ਰਾੜਾ ਸਾਹਿਬ, 19 ਅਪ੍ਰੈਲ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਅਤ ਦੇ ਭਲੇ ਲਈ ਜਿਹੜੇ ਕੰਮ ਸ਼੍ਰੋਮਣੀ ਅਕਾਲੀ ਦਲ -ਭਾਜਪਾ ਗਠਜੋੜ ਅਤੇ ਕਾਂਗਰਸ ਸੱਤਾ ਵਿੱਚ ਰਹਿੰਦਿਆਂ 70 ਸਾਲਾਂ ਵਿੱਚ ਨਹੀ ਕਰ ਸਕੇ | ਉਨ੍ਹਾਂ ਤੋਂ ਜਿਆਦਾ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਰਫ਼ 4 ਸਾਲਾਂ ਵਿੱਚ ਹੀ ਕਰ ਦਿੱਤੇ ਹਨ, ਜਿਸ ਨਾਲ ਪੰਜਾਬ ਦੀ ਨੁਹਾਰ ਬਦਲੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਅੱਜ ਜਿੱਥੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੂਰੇ ਪੰਜਾਬ ਦੇ ਹਰ ਵਰਗ ਨੂੰ ਪੰਜਾਬ ਸਰਕਾਰ ਵੱਲੋਂ ਲਾਗੂ ਸੁੱਖ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਹੀ ਪੰਜਾਬ ਦੀਆਂ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ ਜਦਕਿ ਪਿੰਡਾਂ ਅਤੇ ਸ਼ਹਿਰਾਂ ਅੰਦਰ ਵਿਕਾਸ ਕਾਰਜਾਂ ਦੀ ਹਨੇਰੀ ਚੱਲ ਰਹੀ ਹੈ | ਵਿਧਾਇਕ ਗਿਆਸਪੁਰਾ ਨੇ ਹਲਕਾ ਪਾਇਲ ਦੀ ਗੱਲ ਕਰਦਿਆਂ ਕਿਹਾ ਕਿ ਪਾਇਲ ਹਲਕਾ ਜਿੱਥੇ ਵਿਕਾਸ-ਕਾਰਜਾਂ -ਕਾਰਜਾਂ ਪੱਖੋਂ ਪਛੜ ਚੁੱਕਿਆ ਸੀ ਉੱਥੇ ਹੀ ਸੜਕਾਂ ਦਾ ਬੁਰਾ ਹਾਲ ਸੀ ਜਿੱਥੇ ਅੱਜ ਹਰ ਪਿੰਡ ਅੰਦਰ ਵਿਕਾਸ ਕਾਰਜਾਂ ਦੇ ਕੰਮ ਚੱਲ ਰਹੇ ਹਨ, ਖੇਡ ਗਰਾਊਾਡ ਤਿਆਰ ਹੋ ਰਹੇ ਹਨ, ਉਪਨ ਜਿੰਮ ਬਣ ਰਹੇ ਹਨ, ਬੱਚਿਆਂ ਦੇ ਖੇਡਣ ਲਈ ਪਾਰਕਾਂ ਤੇ ਉਨ੍ਹਾਂ ਵਿੱਚ ਝੂਲਿਆ ਦਾ ਇੰਤਜਾਮ ਕੀਤਾ ਜਾ ਰਿਹਾ ਹੈ, ਸਿਹਤ ਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਗਿਆ ਹੈ, ਉਥੇ ਹੀ ਹਲਕਾ ਪਾਇਲ ਦੀਆਂ ਮੁੱਖ ਸੜਕਾਂ ਤੋਂ ਇਲਾਵਾ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ | ਜਿਸ ਨੂੰ ਦੇਖਦਿਆਂ ਅੱਜ ਹਰ ਵਰਗ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੰਮਾਂ ਤੋਂ ਸੰਤੁਸ਼ਟ ਹੈ ਅਤੇ ਦੁਬਾਰਾ ਪੰਜਾਬ ਦੇ ਲੋਕ ਸਰਕਾਰ ਨੂੰ ਸੱਤਾ ਵਿੱਚ ਲਿਆਉਣ ਦਾ ਮਨ ਬਣਾਈ ਬੈਠੇ ਹਨ | ਇਸ ਸਮੇਂ ਪਿੰਡ ਕਟਾਹਰੀ ਦੇ ਸਰਪੰਚ ਮਨਦੀਪ ਸਿੰਘ ਪੰਨੂੰ ਨੇ ਹਲਕਾ ਵਿਧਾਇਕ ਗਿਆਸਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਹਲਕਾ ਪਾਇਲ ਦਾ ਅਥਾਹ ਵਿਕਾਸ ਹੋ ਰਿਹਾ