮੱਸਿਆ ਦਾ ਤੁਰੰਤ ਹੱਲ ਕਰ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ | ਜਿਸ 'ਤੇ ਉਪ ਮੰਡਲ ਅਫ਼ਸਰ ਕੁਹਾੜਾ ਗੁਣਦੀਪ ਸਿੰਘ ਮੜੀਆ ਵਲੋਂ ਯੂਨੀਅਨ ਦੇ ਮੈਂਬਰਾਂ ਨੂੰ ਇਸ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਗਿਆਨ ਸਿੰਘ ਮੰਡ ਜ਼ਿਲ੍ਹਾ ਮੀਤ ਪ੍ਰਧਾਨ, ਗੁਰਦਿਆਲ ਸਿੰਘ ਮੀਤ ਪ੍ਰਧਾਨ ਝੁੱਗੀਆਂ ਕਾਦਰ, ਦਰਸ਼ਨ ਸਿੰਘ ਕਡਿਆਣਾ ਕਲਾਂ ਮੀਤ ਪ੍ਰਧਾਨ, ਰਣਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਮ. ਜੀ. ਸੀ. ਏ. ਐਸ. ਮਾਡਲ ਹਾਈ ਸਕੂਲ 'ਚ ਹਵਨ ਯੱਗ, ਨਵੀਂ ਲਾਇਬ੍ਰੇਰੀ ਅਤੇ ਜਨਰਲ ਸਾਇੰਸ ਲੈਬ ਦਾ ਉਦਘਾਟਨ ਅਗਲੀ ਖ਼ਬਰ ਮੋਦੀ ਸਰਕਾਰ ਨੇ ਕਣਕ ਖ਼ਰੀਦ ਮਾਪਦੰਡਾਂ ਵਿਚ ਛੋਟ ਦੇ ਕੇ ਕਿਸਾਨਾਂ ਦੀ ਚਿੰਤਾ ਦੂਰ ਕੀਤੀ-ਸਤਨਾਮ ਸਿੰਘ ਸੰਧੂ
Ad Position 24