27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸਿਮਕ ਵਲੋਂ ਖ਼ਰੀਦ ਕੇਂਦਰ ਟਿੱਬਾ ਵਿਖੇ ਕਿਸਾਨਾਂ ਨਾਲ ਮੁਲਾਕਾਤ, ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

Ad Position 21
No active advertisement
ਅਜੀਤ ਡੈਸਕ 20-04-2026
ਡੇਹਲੋਂ, 19 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਕਣਕ ਦੇ ਖਰੀਦ ਪ੍ਰਬੰਧਾਂ ਸੰਬੰਧੀ ਹਲਕਾ ਗਿੱਲ ਅਧੀਨ ਪੈਂਦੇ ਖ਼ਰੀਦ ਕੇਂਦਰ ਟਿੱਬਾ ਦਾ ਦੌਰਾ ਕਰਨ ਸਮੇਂ ਕਿਸਾਨਾਂ ਨਾਲ ਮੁਲਾਕਾਤ ਕਰ ਕੇ ਜਿੱਥੇ ਖ਼ਰੀਦ ਸੰਬੰਧੀ ਜਾਣਕਾਰੀ ਹਾਸਿਲ ਕੀਤੀ, ਉੱਥੇ ਪੰਜਾਬ ਸਰਕਾਰ ਦੇ ਨਾਕਸ ਪ੍ਰਬੰਧਾਂ ਦੀ ਨਿਖੇਧੀ ਵੀ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਣਕ ਦੀ ਖ਼ਰੀਦ ਸੰਬੰਧੀ ਦਾਣਾ ਮੰਡੀਆਂ ਅੰਦਰ ਮੁੱਢਲੇ ਪ੍ਰਬੰਧ ਕਰਵਾਉਣ ਵਿਚ ਵੀ ਅਸਫਲ ਰਹੀ ਹੈ, ਜਿਸ ਕਾਰਨ ਦਾਣਾ ਮੰਡੀਆਂ ਅੰਦਰ ਕਿਸਾਨਾਂ ਲਈ ਪੀਣ ਯੋਗ ਪਾਣੀ ਸਮੇਤ ਹੋਰ ਸਹੂਲਤਾਂ ਉਪਲਬਧ ਨਹੀਂ ਹਨ | ਹਲਕਾ ਇੰਚਾਰਜ ਸਿਮਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ ਹੇਠ ਵੱਖ-ਵੱਖ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ, ਜਿਸ ਤੋਂ ਪਤਾ ਲੱਗਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਇ ਸਿਰਫ਼ ਫੋਕੀ ਬਿਆਨਬਾਜ਼ੀ ਕਰ ਕੇ ਕਿਸਾਨ ਹਿਤੈਸ਼ੀ ਹੋਣ ਦਾ ਢੌਂਗ ਕਰਨ ਵਿਚ ਲੱਗੀ ਹੋਈ ਹੈ | ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਦਾਣਾ ਮੰਡੀਆਂ 'ਚ ਕਿਸਾਨਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨ ਕਈ ਦਿਨਾਂ ਤੋਂ ਮੰਡੀਆਂ ਵਿਚ ਖੱਜਲ-ਖੁਆਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਅੰਦਰ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਗਈ ਅਤੇ ਸਮੇਂ ਸਿਰ ਕਿਸਾਨ ਦੀ ਫ਼ਸਲ ਚੁੱਕੀ ਜਾਂਦੀ ਰਹੀ | ਪਰ ਹੁਣ ਕਿਸਾਨ ਹਿਤੈਸ਼ੀ ਹੋਣ ਦੇ ਖੋਖਲੇ ਦਾਅਵੇ ਕਰਨ ਵਾਲੀ ਪਾਰਟੀ ਦੇ ਰਾਜ ਅੰਦਰ ਕਿਸਾਨ ਦੁਖੀ ਨਜ਼ਰ ਆ ਰਹੇ ਹਨ | ਉਨ੍ਹਾਂ ਮੀਂਹ ਨਾਲ ਖ਼ਰਾਬ ਹੋਈ ਫ਼ਸਲ ਦੇ ਮੁਆਵਜ਼ੇ ਦੀ ਵੀ ਮੰਗ ਕੀਤੀ | ਉਨ੍ਹਾਂ ਨਾਲ ਸਰਕਲ ਘਵੱਦੀ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਸਰਕਲ ਡੇਹਲੋਂ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ, ਜਥੇਦਾਰ ਕੇਵਲ ਸਿੰਘ ਉਮੈਦਪੁਰ, ਜਥੇਦਾਰ ਕਮਿੱਕਰ ਸਿੰਘ ਖੱਟੜਾ, ਅਮਰੀਕ ਸਿੰਘ ਖੱਟੜਾ, ਸਾਬਕਾ ਸਰਪੰਚ ਤੇਜਿੰਦਰ ਸਿੰਘ ਢੋਡੇ, ਸਾਬਕਾ ਸਰਪੰਚ ਗੁਰਦਿਆਲ ਸਿੰਘ ਢੋਡੇ, ਹਰਪ੍ਰੀਤ ਸਿੰਘ ਲਾਡੀ ਟਿੱਬਾ, ਸਾਧੂ ਸਿੰਘ ਢੋਡੇ, ਸਤਵੀਰ ਸਿੰਘ ਲਹਿਰਾ, ਸੋਨੀ ਪੰਡਿਤ ਸਮੇਤ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਇਆਲੀ ਨੂੰ 'ਪੰਥਕ ਏਕਤਾ ਤਾਲਮੇਲ ਕਮੇਟੀ' ਦਾ ਕਨਵੀਨਰ ਲਗਾਏ ਜਾਣ ਦਾ ਸਵਾਗਤ ਸਿੱਖ ਕੌਮ ਅਤੇ ਸੂਬੇ ਦੀ ਸਿਆਸੀ ਫ਼... ਅਗਲੀ ਖ਼ਬਰ ਐਮ. ਜੀ. ਸੀ. ਏ. ਐਸ. ਮਾਡਲ ਹਾਈ ਸਕੂਲ 'ਚ ਹਵਨ ਯੱਗ, ਨਵੀਂ ਲਾਇਬ੍ਰੇਰੀ ਅਤੇ ਜਨਰਲ ਸਾਇੰਸ ਲੈਬ ਦਾ ਉਦਘਾਟਨ
Ad Position 24