19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 21-04-2026
ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਵਿਸ਼ਵ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਖੰਨਾ ਵਲੋਂ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਸਿਫਤੀ ਦੀ ਅਗਵਾਈ ਹੇਠ ਡਾ. ਅੰਬੇਡਕਰ ਭਵਨ ਖੰਨਾ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਪੰਜਾਬ ਦੇ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸਾਬਕਾ ਐੱਮ. ਪੀ. ਅਤੇ ਕੈਬਨਿਟ ਮੰਤਰੀ ਸ਼ਮਸ਼ੇਰ ਸਿੰਘ ਦੂਲੋ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ ਦੀ ਪ੍ਰਧਾਨਗੀ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ, ਸਲਾਣਾ ਸਾਈਕਲ ਇੰਡਸਟਰੀ ਦੇ ਐੱਮ. ਡੀ. ਸਤੀਸ਼ ਕੁਮਾਰ ਸਲਾਣਾ ਅਤੇ ਗੁਰਦੀਪ ਸਿੰਘ ਰਿਟਾਇਰਡ ਈ. ਟੀ. ਓ. ਨੇ ਕੀਤੀ | ਸਮਾਗਮ ਵਿਚ ਸ਼੍ਰੀ ਧਰਮਿੰਦਰ ਸ਼ਾਹਿਦ ਸਟੇਟ ਅਵਾਰਡੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਵੱਡੀ ਗਿਣਤੀ ਵਿਚ ਸਮਾਜ ਸੇਵੀਆਂ ਅਤੇ ਇਲਾਕੇ ਦੇ ਲੋਕਾਂ ਨੇ ਹਾਜ਼ਰੀ ਭਰੀ | ਸਮਾਗਮ ਦੀ ਸ਼ੁਰੂਆਤ ਜਰਨੈਲ ਸਿੰਘ ਮਾਨੂਪੁਰ ਅਤੇ ਹਰਭਜਨ ਸਿੰਘ ਜੱਲੋਵਾਲ ਨੇ ਡਾ. ਅੰਬੇਡਕਰ ਸਾਹਿਬ ਦੇ ਗਾਣੇ ਗਾ ਕੇ ਕੀਤੀ | ਸਮਾਗਮ ਦੌਰਾਨ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਬਾਬਾ ਸਾਹਿਬ ਜੀ ਦੀ ਸੋਚ, ਸੰਵਿਧਾਨ ਰਚਨਾ ਵਿਚ ਪਾਏ ਉਨ੍ਹਾਂ ਦੇ ਮਹਾਨ ਯੋਗਦਾਨ ਅਤੇ ਸਮਾਜ ਨੂੰ ਬਰਾਬਰੀ, ਸਿੱਖਿਆ ਤੇ ਹੱਕਾਂ ਲਈ ਦਿੱਤੀ ਪੇ੍ਰਰਨਾ ਨੂੰ ਯਾਦ ਕੀਤਾ | ਇਨ੍ਹਾਂ ਆਗੂਆਂ ਨੇ ਇਸ ਗੱਲ ਉੱਤੇ ਵਿਸ਼ੇਸ਼ ਜੋਰ ਦਿੱਤਾ ਕਿ ਜੇਕਰ ਅਸੀਂ ਇੱਕ ਨਰੋਏ ਸਮਾਜ ਦੀ ਸਿਰਜਣਾ ਕਰਨੀ ਹੈ ਅਤੇ ਅਸੀਂ ਆਰਥਿਕ ਪੱਖੋਂ ਮਜ਼ਬੂਤ ਹੋਣਾ ਹੈ ਤਾਂ ਸਾਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜਾਉਣਾ ਪਵੇਗਾ | ਇਸ ਮੌਕੇ ਕੈਬਨਿਟ ਮੰਤਰੀ ਤੁਰਨਪ੍ਰੀਤ ਸਿੰਘ ਸੌਂਦ ਵਲੋਂ ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਨੂੰ 05 ਲੱਖ ਰੁਪਏ ਗਰਾਂਟ ਦੇਣ ਦਾ ਵੀ ਐਲਾਨ ਕੀਤਾ ਗਿਆ | ਮੁੱਖ ਬੁਲਾਰੇ ਵਜੋਂ ਬੋਲਦੇ ਹੋਏ ਧਰਮਿੰਦਰ ਸ਼ਾਹਿਦ ਨੇ ਵਿਸ਼ਵ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ ਸੰਘਰਸ਼ਮਈ ਜੀਵਨ ਬਾਰੇ ਅਤੇ ਉਨ੍ਹਾਂ ਦੁਆਰਾ ਕੀਤੇ ਗਏ ਕੰਮਾਂ ਬਾਰੇ ਬਹੁਤ ਹੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਸਮਾਗਮ ਨੂੰ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ, ਸੁਸਾਇਟੀ ਦੇ ਸਰਪ੍ਰਸਤ ਜਸਵੰਤ ਸਿੰਘ ਮਿੱਤਰ, ਜਨਰਲ ਸਕੱਤਰ ਬਲਬੀਰ ਸਿੰਘ ਭੱਟੀ ਅਤੇ ਕਮਲਜੀਤ ਸਿੰਘ ਨੇ ਵੀ ਸੰਬੋਧਨ ਕੀਤਾ | ਸੁਸਾਇਟੀ ਵਲੋਂ ਕਮਲਜੀਤ ਸਿੰਘ ਦਾ ਉਨ੍ਹਾਂ ਦੁਆਰਾ ਕੀਤੇ ਗਏ ਸਮਾਜ ਭਲਾਈ ਕੰਮਾਂ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਅਤੇ ਪੜ੍ਹਾਈ ਵਿਚੋਂ ਵਧੀਆ ਅੰਕ ਲਿਆਉਣ ਵਾਲੇ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਗਿਆ | ਇਸ ਨੂੰ ਓਕੇ ਸੁਸਾਇਟੀ ਦੇ ਸੀਨੀ. ਮੀਤ ਪ੍ਰਧਾਨ ਪਾਲ ਸਿੰਘ ਕੈੜੇ, ਮੀਤ ਪ੍ਰਧਾਨ ਈਸ਼ਰ ਸਿੰਘ, ਮੁੱਖ ਸਲਾਹਕਾਰ ਪ੍ਰੇਮ ਸਿੰਘ ਬੰਗੜ, ਖ਼ਜ਼ਾਨਚੀ ਟੇਕ ਚੰਦ, ਮੁੱਖ ਆਡੀਟਰ ਮੇਜਰ ਸਿੰਘ ਮਹਿਮੀ, ਸੁਖਮਨਜੀਤ ਸਿੰਘ ਬਡਗੁੱਜਰ ਐੱਮ. ਸੀ., ਮਹਿੰਦਰ ਸਿੰਘ ਮਾਨੂੰਪੁਰ, ਵਾਤਾਵਰਨ ਪ੍ਰੇਮੀ ਹਰਦੀਪ ਸਿੰਘ ਨਸਰਾਲੀ, ਜਰਨੈਲ ਸਿੰਘ ਅਜਨੇਰ, ਪਰਮਜੀਤ ਸਿੰਘ ਨਸਰਾਲੀ, ਗੁਰਜੀਤ ਸਿੰਘ ਭੌਰਲਾ, ਕਮਲਜੀਤ ਸਿੰਘ ਦੁੱਲਵਾਂ, ਧਰਮਵੀਰ ਪ੍ਰਧਾਨ, ਅਮਨਿੰਦਰਜੋਤ ਸਿੰਘ ਚਕੋਹੀ, ਡਾ. ਨਿਰਮਲ ਸਿੰਘ ਵਡਾਲੀ ਆਦਿ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਰੋਤਮ ਵਿੱਦਿਆ ਮੰਦਰ ਸਕੂਲ ਖੰਨਾ ਦੀ 8ਵੀਂ ਦੀ ਵਿਦਿਆਰਥਣ ਪਲਕ ਨੇ ਮੈਰਿਟ ਲਿਸਟ 'ਚ 10ਵਾਂ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਸਖ਼ਤ ਸਜ਼ਾਵਾਂ ਦੇ ਡਰ ਕਾਰਨ ਬੇਅਦਬੀ ਦੇ ਮਾਮਲੇ ਜ਼ਰੂਰ ਘਟਣਗੇ-ਪ੍ਰਧਾਨ ਸੁਖਜਿੰਦਰ ਸਿੰਘ
Ad Position 24