20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਜੰਡਿਆਲੀ ਖੇਤੀਬਾੜੀ ਸਹਿਕਾਰੀ ਸਭਾ ਦੇ ਮਾਮਲੇ 'ਚ ਪੰਚਾਇਤ ਵਲੋਂ ਪਿੰਡ ਵਾਸੀਆਂ ਦੀ ਮੌਜੂਦਗੀ 'ਚ ਕਾਨਫ਼ਰੰਸ

Ad Position 21
No active advertisement
ਸਰਪੰਚ ਗਗਨਦੀਪ ਸਿੰਘ ਗਿੱਲ ਅਤੇ ਰਮਨਦੀਪ ਸਿੰਘ ਗਿੱਲ ਪੰਚਾਇਤ ਸਮੇਤ ਦੌਰਾਨ ਜਾਣਕਾਰੀ ਦੇਣ ਸਮੇਂ | ਤਸਵੀਰ : ਸੰਦੀਪ ਸਿੰਘ ਕੁਹਾੜਾ<br/> 21-04-2026

ਕੁਹਾੜਾ, 20 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਜੰਡਿਆਲੀ ਦੀ ਖੇਤੀਬਾੜੀ ਸਹਿਕਾਰੀ ਸਭਾ ਚੋਣ ਦਾ ਮਾਮਲਾ ਵਧਦਾ ਜਾ ਰਿਹਾ ਹੈ | ਪ੍ਰਸ਼ਾਸਨ ਵਲੋਂ ਫਿਲਹਾਲ ਸੁਸਾਇਟੀ ਦੀਆਂ ਚੋਣਾਂ ਨੂੰ ਅਣਮਿਥੇ ਸਾਹਮਣੇ ਲਈ ਮੁਲਤਵੀ ਕਰ ਦਿੱਤਾ ਗਿਆ | ਜੰਡਿਆਲੀ ਦੇ ਸਰਪੰਚ ਗਗਨਦੀਪ ਸਿੰਘ ਗਿੱਲ ਤੇ ਉਸ ਦੇ ਭਰਾ ਰਮਨਦੀਪ ਸਿੰਘ ਗਿੱਲ ਵਲੋਂ ਪਿੰਡ ਵਾਸੀਆਂ ਦੀ ਮੌਜੂਦਗੀ ਵਿਚ ਪੈੱ੍ਰਸ ਕਾਨਫ਼ਰੰਸ ਕੀਤੀ ਗਈ | ਜਿਸ ਵਿਚ ਉਨ੍ਹਾਂ ਸਾਬਕਾ ਸਰਪੰਚ ਗਿੱਲ ਵਲੋਂ ਲਗਾਏ ਗਏ ਦੋਸ਼ਾਂ ਨੂੰ ਮੁੱਢ ਤੋਂ ਨਕਾਰਦਿਆਂ ਝੂਠ ਅਤੇ ਬੇਬੁਨਿਆਦ ਦੱਸਿਆ | ਸਰਪੰਚ ਗਗਨਦੀਪ ਸਿੰਘ ਗਿੱਲ ਅਤੇ ਰਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਇਹ ਦੋਸ਼ ਸਿਰਫ਼ ਪਿੰਡ 'ਚ ਹੋ ਰਹੇ ਤੇਜ ਵਿਕਾਸ ਕਾਰਜਾਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਹੈ | ਉਨ੍ਹਾਂ ਕਿਹਾ ਕਿ ਪੰਚਾਇਤ ਵਲੋਂ ਡੇਢ ਸਾਲ ਦੇ ਅੰਦਰ ਹੀ ਵੱਡੇ ਵੱਡੇ ਪ੍ਰੋਜੈਕਟ ਸ਼ੁਰੂ ਕਰ ਕੇ ਪਿੰਡ ਦੀ ਰੂਪਰੇਖਾ ਬਦਲਣ ਦੀ ਕੋਸ਼ਿਸ਼ ਕੀਤੀ ਗਈ ਜਿਸ ਨੂੰ ਦੇਖ ਕੇ ਉਕਤ ਵਿਅਕਤੀ ਨੂੰ ਘਬਰਾਹਟ ਮਹਿਸੂਸ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਸਾਡੇ ਤੇ ਦੋਸ਼ ਲਾਉਣ ਵਾਲੇ ਉਕਤ ਵਿਅਕਤੀ ਖ਼ਿਲਾਫ਼ ਤਾਂ ਪਹਿਲਾਂ ਵੀ ਮਾਮਲੇ ਦਰਜ ਹਨ, ਜਿਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਾਬਕਾ ਸਰਪੰਚ ਵਲੋਂ ਸੁਸਾਇਟੀ ਤੇ ਪਿਛਲੇ ਕਈ ਸਾਲਾਂ ਤੋਂ ਇੱਕ ਤਰਫਾ ਕਬਜਾ ਕੀਤਾ ਹੋਇਆ ਹੈ ਅਤੇ ਕਦੇ ਵੀ ਪਾਰਦਰਸ਼ੀ ਢੰਗ ਨਾਲ ਚੋਣ ਨਹੀਂ ਕਰਵਾਈ ਗਈ ਅਤੇ ਸਭਾ ਦਾ ਰਿਕਾਰਡ ਵੀ ਜਨਤਕ ਨਹੀਂ ਕੀਤਾ ਜਾ ਰਿਹਾ ਹੈ ਜਿਸ ਤੋਂ ਸ਼ੰਕਾ ਹੈ ਕਿ ਇਸ ਵਿਚ ਵੱਡੀਆਂ ਘਪਲੇਬਾਜ਼ੀਆਂ ਹੋਈਆਂ ਹਨ ਅਤੇ ਉਨ੍ਹਾਂ ਵਲੋਂ ਇਸ ਦੀ ਜਾਂਚ ਲਈ ਸਹਿਕਾਰਤਾ ਵਿਭਾਗ ਨੂੰ ਪੱਤਰ ਵੀ ਲਿਖੇ ਗਏ ਹਨ | ਉਨ੍ਹਾਂ ਕਿਹਾ ਕਿ ਹਰ ਵਾਰ ਸਹਿਕਾਰੀ ਸਭਾ ਦੀ ਚੋਣ ਚੁੱਪ-ਚੁਪੀਤੇ ਕਰਵਾ ਲਈ ਜਾਂਦੀ ਹੈ | ਜਿਸ ਵਿਚ ਸੁਸਾਇਟੀ ਦੇ ਮੈਂਬਰ ਕਿਸਾਨਾਂ ਨੂੰ ਚੋਣ ਪ੍ਰਕਿਰਿਆ ਦਾ ਹਿੱਸਾ ਵੀ ਨਹੀਂ ਬਣਾਇਆ ਜਾਂਦਾ ਅਤੇ ਸਭਾ ਦੇ ਬਾਹਰ ਵੇਰਕਾ ਦੇ ਬੂਥ ਉੱਪਰ ਵੀ ਨਾਜਾਇਜ਼ ਤੌਰ ਤੇ ਕਬਜਾ ਕੀਤਾ ਹੋਇਆ ਹੈ | ਇਸ ਮੌਕੇ ਗ੍ਰਾਮ ਪੰਚਾਇਤ ਨੇ ਪੰਜਾਬ ਸਰਕਾਰ, ਪੰਚਾਇਤ ਵਿਭਾਗ, ਵਿਜੀਲੈਂਸ ਵਿਭਾਗ ਤੋਂ ਮੰਗ ਕੀਤੀ ਕਿ ਸਾਬਕਾ ਸਰਪੰਚ ਦੇ ਸਹਿਕਾਰੀ ਸਭਾ ਦੇ ਪ੍ਰਧਾਨ ਅਤੇ ਪਿੰਡ ਦੇ ਸਰਪੰਚ ਦੇ ਕਾਰਜਕਾਲ ਸਮੇਂ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇ ਤੇ ਪਿਛਲੇ ਸਾਲਾਂ ਦੇ ਸਾਰੇ ਵਿੱਤੀ ਅਤੇ ਪ੍ਰਸ਼ਾਸਨਕੀ ਰਿਕਾਰਡ ਜਨਤਕ ਕਰਵਾਏ ਜਾਣ | ਉਨ੍ਹਾਂ ਕਿਹਾ ਕਿ ਸਚਾਈ ਸਾਹਮਣੇ ਆਉਣ ਨਾਲ ਹੀ ਪਿੰਡ ਵਿਚ ਵਿਵਾਦ ਖ਼ਤਮ ਹੋ ਸਕਦਾ ਹੈ | ਇਸ ਮੌਕੇ ਈਰਿੰਦਰ ਜੌਲੀ, ਜਸਵਿੰਦਰ ਸਿੰਘ ਬਰਨਾਲਾ, ਗੁਰੀ ਜੰਡਿਆਲੀ, ਰਜਿੰਦਰ ਸਿੰਘ ਸੌਖੀ, ਵਰਿੰਦਰ ਵਿਰਕ, ਸ਼ਿੰਗਾਰਾ ਸਿੰਘ ਸਾਬਕਾ ਸਰਪੰਚ, ਮਨਮੋਹਨ ਸਿੰਘ ਕਾਕੂ, ਜਸਪ੍ਰੀਤ ਸਿੰਘ ਪੰਚ, ਪ੍ਰੇਮ ਸਿੰਘ, ਲਖਬੀਰ ਸਿੰਘ, ਕੁਲਵਿੰਦਰ ਸਿੰਘ, ਜੀਵਨ ਸਿੰਘ ਗਿੱਲ, ਮੇਜਰ ਸਿੰਘ, ਦਵਿੰਦਰ ਸਿੰਘ ਗਿੱਲ, ਸਤਿੰਦਰ ਸਿੰਘ ਮਾਂਗਟ, ਜਗਦੇਵ ਸਿੰਘ, ਗੁਰਦੀਪ ਸਿੰਘ ਦੀਪ ਪੰਚ, ਮਨਜੀਤ ਸਿੰਘ ਰਾਮਗੜ੍ਹ, ਬਿਰਮਪਾਲ ਸਿੰਘ, ਜਸਵੀਰ ਸਿੰਘ ਸੀਰਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਗਿੱਲ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਚੋਣਾਂ ਦੇ ਮੱਦੇਨਜ਼ਰ ਮੀਟਿੰਗ ਅਗਲੀ ਖ਼ਬਰ ਪੁਲਿਸ ਜ਼ਿਲ੍ਹਾ ਖੰਨਾ ਦੇ ਪੈਨਸ਼ਨਰ ਸਾਥੀਆਂ ਦੀ ਮੀਟਿੰਗ
Ad Position 24