ਦੋਰਾਹਾ, 19 ਅਪ੍ਰੈਲ (ਮਨਜੀਤ ਸਿੰਘ ਗਿੱਲ)-ਖੰਨਾ ਪੁਲਿਸ ਜ਼ਿਲੇ੍ਹ ਦੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਪ੍ਰੋਫੈਸਰ ਭੁਪਿੰਦਰ ਸਿੰਘ ਚੀਮਾ ਦੀ ਅਗਵਾਈ, ਪਾਇਲ ਸ਼ਹਿਰੀ ਦੇ ਪ੍ਰਧਾਨ ਸੌਰਵ ਸ਼ਰਮਾ ਅਤੇ ਪਾਇਲ ਸਰਕਲ ਦੇ ਯੁਵਾ ਮੋਰਚੇ ਦੇ ਪ੍ਰਧਾਨ ਭਰਤ ਬੱਬਰ ਅਤੇ ਸਰਕਲ ਪਾਇਲ ਦੇ ਮੰਡਲ ਪ੍ਰਧਾਨ ਭਜਨ ਸਿੰਘ ਚਾਪੜਾ ਦੀ ਪ੍ਰੇਰਨਾ ਨਾਲ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਤਿਵਾੜੀ ਨੇ ਆਪਣੇ ਸਾਰੇ ਸਾਥੀਆਂ ਨਾਲ ਅਤੇ ਪਰਿਵਾਰ ਨਾਲ ਭਾਰਤੀ ਜਨਤਾ ਪਾਰਟੀ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਦੁਆਰਾ ਕੀਤੇ ਜਾ ਰਹੇ ਦੇਸ਼ ਦੇ ਲੋਕਾਂ ਲਈ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਭਾਰਤ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ | ਪ੍ਰਧਾਨ ਪ੍ਰੋਫੈਸਰ ਚੀਮਾ ਨੇ ਪਾਰਟੀ ਵਿੱਚ ਆਉਣ ਤੇ ਜੀ ਆਇਆ ਆਖਿਆ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਪਾਰਟੀ ਹਮੇਸ਼ਾ ਉਨ੍ਹਾਂ ਦੇ ਮਾਣ ਤੇ ਸਤਿਕਾਰ ਦੇ ਵਿੱਚ ਵਾਧਾ ਕਰੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਪਾਰਟੀ ਵੱਲੋਂ ਵੱਡੀਆਂ ਜ਼ਿੰਮੇਵਾਰੀ ਦਿੱਤੀਆਂ ਜਾਣਗੀਆਂ | ਇਸ ਮੌਕੇ ਮਨੀਸ਼ ਤਿਵਾੜੀ ਨੂੰ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਖੰਨਾ ਦਾ ਪ੍ਰਵਾਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਉਨ੍ਹਾਂ ਦੇ ਨਾਲ ਵਿਸ਼ਾਲ ਤਿਵਾੜੀ ਨੂੰ ਯੁਵਾ ਮੋਰਚਾ ਪਾਇਲ ਸਰਕਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਅਮਰੀਕ ਸਿੰਘ ਗਰੇਵਾਲ ਨੂੰ ਸਰਕਲ ਪਾਇਲ ਦੇ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਗ ਸਰਕਲ ਦੇ ਪ੍ਰਧਾਨ ਕੁਲਜੀਤ ਸਿੰਘ ਦੀਵਾ, ਸਪਿੰਦਰ ਸਿੰਘ ਝੱਜ ਜਨਲ ਸਕੱਤਰ ਕਿਸਾਨ ਮੋਰਚਾ, ਰਿੰਕੂ ਦਮਨ ਸਿੰਘ ਚੀਮਾ, ਹਰੀਰਾਜ ਸਿੰਘ ਚੀਮਾ ਅਤੇ ਹੋਰ ਆਗੂ ਮੌਜੂਦ ਸਨ |