27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਹੋਣਹਾਰ ਬੱਚਿਆਂ ਨੇ ਰਚਿਆ ਇਤਿਹਾਸ ਦਸਵੀਂ ਦੇ ਨਤੀਜਿਆਂ 'ਚ ਬੇਹੱਦ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 20-04-2026
ਮਾਛੀਵਾੜਾ ਸਾਹਿਬ, 19 ਅਪ੍ਰੈਲ (ਮਨੋਜ ਕੁਮਾਰ)-ਸਿੱਖਿਆ ਦੇ ਖੇਤਰ ਵਿਚ ਲਗਾਤਾਰ ਆਪਣਾ ਕਾਮਯਾਬ ਸਫ਼ਰ ਤੈਅ ਕਰ ਰਹੀ ਵਿੱਦਿਅਕ ਸੰਸਥਾ ਨਨਕਾਣਾ ਸਾਹਿਬ ਪਬਲਿਕ ਸਕੂਲ ਕੋਟ ਗੰਗੂ ਰਾਏ ਦੇ ਹੋਣਹਾਰ ਬੱਚਿਆਂ ਨੇ ਇਸ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੀ. ਬੀ. ਐੱਸ. ਈ. ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਇਲਾਕੇ ਵਿਚ ਨਾਮ ਰੌਸ਼ਨ ਕੀਤਾ ਹੈ | ਇਸ ਵਾਰ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ, ਜਿਸ ਨਾਲ ਸਕੂਲ ਦੇ ਪਿ੍ੰਸੀਪਲ, ਪ੍ਰਬੰਧਕੀ ਕਮੇਟੀ, ਅਧਿਆਪਕਾਂ ਅਤੇ ਮਾਪਿਆਂ ਵਿਚ ਖ਼ੁਸ਼ੀ ਦਾ ਮਾਹੌਲ ਨਜ਼ਰ ਆ ਰਿਹਾ ਹੈ | ਜਾਣਕਾਰੀ ਅਨੁਸਾਰ ਇਸ ਸਾਲ ਦੇ ਨਤੀਜਿਆਂ ਵਿਚ ਜਸ਼ਨਪ੍ਰੀਤ ਕੌਰ 95.6 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲੇ ਸਥਾਨ ਤੇ ਰਹੀ, ਗਗਨਦੀਪ ਸਿੰਘ ਨੇ 92 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ, ਹਰਸੀਰਤ ਕੌਰ ਨੇ 86.8 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਤੇ, ਹਰਮਨਪ੍ਰੀਤ ਕੌਰ 86.6 ਫ਼ੀਸਦੀ ਅੰਕਾਂ ਨਾਲ ਚੌਥੇ ਸਥਾਨ ਅਤੇ ਤਮੰਨਾ ਕੂਨਰ 86.2 ਫ਼ੀਸਦੀ ਨਾਲ ਪੰਜਵੇਂ ਸਥਾਨ 'ਤੇ ਰਹੀ | ਇਨ੍ਹਾਂ ਤੋਂ ਬਿਨਾਂ 15 ਬੱਚਿਆਂ ਨੇ 80 ਫ਼ੀਸਦੀ ਤੋਂ ਵੱਧ ਅਤੇ 35 ਬੱਚਿਆਂ ਨੇ 70 ਫ਼ੀਸਦੀ ਤੋਂ ਜ਼ਿਆਦਾ ਅੰਕ ਹਾਸਲ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ | ਨਤੀਜੇ ਦੇ ਐਲਾਨ ਤੋਂ ਬਾਅਦ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਬਣ ਗਿਆ | ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਚਿਹਰਿਆਂ 'ਤੇ ਮਾਣ ਅਤੇ ਖ਼ੁਸ਼ੀ ਸਪਸ਼ਟ ਤੌਰ 'ਤੇ ਦਿਖਾਈ ਦਿੱਤੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਪ੍ਰਭਜੋਤ ਕੌਰ ਅਤੇ ਸਕੂਲ ਕਮੇਟੀ ਦੇ ਪ੍ਰਧਾਨ ਦਲਜੀਤ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਹੌਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਦੀਆਂ ਪ੍ਰਾਪਤੀਆਂ 'ਤੇ ਖ਼ੁਸ਼ੀ ਜਤਾਈ |
Ad Position 22
No active advertisement
ਪਿਛਲੀ ਖ਼ਬਰ ਭਾਜਪਾ 'ਚ ਸ਼ਾਮਿਲ ਹੋਣ ਵਾਲਿਆਂ ਦਾ ਪ੍ਰੋ. ਚੀਮਾ ਨੇ ਕੀਤਾ ਸਨਮਾਨ ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੀ ਗੈਰ ਕਾਨੂੰਨੀ ਨਜ਼ਰਬੰਦੀ ਖ਼ਿਲਾਫ਼ ਰੁਪਾਲੋਂ ਦੀ ਅਗਵਾਈ ਹੇਠ ਕੀਤਾ ਰੋਸ ਮਾਰਚ
Ad Position 24