11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸੜਕ 'ਤੇ ਸ਼ਰਾਬ ਪੀਂਦੇ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 22-04-2026
ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਸੜਕ 'ਤੇ ਸ਼ਰਾਬ ਪੀਂਦੇ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਪਹਿਲੇ ਮਾਮਲੇ ਵਿਚ ਥਾਣਾ ਦਰੇਸੀ ਦੀ ਪੁਲਿਸ ਨੇ ਸੰਜੇ ਕੁਮਾਰ ਵਾਸੀ ਛਾਉਣੀ ਮੁਹੱਲਾ ਨੂੰ ਕਾਬੂ ਕੀਤਾ ਹੈ | ਕਥਿਤ ਦੋਸ਼ੀ ਸ਼ਰ੍ਹੇਆਮ ਸੜਕ 'ਤੇ ਨਸ਼ਾ ਕਰ ਰਹੇ ਸਨ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਸ਼ਿਵਮ ਕੁਮਾਰ ਵਾਸੀ ਦਸਮੇਸ਼ ਨਗਰ, ਰੋਹਿਤ ਵਾਸੀ ਮਿੱਲਰਗੰਜ ਨੂੰ ਵੀ ਸੜਕ 'ਤੇ ਸ਼ਰਾਬ ਪੀਂਦੇ ਕਾਬੂ ਕੀਤਾ ਹੈ | ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਰਾਮ ਕੁਮਾਰ ਵਾਸੀ ਭਗਵਾਨ ਨਗਰ ਨੂੰ ਵੀ ਸੜਕ 'ਤੇ ਸ਼ਰ੍ਹੇਆਮ ਸ਼ਰਾਬ ਪੀਂਦੇ ਕਾਬੂ ਕੀਤਾ ਹੈ | ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਅਮਰਪਾਲ ਵਾਸੀ ਤਾਜਗੰਜ ਨੂੰ ਵੀ ਸੜਕ 'ਤੇ ਸ਼ਰਾਬ ਪੀਂਦੇ ਕਾਬੂ ਕੀਤਾ ਹੈ | ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ ਸ਼ਰਾਬ ਅਤੇ ਕੁੱਝ ਹੋਰ ਸਾਮਾਨ ਬਰਾਮਦ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸੇਂਟ ਮਦਰ ਟੈਰੇਸਾ ਪਬਲਿਕ ਸਕੂਲ 'ਚ ਵਾਲੀਬਾਲ ਇੰਟਰ ਹਾਊਸ ਮੁਕਾਬਲੇ ਕਰਵਾਏ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਨਵ ਨਿਯੁਕਤ ਅਹੁਦੇਦਾਰਾਂ ਦਾ ਹੋਇਆ ਸਨਮਾਨ
Ad Position 24