19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਨਨਕਾਣਾ ਸਾਹਿਬ ਪਬਲਿਕ ਸਕੂਲ ਈਸੜੂ ਤੇ ਹੋਰ ਸਕੂਲਾਂ ਦੇ 90 ਫ਼ੀਸਦੀ ਤੋਂ ਵੱਧ ਨੰਬਰ ਲੈਣ ਵਾਲਿਆਂ ਨੂੰ ਕੀਤਾ ਗਿਆ ਸਨਮਾਨਿਤ

Ad Position 21
No active advertisement
ਅਜੀਤ ਡੈਸਕ 21-04-2026
ਜੋੜੇ ਪੁਲ, 20 ਅਪ੍ਰੈਲ (ਪਾਲਾ ਰਾਜੇਵਾਲੀਆ)-ਅੱਜ ਪਿੰਡ ਜਰਗ ਜ਼ਿਲ੍ਹਾ ਲੁਧਿਆਣਾ ਵਿਖੇ ਦਸਵੀਂ ਅਤੇ ਅੱਠਵੀਂ ਦੇ ਜਿਨ੍ਹਾਂ ਬੱਚਿਆਂ ਦੇ ਨੰਬਰ 90 ਫ਼ੀਸਦੀ ਤੋਂ ਜ਼ਿਆਦਾ ਆਏ ਸਨ ਨੂੰ ਸਨਮਾਨਿਤ ਕੀਤਾ ਗਿਆ | ਸਨਮਾਨਿਤ ਕੀਤੇ ਗਏ ਬੱਚਿਆਂ ਵਿਚ ਸਿਮਰਨ ਕੌਰ ਪੁੱਤਰੀ ਕਮਲਜੀਤ ਸਿੰਘ, ਸ਼ੁੱਭਦੀਪ ਕੌਰ ਪੁੱਤਰੀ ਗੁਰਪ੍ਰੀਤ ਸਿੰਘ, ਜਸਕਾ ਬਾਵਾ ਪੁੱਤਰੀ ਸੁਖਮਨਦੀਪ ਬਾਵਾ, ਧੁਭਦੀਪ ਸਿੰਘ ਪੁੱਤਰ ਸਰਤਾਜ ਸਿੰਘ, ਰਵਨੀਤ ਕੌਰ, ਅਵਲੀਨ ਕੌਰ, ਏਕਮਪ੍ਰੀਤ ਕੌਰ ਗਰੇਵਾਲ ਨੂੰ ਅਮਰੀਕ ਸਿੰਘ ਯੂ. ਐੱਸ. ਏ., ਹਰਮਿੰਦਰ ਸਿੰਘ ਯੂ. ਐੱਸ. ਏ. ਸਾਬਕਾ ਸਰਪੰਚ ਜਰਗ ਵਲੋਂ ਨਗਰ ਨਿਵਾਸੀਆਂ ਦੀ ਹਾਜ਼ਰੀ ਦੇ ਵਿਚ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਸਾਬਕਾ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਪ੍ਰੀਤ ਸਿੰਘ ਲਾਪਰਾਂ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਬੱਚਿਆਂ ਨੂੰ ਬਹੁਤ ਜ਼ਿਆਦਾ ਅੰਕ ਪ੍ਰਾਪਤ ਕਰਨ ਕਰ ਕੇ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਗਈ | ਇਨ੍ਹਾਂ ਬੱਚਿਆਂ ਵਿਚ ਤਕਰੀਬਨ 6 ਬੱਚੇ ਨਨਕਾਣਾ ਸਾਹਿਬ ਪਬਲਿਕ ਸਕੂਲ ਅਤੇ ਦਿੱਲੀ ਪਬਲਿਕ ਸਕੂਲ, ਸੱਤਿਆ ਭਾਰਤੀ ਸੀਨੀਅਰ ਸੈਕੰਡਰੀ ਸਕੂਲ ਰੌਣੀ ਦੇ ਬੱਚੇ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਉਚੇਚੇ ਤੌਰ 'ਤੇ ਪੁੱਜੇ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਸਾਬਕਾ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਪ੍ਰੀਤ ਸਿੰਘ ਲਾਪਰਾਂ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੋਰਾਂ ਨੇ ਬੱਚਿਆਂ ਨੂੰ ਵਧਾਈ ਦਿੱਤੀ | ਮੌਕੇ 'ਤੇ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਨੇ ਦੱਸਿਆ ਕਿ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਨੇ ਆਪਣੇ ਕਾਲਜ ਜੀ. ਐਨ. ਈ. ਅਤੇ ਗੁਰੂ ਨਾਨਕ ਦੇਵ ਪੋਲੀਟੈਕਨਿਕ ਕਾਲਜ ਅਤੇ ਇਸ ਪ੍ਰਬੰਧ ਦੇ ਅਧੀਨ ਚਲਦੇ ਨਨਕਾਣਾ ਸਾਹਿਬ ਟਰੱਸਟ ਦੇ ਅਧੀਨ 11 ਨਨਕਾਣਾ ਸਾਹਿਬ ਪਬਲਿਕ ਸਕੂਲ ਜਿੱਥੇ ਹਰ ਖੇਤਰ ਦੇ ਵਿਚ ਵੱਡੀਆਂ ਮੱਲਾ ਮਾਰ ਰਹੇ ਹਨ | ਇਸ ਮੌਕੇ 'ਤੇ ਗੁਰਪ੍ਰੀਤ ਸਿੰਘ ਲਾਪਰਾਂ ਨੇ ਉਚੇਚੇ ਤੌਰ 'ਤੇ ਵਧਾਈ ਦਿੰਦੇ ਆਖਿਆ ਕਿ ਜਿਨ੍ਹਾਂ ਬੱਚਿਆਂ ਨੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਚੰਗੇ ਨੰਬਰ ਲੈ ਕੇ ਅਗਲੀ ਜਮਾਤ ਦੇ ਵਿਚ ਪ੍ਰਵੇਸ਼ ਕਰਨ ਜਾ ਰਹੇ ਨੇ | ਉਨ੍ਹਾਂ ਦੱਸਿਆ ਕਿ ਬੱਚਿਓ ਤੁਹਾਡੇ ਵਿਚੋਂ ਹੀ ਆਈ. ਪੀ. ਐੱਸ., ਆਈ. ਏ. ਐੱਸ., ਆਈ. ਆਰ. ਐੱਸ ਆਫ਼ੀਸਰ ਬਣ ਕੇ ਵੱਡੇ ਅਹੁਦਿਆਂ 'ਤੇ ਤਾਇਨਾਤ ਹੋਣਾ ਚਾਹੀਦਾ ਹੈ | ਉਨ੍ਹਾਂ ਨੇ ਬੱਚਿਆਂ ਨੂੰ ਵਧਾਈ ਵੀ ਦਿੱਤੀ | ਹਰਮਿੰਦਰ ਸਿੰਘ ਯੂ. ਐੱਸ. ਏ. ਨੇ ਬੱਚਿਆਂ ਨੂੰ ਵਧਾਈ ਦਿੰਦੇ ਆਖਿਆ ਕਿ ਤੁਹਾਨੂੰ ਹਰ ਸਾਲ ਸਨਮਾਨ ਕੀਤਾ ਜਾਇਆ ਕਰੇਗਾ ਅਤੇ ਆਉਣ ਵਾਲੀ ਦਸਵੀਂ ਦਾ ਨਤੀਜਾ, ਬਾਰ੍ਹਵੀਂ ਦਾ ਨਤੀਜਾ ਜੋ ਆਉਣਾ ਹੈ, ਉਸ ਦੇ ਵਿਚ ਵੀ ਪੁਜ਼ੀਸ਼ਨ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਨਮਾਨ ਕਰਨ ਦਾ ਲਈ ਜਤਨ ਕੀਤੇ ਜਾਣਗੇ | ਇਸ ਮੌਕੇ 'ਤੇ ਪਵਨਦੀਪ ਸਿੰਘ ਮੰਡੇਰ, ਯਾਦਵਿੰਦਰ ਸਿੰਘ ਯਾਦੀ, ਜਤਿੰਦਰ ਸਿੰਘ ਸਾਬਕਾ ਸਰਪੰਚ, ਅਜਮੇਰ ਸਿੰਘ ਦੀਵਾ, ਗੁਰਮੇਲ ਸਿੰਘ, ਨਵਰਾਜ ਸਿੰਘ, ਮਲਕੀਤ ਸਿੰਘ ਗਰੇਵਾਲ, ਬਲਜੀਤ ਸਿੰਘ, ਛੱਜੂ ਸਿੰਘ, ਗਗਨ, ਖੁਸ਼ਪ੍ਰੀਤ ਸਿੰਘ, ਗੁਰਬੀਰ ਸਿੰਘ, ਹਰਜੋਤ ਸਿੰਘ ਜੋਤੀ ਅਤੇ ਹੋਰ ਵੱਡੀ ਗਿਣਤੀ ਦੇ ਵਿੱਚ ਪਿੰਡ ਦੇ ਪਤਵੰਤੇ ਸਮਾਗਮ ਮੌਕੇ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਤੇ ਕੁੱਟਮਾਰ ਕਰਨ 'ਤੇ 4 ਜਣਿਆਂ 'ਤੇ ਮਾਮਲਾ ਦਰਜ ਅਗਲੀ ਖ਼ਬਰ ਨਰੋਤਮ ਵਿੱਦਿਆ ਮੰਦਰ ਸਕੂਲ ਖੰਨਾ ਦੀ 8ਵੀਂ ਦੀ ਵਿਦਿਆਰਥਣ ਪਲਕ ਨੇ ਮੈਰਿਟ ਲਿਸਟ 'ਚ 10ਵਾਂ ਸਥਾਨ ਹਾਸਿਲ ਕੀਤਾ
Ad Position 24