20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਸਿਹਤ ਜਾਗਰੂਕਤਾ ਸੈਸ਼ਨ

Ad Position 21
No active advertisement
ਅਜੀਤ ਡੈਸਕ 21-04-2026
ਡੇਹਲੋਂ, 20 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਕਲਾਸ 4 ਤੋਂ 8 ਤੱਕ ਦੇ ਵਿਦਿਆਰਥੀਆਂ ਲਈ ਜਾਣਕਾਰੀ ਭਰਪੂਰ ਅਤੇ ਪ੍ਰੇਰਣਾਦਾਇਕ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸੈਸ਼ਨ ਦੌਰਾਨ ਸਿਹਤ ਸਲਾਹਕਾਰ ਅਤੇ ਸ਼ੁੱਭ ਨਿਊਨਰੀਸ਼ਨ ਕਲੱਬ ਸੰਸਥਾਪਕ ਗੁਰਇਕਬਾਲਪ੍ਰੀਤ ਕੌਰ ਵਲੋਂ ਬੱਚਿਆਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਉਨ੍ਹਾਂ ਵਿਦਿਆਰਥੀਆਂ ਨੂੰ ਸੰਤੁਲਿਤ ਖ਼ੁਰਾਕ ਅਤੇ ਸਿਹਤਮੰਦ ਜੀਵਨ ਸ਼ੈਲੀ ਦੇ ਮਹੱਤਵ ਬਾਰੇ ਜਾਗਰੂਕ ਕੀਤਾ | ਉਨ੍ਹਾਂ ਨੇ ਡਾਈਟ ਪਲਾਨ, ਮਾਨਸਿਕ ਸਿਹਤ, ਗਟ ਹੈਲਥ ਅਤੇ ਸਕਰੀਨ ਟਾਈਮ ਨੂੰ ਸੰਤੁਲਿਤ ਰੱਖਣ ਬਾਰੇ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਉਨ੍ਹਾਂ ਨੇ ਵਜ਼ਨ ਘਟਾਉਣ ਅਤੇ ਵਧਾਉਣ ਨਾਲ ਸੰਬੰਧਿਤ ਗੱਲਾਂ ਅਤੇ ਸਿਹਤਮੰਦ ਅਤੇ ਗੈਰ ਸਿਹਤਮੰਦ ਆਦਤਾਂ ਬਾਰੇ ਵੀ ਸਮਝਾਇਆ | ਸੈਸ਼ਨ ਵਿਦਿਆਰਥੀਆਂ ਲਈ ਬਹੁਤ ਹੀ ਲਾਭਦਾਇਕ ਰਿਹਾ ਅਤੇ ਉਨ੍ਹਾਂ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿਚ ਸਿਹਤਮੰਦ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਦੱਸਿਆ ਕਿ ਛੋਟੀ ਉਮਰ ਤੋਂ ਚੰਗੀਆਂ ਆਦਤਾਂ ਅਪਣਾਉਣਾ ਬਹੁਤ ਜ਼ਰੂਰੀ ਹੈ | ਸਕੂਲ ਦੀ ਪਿ੍ੰਸੀਪਲ ਮਨਜੀਤ ਕੌਰ ਸਿੱਧੂ ਨੇ ਵੀ ਵਿਦਿਆਰਥੀਆਂ ਨੂੰ ਅਜਿਹੇ ਜਾਣਕਾਰੀ ਭਰਪੂਰ ਸੈਸ਼ਨ ਤੋਂ ਜਾਗਰੂਕ ਹੋਣ ਲਈ ਪ੍ਰੇਰਿਤ ਕਰਦਿਆਂ ਵਿਦਿਆਰਥੀਆਂ ਨੂੰ ਮਾਹਿਰਾਂ ਵਲੋਂ ਦਿੱਤੀ ਗਈ ਸਲਾਹ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਉਤਸ਼ਾਹਿਤ ਕੀਤਾ |
ਅੰਤ ਵਿਚ ਸਕੂਲ ਸੰਸਥਾ ਵਲੋਂ ਪਿ੍ੰਸੀਪਲ ਸਿੱਧੂ ਨੇ ਗੁਰਇਕਬਾਲਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਮਾਵਾਂ-ਭੈਣਾਂ ਦਾ ਸਤਿਕਾਰ ਯੋਜਨਾ ਨਾਲ ਹਰ ਵਰਗ ਦੀਆਂ ਅÏਰਤਾਂ ਨੂੰ ਵੱਡਾ ਲਾਭ ਮਿਲੇਗਾ– ਪਰਵਿੰਦਰ ਸਿ... ਅਗਲੀ ਖ਼ਬਰ ਕਲਗ਼ੀਧਰ ਅਕੈਡਮੀ ਸਕੂਲ ਦੁੱਗਰੀ ਦੇ ਐਨ. ਸੀ. ਸੀ. 19 ਪੰਜਾਬ ਬਟਾਲੀਅਨ ਦੇ ਕੈਡਟਾਂ ਦੀ ਨਵੀਂ ਭਰਤੀ
Ad Position 24