27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਮਾਈ ਭਾਗੋ ਕਾਲਜ ਰਾਮਗੜ੍ਹ ਦਾ ਸਾਲਾਨਾ ਇਨਾਮ ਵੰਡ ਸਮਾਗਮ

Ad Position 21
No active advertisement
ਅਜੀਤ ਡੈਸਕ 20-04-2026
ਕੁਹਾੜਾ, 19 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਮਾਈ ਭਾਗੋ ਸਹਿ ਸਿੱਖਿਆ ਕਾਲਜ ਅਤੇ ਸੀਨੀਅਰ ਸੈਕੰਡਰੀ ਕਾਲਜੀਏਟ ਸਕੂਲ ਰਾਮਗੜ੍ਹ ਵਿਖੇ ਪਿ੍ੰਸੀਪਲ ਡਾ. ਸ਼ਿਖਾ ਢੱਲ ਦੀ ਅਗਵਾਈ ਹੇਠ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਵਿੱਦਿਅਕ ਸਭਿਆਚਾਰ ਸਾਹਿੱਤਿਕ ਸਮੇਤ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਡਾ. ਐਨ. ਆਰ. ਸ਼ਰਮਾ. ਪਿ੍ੰਸੀਪਲ ਪੰਜਾਬ ਯੂਨੀਵਰਸਿਟੀ ਸੰਵਿਧਾਨਕ ਕਾਲਜ ਫ਼ਿਰੋਜਪੁਰ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ, ਵਿਦਿਆਰਥੀ ਵਲੋਂ ਪੇਸ਼ ਕੀਤਾ ਸਭਿਆਚਾਰ ਪ੍ਰੋਗਰਾਮ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣਿਆ | ਪਿ੍ੰਸੀਪਲ ਡਾ. ਸ਼ਿਖਾ ਢੱਲ ਵਲੋਂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ 'ਤੇ ਮਾਣ ਪ੍ਰਗਟਾਇਆ ਗਿਆ ਅਤੇ ਉਨ੍ਹਾਂ ਨੂੰ ਅਨੁਸ਼ਾਸਨ ਮਿਹਨਤ ਦੇ ਨੈਤਿਕ ਮੁੱਲਾਂ ਨੂੰ ਆਪਣੇ ਜੀਵਨ 'ਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਿੱਖਿਆ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਹੀਂ, ਸਗੋਂ ਚੰਗੇ ਇਨਸਾਨ ਬਣਨ ਦੀ ਪ੍ਰਕਿਰਿਆ ਹੈ | ਇਸ ਮੌਕੇ ਡਾ. ਐਨ. ਆਰ. ਸ਼ਰਮਾ ਨੇ ਪਿ੍ੰਸੀਪਲ, ਮੈਨੇਜਮੈਂਟ ਕਮੇਟੀ ਅਤੇ ਸਮੂਹ ਸਟਾਫ਼ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਕਾਲਜ ਦੇ ਪ੍ਰਧਾਨ ਦਰਸ਼ਨ ਸਿੰਘ ਮਾਂਗਟ, ਉਪ ਪ੍ਰਧਾਨ ਸਤਿੰਦਰ ਸਿੰਘ ਮਾਂਗਟ, ਸੈਕਟਰੀ ਨਛੱਤਰ ਸਿੰਘ, ਦਰਸ਼ਨ ਸਿੰਘ ਮੰਗਲੀ, ਸਰਪੰਚ ਅਜਮੇਰ ਸਿੰਘ, ਜਸਪਾਲ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਹਿਤ ਦੀ ਸੁਗੰਧ ਨਾਲ ਮਹਿਕੀ ਸੱਥ ਦੀ ਮਹੀਨਾਵਾਰ ਬੈਠਕ ਅਗਲੀ ਖ਼ਬਰ ਸ਼ਰਾਰਤੀ ਅਨਸਰਾਂ ਨੇ ਸਰਕਾਰ ਵਲੋਂ ਲਗਾਏ ਬੋਰਡ ਨੂੰ ਪਾੜ ਕੇ ਟੋਭੇ 'ਚ ਸੁੱਟਿਆ <br/>
Ad Position 24