ਡੇਹਲੋਂ, 20 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਗਿੱਲ ਕਾਂਗਰਸ ਪਾਰਟੀ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਰਪ੍ਰੀਤ ਸਿੰਘ ਜਰਮਨ ਦੇ ਗ੍ਰਹਿ ਵਿਖੇ ਵਿਖੇ ਹੋਈ, ਜਿਸ ਦੌਰਾਨ ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਵਿਸ਼ੇਸ਼ ਕਰ ਕੇ ਸ਼ਿਰਕਤ ਕੀਤੀ | ਇਸ ਸਮੇਂ ਵਿਧਾਇਕ ਕੇ. ਡੀ. ਵੈਦ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਪੂਰੀ ਤਰਾਂ ਇੱਕਜੁੱਟ ਤੇ ਤਿਆਰ ਹੈ ਅਤੇ ਪਾਰਟੀ ਪੂਰੀ ਸ਼ਾਨ ਨਾਲ ਪੰਜਾਬ ਅੰਦਰ ਸਰਕਾਰ ਬਣਾਏਗੀ | ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਭਲਾਈ ਸੋਚਣ ਵਾਲੀ ਸਿਰਫ਼ ਕਾਂਗਰਸ ਪਾਰਟੀ ਹੀ ਸੁਹਿਰਦ ਹੈ, ਜਿਸ ਨੇ ਹਮੇਸ਼ਾ ਸੱਤਾ ਵਿਚ ਹੁੰਦਿਆਂ ਪੰਜਾਬ ਅਤੇ ਪੰਜਾਬ ਵਾਸੀਆਂ ਦੀ ਬਿਹਤਰੀ ਲਈ ਕਾਰਜ ਕੀਤੇ ਅਤੇ ਸੈਂਕੜੇ ਭਲਾਈ ਸਕੀਮਾਂ ਲਿਆਂਦੀਆਂ | ਉਨ੍ਹਾਂ ਕਿਹਾ ਕਿ ਆਪ ਸਰਕਾਰ ਰਾਜ ਅੰਦਰ ਦੌਰਾਨ ਸੂਬੇ ਦੇ ਵਿਕਾਸ ਨੂੰ ਲੀਹੋਂ ਉਤਰ ਚੁੱਕਾ ਹੈ ਅਤੇ ਆਪ ਆਗੂ ਸਿਰਫ਼ ਲੁਭਾਊ ਗੱਲਾਂ ਕਰ ਕੇ ਵੋਟਾਂ ਵਟੋਰਨਾ ਚਾਹੁੰਦੇ ਹਨ | ਪਰ ਸੂਝਵਾਨ ਲੋਕ ਇਸ ਵਾਰੀ ਸਿਰਫ਼ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ | ਹਲਕਾ ਇੰਚਾਰਜ ਕੇ. ਡੀ. ਵੈਦ ਨੇ ਕਿਹਾ ਕਿ ਸੂਬੇ ਅੰਦਰ ਅਮਨ-ਕਾਨੂੰਨ ਦੀ ਨਾਮ ਦੀ ਕੋਈ ਚੀਜ਼ ਨਹੀਂ ਹੈ ਕਿਉਂਕਿ ਸਥਿਤੀ ਨਿੱਤ ਦਿਨ ਹੋ ਰਹੀਆਂ ਕਤਲੋ-ਗਾਰਦ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੂਬਾ ਸਰਕਾਰ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਆਪ ਦੇ ਰਾਜ ਅੰਦਰ ਆਮ ਲੋਕਾਂ ਦਾ ਜਿਊਣਾ ਦੁੱਭਰ ਹੋ ਗਿਆ ਹੈ ਅਤੇ ਸੂਬੇ ਦਾ ਪ੍ਰਸ਼ਾਸਨ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਰਖਵਾਲੀ ਵਿਚ ਲੱਗਾ ਹੋਇਆ ਹੈ | ਉਨ੍ਹਾਂ ਕਿਹਾ ਕਿ ਆਪ ਸਰਕਾਰ ਨੂੰ ਲੋਕਾਂ ਦੀ ਕੋਈ ਫ਼ਿਕਰ ਨਹੀ ਹੈ, ਸਗੋਂ ਆਪ ਦੇ ਨੁਮਾਇੰਦੇ ਨਿੱਜੀ ਹਿਤਾਂ ਦੀ ਪੂਰਤੀ ਲਈ ਰੁੱਝੇ ਹੋਏ ਹਨ ਅਤੇ ਹਰ ਵਰਗ ਦੇ ਲੋਕ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਅੱਕੇ ਪਏ ਹਨ | ਇਸ ਸਮੇਂ ਹਰਪ੍ਰੀਤ ਸਿੰਘ ਜਰਮਨ, ਜ਼ਿਲ੍ਹਾ ਮੀਤ ਪ੍ਰਧਾਨ ਤੇਜਿੰਦਰ ਸਿੰਘ ਲਾਡੀ ਜੱਸੜ, ਸਾਬਕਾ ਚੇਅਰਮੈਨ ਰਣਜੀਤ ਸਿੰਘ ਮਾਂਗਟ, ਸਾਬਕਾ ਬਲਾਕ ਕਾਂਗਰਸ ਪ੍ਰਧਾਨ ਗੁਰਮੀਤ ਸਿੰਘ ਜਿੱਪੀ ਮਾਜਰੀ, ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਹਿਰਦੇਪਾਲ ਸਿੰਘ ਢੀਂਡਸਾ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸੁੱਖੀ ਦੋਲੋਂ, ਹਲਕਾ ਗਿੱਲ ਸਾਬਕਾ ਯੂਥ ਕਾਂਗਰਸ ਪ੍ਰਧਾਨ ਪ੍ਰਮਿੰਦਰ ਸਿੰਘ ਗਾਬੀ ਪੋਹੀੜ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਗਿੱਲ, ਮਾਨ ਸਿੰਘ ਗੁਰਮ, ਸਰਪੰਚ ਗੁਰਦੀਪ ਸਿੰਘ ਬਿੱਲੂ ਕੋਟਆਗਾਂ, ਜਗਦੀਪ ਸਿੰਘ ਗਰੇਵਾਲ, ਸੇਵਾ ਮੁਕਤ ਸਬ ਇੰਸਪੈਕਟਰ ਕਸ਼ਮੀਰਾ ਸਿੰਘ ਕਿਲ੍ਹਾ ਰਾਏਪੁਰ, ਹਨੀ ਰਛੀਨ, ਕਸ਼ਮੀਰ ਸਿੰਘ ਸੰਧੂ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |
ਹਲਕਾ ਗਿੱਲ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਚੋਣਾਂ ਦੇ ਮੱਦੇਨਜ਼ਰ ਮੀਟਿੰਗ
ਅਜੀਤ ਡੈਸਕ
21-04-2026