ਲੁਧਿਆਣਾ, 19 ਅਪ੍ਰੈਲ (ਜਤਿੰਦਰ ਭੰਬੀ)-ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਧੜੇ ਦੇ ਕੱਟੜ ਸਮਰਥਕ ਸੰਤੋਖ ਸਿੰਘ ਗਿੱਲ ਜੋ ਪਿਛਲੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਨਮਿੱਤ ਰੱਖੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸੈਕਟਰ 32-ਏ, ਚੰਡੀਗੜ੍ਹ ਰੋਡ ਵਿਖੇ ਹੋਈ | ਇਸ ਮੌਕੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਸ਼ਾਮਿਲ ਹੋ ਕੇ ਸਵ: ਸੰਤੋਖ ਸਿੰਘ ਗਿੱਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਪ੍ਰਸਿੱਧ ਕੀਰਤਨੀ ਭਾਈ ਦਵਿੰਦਰ ਸਿੰਘ ਸੋਢੀ ਦੇ ਜਥੇ ਨੇ ਵੈਰਾਗਮਈ ਕੀਰਤਨ ਕਰਦਿਆਂ ਸੰਗਤਾਂ ਨੂੰ ਜੀਵਨ ਅਤੇ ਮੌਤ ਦੇ ਵਿਸ਼ੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ, ਕੈਪਟਨ ਸੰਦੀਪ ਸਿੰਘ ਸੰਧੂ ਹਲਕਾ ਦਾਖਾ, ਮੇਅਰ ਪਿ੍ੰਸੀਪਲ ਇੰਦਰਜੀਤ ਕੌਰ, ਅਮਰੀਕ ਸਿੰਘ ਆਲੀਵਾਲ, ਵਿਕਰਮ ਸਿੰਘ ਬਾਜਵਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ, ਗੁਰਦੇਵ ਸਿੰਘ ਲਾਪਰਾਂ, ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ, ਯੂਥ ਕਾਂਗਰਸੀ ਆਗੂ ਭੁਪਿੰਦਰ ਸਿੰਘ ਚੌਹਾਨ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਕੌਂਸਲਰ ਰਣਧੀਰ ਸਿੰਘ ਸੀਵਿਆ, ਬਲਾਕ ਪ੍ਰਧਾਨ ਬਲਜੀਤ ਸਿੰਘ ਮਾਨ, ਬਲਾਕ ਪ੍ਰਧਾਨ ਟੋਨੀ ਅਰੋੜਾ, ਬੋਧੀ ਬੇਦੀ ਸ੍ਰੀ ਮੁਕਤਸਰ ਸਾਹਿਬ, ਭਾਜਪਾ ਆਗੂ ਪਿ੍ਤਪਾਲ ਸਿੰਘ ਬਲੀਏਵਾਲ, ਕੌਂਸਲਰ ਸਤਪਾਲ ਸਿੰਘ ਲੁਹਾਰਾ, ਕੌਂਸਲਰ ਅਮਰਜੀਤ ਸਿੰਘ, ਸਰਬਜੀਤ ਸਿੰਘ ਕੰਗ ਖੰਨਾ, ਕੌਂਸਲਰ ਨਿਧੀ ਗੁਪਤਾ, ਹਰਜਾਪ ਸਿੰਘ ਗਿੱਲ, ਅਮਰਜੀਤ ਸਿੰਘ ਟਿੱਕਾ, ਕੌਂਸਲਰ ਗੁਰਕਰਨ ਸਿੰਘ ਟੀਨਾ, ਗੁਰਸ਼ਰਨ ਸਿੰਘ ਗਾਮਾ, ਮੀਡੀਆ ਇੰਚਾਰਜ ਪ੍ਰਦੀਪ ਸਿੰਘ ਬੰਟੀ, ਵਿਪਨ ਸੰਘੜ, ਰਘਬੀਰ ਸਿੰਘ, ਪਾਰਕ ਸ਼ਰਮਾ, ਮਹਿਲ ਸਿੰਘ, ਰਾਜ ਕਮਲ, ਐਡਵੋਕੇਟ ਗਗਨਦੀਪ ਸਿੰਘ, ਸਾਬਕਾ ਕੌਂਸਲਰ ਸਿਕੰਦਰ ਸਿੰਘ ਪੰਨੂ, ਅਮਰੀਕ ਸਿੰਘ ਗੋਗੀ, ਕੌਂਸਲਰ ਹਰਵਿੰਦਰ ਸਿੰਘ ਕਲੇਰ, ਪਵਨਦੀਪ ਮਦਾਨ, ਸਰਬਜੀਤ ਸਿੰਘ ਜਨਕਪੁਰੀ, ਬਲਵਿੰਦਰ ਸਿੰਘ ਰੰਧਾਵਾ ਆਦਿ ਹਾਜ਼ਰ ਸਨ | ਸਾਬਕਾ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਅਤੇ ਪ੍ਰਧਾਨ ਬਲਦੇਵ ਸਿੰਘ ਨੇ ਪਰਿਵਾਰ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ |