28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

'ਪੰਜਾਬ ਬਚਾਓ ਰੈਲੀਆਂ' ਨਾਲ 2027 ਦੀ ਸਰਕਾਰ ਲਈ ਮੁੱਢ ਤਿਆਰ-ਦਿਉਲ/ਗੋਰਸੀਆਂ/ਛੀਨਾ

Ad Position 21
No active advertisement
ਅਜੀਤ ਡੈਸਕ 20-04-2026
ਭੂੰਦੜੀ, 19 ਅਪ੍ਰੈਲ (ਕੁਲਦੀਪ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀਆਂ ਜਾ ਰਹੀਆਂ 'ਪੰਜਾਬ ਬਚਾਓ ਰੈਲੀਆਂ' ਵਿਚ ਹੋ ਰਹੇ ਵੱਡੇ ਇਕੱਠਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ 2027 ਵਿਚ ਪਾਰਟੀ ਦੀ ਸਰਕਾਰ ਬਣਨ ਦੇ ਮਜ਼ਬੂਤ ਅਸਾਰ ਹਨ | ਇਹ ਵਿਚਾਰ ਅਕਾਲੀ ਆਗੂ ਅਤੇ ਹਲਕਾ ਇੰਚਾਰਜ ਜਸਕਰਨ ਸਿੰਘ ਦਿਉਲ, ਸਾਬਕਾ ਚੇਅਰਮੈਨ ਜਗਦੀਸ਼ ਸਿੰਘ ਗੋਰਸੀਆਂ ਅਤੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਛੀਨਾ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਹਲਕਾ-ਵਾਰ ਕਰਵਾਈਆਂ ਜਾ ਰਹੀਆਂ ਰੈਲੀਆਂ ਵਿਚ ਲੋਕਾਂ ਦਾ ਭਾਰੀ ਇਕੱਠ ਹੋ ਰਿਹਾ ਹੈ, ਜਦਕਿ ਮੌਜੂਦਾ ਸਰਕਾਰ ਦੀਆਂ ਰੈਲੀਆਂ ਵਿਚ ਇਕੱਠ ਕਰਨ ਲਈ ਬਾਹਰੀ ਜ਼ਿਲਿ੍ਹਆਂ ਤੋਂ ਲੋਕਾਂ ਨੂੰ ਲਿਆਂਦਾ ਜਾ ਰਿਹਾ ਹੈ ਅਤੇ ਸਰਕਾਰੀ ਤੰਤਰ ਦੀ ਵਰਤੋਂ ਕੀਤੀ ਜਾ ਰਹੀ ਹੈ | ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਦਿੱਤੀਆਂ ਗਰੰਟੀਆਂ ਜ਼ਮੀਨ 'ਤੇ ਪੂਰੀਆਂ ਨਹੀਂ ਹੋਈਆਂ, ਜਦਕਿ ਸੂਬੇ ਦੇ ਲੋਕ ਹਕੀਕਤ ਤੋਂ ਭਲੀਭਾਂਤੀ ਜਾਣੂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦਾ ਅਸਲੀ ਵਿਕਾਸ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਦੌਰਾਨ ਹੀ ਹੋਇਆ ਸੀ ਅਤੇ ਹੁਣ ਵੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੂਬੇ ਲਈ ਅੱਗੇ ਵੱਧ ਰਹੇ ਹਨ, ਜਿਸ ਨੂੰ ਲੋਕਾਂ ਵਲੋਂ ਭਰਪੂਰ ਸਮੱਰਥਨ ਮਿਲ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਲੋਕ ਲਹਿਰ ਬਣੀ-ਜ਼ਿਲ੍ਹਾ ਪ੍ਰਧਾ... ਅਗਲੀ ਖ਼ਬਰ ਪ੍ਰਭ ਆਸਰਾ ਨਿਆਸਰਿਆਂ ਦੇ ਘਰ ਪਿੰਡ ਫੇਰੂਰਾਈ ਦੇ ਲੋੜਵੰਦਾਂ ਲਈ ਨਾਰੀ ਏਕਤਾ ਫਾਊਾਡੇਸ਼ਨ ਜਗਰਾਉਂ ਵਲੋਂ ਰਾਸ਼ਨ ਸਮੱਗਰੀ ਦ...
Ad Position 24